ਟਿਕਟ ਮਿਲਣ ਮਗਰੋਂ ਸਿੱਧੂ ਮੂਸੇਵਾਲਾ ਕਰਨ ਜਾ ਰਿਹਾ ਵੱਡਾ ਧਮਾਕਾ

Tags

ਕਾਂਗਰਸ ਪਾਰਟੀ ਵੱਲੋਂ ਐਲਾਨੀ ਪਹਿਲੀ ਸੂਚੀ ਵਿਚ ਮਾਨਸਾ ਵਿਧਾਨ ਸਭਾ ਹਲਕੇ ਤੋਂ ਸੁਭਦੀਪ ਸਿੰਘ ਉਰਫ ਸਿੱਧੂ ਮੂਸੇਵਾਲਾ ਨੂੰ ਟਿਕਟ ਦੇਣ ’ਤੇ ਕਾਂਗਰਸ ਪਾਰਟੀ ਵਿਚ ਇਸ ਵਿਧਾਨ ਸਭਾ ਹਲਕੇ ਤੋਂ ਵੱਡੇ ਪੱਧਰ ’ਤੇ ਬਗਾਵਤ ਹੋਣ ਦੇ ਆਸਾਰ ਪੈਦਾ ਹੋ ਗਏ ਹਨ। ਇਸ ਦੌਰਾਨ ਸਾਬਕਾ ਮੰਤਰੀ ਸਵ. ਸ਼ੇਰ ਸਿੰਘ ਗਾਗੋਵਾਲ ਦੇ ਪਰਿਵਾਰ ਵੱਲੋਂ ਦੋ ਵਾਰ ਵੱਡੇ ਇਕੱਠ ਕਰ ਕੇ ਆਪਣਾ ਸ਼ਕਤੀ ਪ੍ਰਦਰਸ਼ਨ ਵੀ ਕੀਤਾ ਗਿਆ ਸੀ ਅਤੇ ਬੀਤੇ ਦਿਨੀਂ ਮਾਨਸਾ ਦੇ ਵਿਧਾਇਕ ਨਾਜਰ ਸਿੰਘ ਮਾਨਸ਼ਾਹੀਆ ਵੱਲੋਂ ਵੀ ਇਕ ਪ੍ਰੈੱਸ ਕਾਨਫਰੰਸ ਕਰ ਕੇ ਸਿੱਧੂ ਮੂਸੇਵਾਲਾ ਦੇ ਖ਼ਿਲਾਫ਼ ਮੋਰਚਾ ਖੋਲ੍ਹਿਆ ਗਿਆ ਸੀ ਅਤੇ ਪਾਰਟੀ ਹਾਈਕਮਾਂਡ ਨੂੰ ਉਕਤ ਟਿਕਟ ਕਿਸੇ ਹਲਕੇ ਦੇ ਟਕਸਾਲੀ ਆਗੂ ਨੂੰ ਦੇਣ ਦੀ ਮੰਗ ਕੀਤੀ ਗਈ ਸੀ। ਵਰਨਣਯੋਗ ਹੈ ਕਿ ਟਕਸਾਲੀ ਕਾਂਗਰਸੀ ਆਗੂਆਂ ਵੱਲੋਂ ਪਿਛਲੇ ਲੰਮੇ ਸਮੇਂ ਤੋਂ ਸਿੱਧੂ ਮੂਸੇਵਾਲਾ ਨੂੰ ਟਿਕਟ ਦੇਣ ਦਾ ਵਿਰੋਧ ਕੀਤਾ ਜਾ ਰਿਹਾ ਸੀ।