ਹੁਣੇ ਹੁਣੇ ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ, ਆਹ ਹਫਤਾ ਜਵਾਕਾਂ ਵਾਲੇ ਰਹਿਣ ਸਾਵਧਾਨ

Tags

ਅਗਲੇ ਦੋ ਦਿਨਾਂ ਤੱਕ ਪੰਜਾਬ, ਹਰਿਆਣਾ ਸਮੇਤ ਉੱਤਰੀ ਭਾਰਤ ਵਿੱਚ ਠੰਢ ਤੋਂ ਰਾਹਤ ਮਿਲਣ ਦੀ ਸੰਭਾਵਨਾ ਘੱਟ ਹੈ। ਮੌਸਮ ਵਿਭਾਗ ਨੇ ਸੋਮਵਾਰ ਨੂੰ ਕਿਹਾ ਕਿ 21 ਜਨਵਰੀ ਤੋਂ ਉੱਤਰ-ਪੱਛਮੀ ਭਾਰਤ ਵਿੱਚ ਇੱਕ ਤਾਜ਼ਾ ਪੱਛਮੀ ਗੜਬੜੀ ਦੇ ਮੌਸਮ ਨੂੰ ਪ੍ਰਭਾਵਿਤ ਕਰਨ ਦੀ ਸੰਭਾਵਨਾ ਹੈ, ਜਿਸ ਨਾਲ ਕਈ ਸੂਬਿਆਂ ਵਿੱਚ ਠੰਢ ਵਧ ਸਕਦੀ ਹੈ। ਇਸ ਦੇ ਨਾਲ ਹੀ ਪੰਜਾਬ ਅਤੇ ਹਰਿਆਣਾ 'ਚ ਸੀਤ ਲਹਿਰ ਜਾਰੀ ਰਹੇਗੀ। ਹਰਿਆਣਾ ਵਿੱਚ ਹਿਸਾਰ ਸਭ ਤੋਂ ਠੰਢਾ ਰਿਹਾ। ਰਾਜਸਥਾਨ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਸਰਦੀ ਜਾਰੀ ਰਹੀ, ਫਤਿਹਪੁਰ ਵਿੱਚ ਐਤਵਾਰ ਰਾਤ ਨੂੰ ਘੱਟੋ-ਘੱਟ ਤਾਪਮਾਨ 1.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਪੰਜਾਬ ਅਤੇ ਹਰਿਆਣਾ ਦੇ ਕਈ ਹਿੱਸਿਆਂ ਵਿੱਚ ਸਰਦੀ ਦਾ ਕਹਿਰ ਜਾਰੀ ਹੈ। ਦੋਵਾਂ ਸੂਬਿਆਂ ਦੀ ਸਾਂਝੀ ਰਾਜਧਾਨੀ ਚੰਡੀਗੜ੍ਹ ਵਿੱਚ ਐਤਵਾਰ ਨੂੰ ਘੱਟੋ-ਘੱਟ ਤਾਪਮਾਨ 8.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਪੰਜਾਬ ਅਤੇ ਹਰਿਆਣਾ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ ਵੀ ਤੇਜ਼ੀ ਨਾਲ ਗਿਰਾਵਟ ਦਰਜ ਕੀਤੀ ਗਈ ਹੈ, ਜੋ 11 ਤੋਂ 14 ਡਿਗਰੀ ਸੈਲਸੀਅਸ ਦੇ ਵਿਚਕਾਰ ਹੈ।