ਫਿਰੋਜ਼ਪੁਰ ਰੈਲੀ ‘ਚ ਜਾ ਰਹੇ ਸੁਖਦੇਵ ਸਿੰਘ ਢੀਂਡਸਾ ਬਾਰੇ ਅਚਾਨਕ ਆਈ ਇਹ ਮਾੜੀ ਖਬਰ

Tags

ਸੁਖਦੇਵ ਸਿੰਘ ਢੀਂਡਸਾ ਅੱਜ ਫਿਰੋਜ਼ਪੁਰ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰੈਲੀ 'ਚ ਸ਼ਾਮਲ ਹੋਣ ਲਈ ਜਾ ਰਹੇ ਸਨ। ਜਿਵੇਂ ਹੀ ਉਹ ਮੋਗਾ ਪਹੁੰਚੇ ਤਾਂ ਉਨ੍ਹਾਂ ਦੀ ਕੋਰੋਨਾ ਰਿਪੋਰਟ ਆ ਗਈ, ਜੋ ਕਿ ਪਾਜ਼ੇਟਿਵ ਸੀ। ਇਸ ਤੋਂ ਬਾਅਦ ਸੁਖਦੇਵ ਢੀਂਡਸਾ ਮੋਗਾ ਤੋਂ ਹੀ ਵਾਪਸ ਪਰਤ ਆਏ। ਹੁਣ ਸੁਖਦੇਵ ਢੀਂਡਸਾ ਪ੍ਰਧਾਨ ਮੰਤਰੀ ਮੋਦੀ ਦੀ ਰੈਲੀ 'ਚ ਸ਼ਾਮਲ ਨਹੀਂ ਹੋ ਸਕਣਗੇ। ਸੁਖਦੇਵ ਢੀਂਡਸਾ ਨੇ ਇਕ ਵੀਡੀਓ ਜਾਰੀ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਪ੍ਰਧਾਨ ਮੰਤਰੀ ਮੋਦੀ ਨੂੰ ਬਹੁਤ ਉਮੀਦਾਂ ਹਨ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਲੋਕਾਂ ਦੇ ਮਸਲੇ ਹੱਲ ਕਰਨ ਦੇ ਨਾਲ-ਨਾਲ ਕੁੱਝ ਪੈਕਜ ਵੀ ਦੇ ਕੇ ਜਾਣਗੇ।

ਪੂਰੇ ਦੇਸ਼ ਸਮੇਤ ਪੰਜਾਬ 'ਚ ਵੀ ਕੋਰੋਨਾ ਦੇ ਮਾਮਲੇ ਵੱਧ ਰਹੇ ਹਨ। ਇਸ ਦੇ ਤਹਿਤ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਵੀ ਕੋਰੋਨਾ ਦੇ ਸ਼ਿਕਾਰ ਹੋ ਗਏ ਹਨ। ਸੁਖਦੇਵ ਸਿੰਘ ਢੀਂਡਸਾ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਪਾਈ ਗਈ ਹੈ। ਇਸ ਤੋਂ ਬਾਅਦ ਉਨ੍ਹਾਂ ਨੇ ਖ਼ੁਦ ਨੂੰ ਇਕਾਂਤਵਾਸ ਕਰ ਲਿਆ ਹੈ। ਸੁਖਦੇਵ ਢੀਂਡਸਾ ਨੇ ਆਪਣੇ ਸੰਪਰਕ 'ਚ ਆਉਣ ਵਾਲੇ ਸਮੂਹ ਆਗੂਆਂ ਅਤੇ ਵਰਕਾਰਾਂ ਨੂੰ ਕੋਰੋਨਾ ਟੈਸਟ ਕਰਵਾਉਣ ਦੀ ਅਪੀਲ ਕੀਤੀ ਹੈ। ਜਾਣਕਾਰੀ ਮੁਤਾਬਕ ਸੁਖਦੇਵ ਢੀਂਡਸਾ ਦੇ ਸਲਾਹਕਾਰ ਜਸਵਿੰਦਰ ਸਿੰਘ ਨੇ ਦੱਸਿਆ ਕਿ ਸੁਖਦੇਵ ਢੀਂਡਸਾ ਨੇ ਮੰਗਲਵਾਰ ਨੂੰ ਚੰਡੀਗੜ੍ਹ ਦੇ ਸੈਕਟਰ-10 ਵਿਖੇ ਕੋਰੋਨਾ ਟੈਸਟ ਕਰਵਾਇਆ ਸੀ।