ਆਹ ਬੰਦਾ ਹੋਵੇਗਾ ਆਪ ਦਾ ਮੁੱਖ ਮੰਤਰੀ ਚਿਹਰਾ! ਹੁਣੇ ਆਈ ਵੱਡੀ ਖਬਰ

Tags

ਆਮ ਆਦਮੀ ਪਾਰਟੀ ਦੇ ਪੰਜਾਬ ’ਚ ਮੁੱਖ ਮੰਤਰੀ ਚਿਹਰੇ ਦੇ ਉਮੀਦਵਾਰ ਨੂੰ ਲੈ ਕੇ ਚੱਲ ਰਹੀਆਂ ਚਰਚਾਵਾਂ ਦਰਮਿਆਨ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ‘ਆਪ’ ਨੇ ਪੰਜਾਬ ਪ੍ਰਧਾਨ ਭਗਵੰਤ ਮਾਨ ਦੇ ਨਾਂ ’ਤੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਵਜੋਂ ਮੋਹਰ ਲਾ ਦਿੱਤੀ ਹੈ, ਇਸ ਦਾ ਸਿਰਫ ਐਲਾਨ ਹੀ ਹੋਣਾ ਬਾਕੀ ਹੈ। ਅਰਵਿੰਦ ਕੇਜਰੀਵਾਲ ਵੀ ਕਈ ਵਾਰ ਕਹਿ ਚੁੱਕੇ ਹਨ ਕਿ ਤੁਹਾਨੂੰ ‘ਆਪ’ ਦੇ ਮੁੱਖ ਮੰਤਰੀ ਦੇ ਚਿਹਰੇ ’ਤੇ ਮਾਣ ਹੋਵੇਗਾ, ਇਸ ਲਈ ਭਗਵੰਤ ਮਾਨ ਹੀ ਉਹ ਚਿਹਰੇ ਹਨ, ਜਿਨ੍ਹਾਂ ਦੀ ਗੱਲ ’ਤੇ ਲੋਕ ਇਤਬਾਰ ਕਰਦੇ ਹਨ। ਪੰਜਾਬ ’ਚ ਜਿਥੇ-ਜਿਥੇ ਵੀ ਅਰਵਿੰਦ ਕੇਜਰੀਵਾਲ ਜਾਂਦੇ ਹਨ, ਉਥੇ ਉਥੇ ਭਗਵੰਤ ਮਾਨ ਮੋਹਰੀ ਵਜੋਂ ਭੂਮਿਕਾ ਨਿਭਾਉਂਦੇ ਹਨ।

ਅਰਵਿੰਦ ਕੇਜਰੀਵਾਲ ਦੀਆਂ ਪੰਜਾਬ ਫੇਰੀਆਂ ਦੌਰਾਨ ਭਗਵੰਤ ਮਾਨ ਨੇ ਅੱਗੇ ਹੋ ਕੇ ਮੋਹਰੀ ਭੂਮਿਕਾ ਨਿਭਾਈ ਹੈ ਤੇ ਉਹੀ ਇਕੋ-ਇਕ ਮੁੱਖ ਮੰਤਰੀ ਦੇ ਚਿਹਰੇ ਦੇ ਉਮੀਦਵਾਰ ਵਜੋਂ ਨਜ਼ਰ ਆਉਂਦੇ ਹਨ । ਭਗਵੰਤ ਮਾਨ ‘ਆਪ’ ਵਿਚ ਸੀਨੀਆਰਤਾ ਤੇ ਪ੍ਰਸਿੱਧੀ ਦੇ ਮਾਮਲੇ ’ਚ ਸਭ ਤੋਂ ਅੱਗੇ ਹਨ। ਭਗਵੰਤ ਮਾਨ ਦੇ ਸਮਰਥਕਾਂ ਨੇ ਆਪਣੇ ਪੰਜਾਬ ਦੌਰਿਆਂ ਦੌਰਾਨ ਅਰਵਿੰਦ ਕੇਜਰੀਵਾਲ ਦੇ ਸਮਰਥਨ ਵਿਚ ਨਾਅਰੇਬਾਜ਼ੀ ਕੀਤੀ। ਇਸ ਦੇ ਨਾਲ ਹੀ ਆਮ ਆਦਮੀ ਪਾਰਟੀ 2017 ਵਾਂਗ ਬਿਨਾਂ ਕਿਸੇ ਚਿਹਰੇ ਦੇ ਮੈਦਾਨ 'ਚ ਉਤਰਨ ਦੀ ਗਲਤੀ ਨੂੰ ਦੁਹਰਾਉਣਾ ਨਹੀਂ ਚਾਹੁੰਦੀ।

ਪੰਜਾਬ ਵਿੱਚ 2017 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੇ 20 ਸੀਟਾਂ ਜਿੱਤੀਆਂ ਸਨ। ਆਮ ਆਦਮੀ ਪਾਰਟੀ ਦੇ 10 ਵਿਧਾਇਕਾਂ ਨੇ ਜਾਂ ਤਾਂ ਅਸਤੀਫਾ ਦੇ ਦਿੱਤਾ ਹੈ ਜਾਂ ਦੂਜੀਆਂ ਪਾਰਟੀਆਂ ਦਾ ਹਿੱਸਾ ਬਣ ਗਏ ਹਨ। ਇਨ੍ਹਾਂ 'ਚੋਂ ਕੁਝ ਵਿਧਾਇਕ ਭਗਵੰਤ ਮਾਨ ਦਾ ਸਮਰਥਨ ਵੀ ਕਰ ਚੁੱਕੇ ਹਨ।