ਵੱਡੀ ਖਬਰ: ਪੰਜਾਬ ਦਾ ਬਦਲਿਆ ਗਿਆ DGP

Tags

1987 ਬੈਚ ਦੇ ਅਧਿਕਾਰੀ ਵੀਕੇ ਭਾਵੜਾ ਨੂੰ ਅੱਜ ਪੰਜਾਬ ਦਾ ਨਵਾਂ ਡੀਜੀਪੀ ਨਿਯੁਕਤ ਕੀਤਾ ਗਿਆ ਹੈ। ਪੰਜਾਬ ਸਰਕਾਰ ਨੇ UPSC ਦੇ ਪੈਨਲ ਤੋਂ ਪੰਜਾਬ ਦਾ ਨਵਾਂ ਡੀਜੀਪੀ ਨਿਯੁਕਤ ਕੀਤਾ ਹੈ ਅਤੇ ਵੀਕੇ ਭਾਵੜਾ ਸਿਧਾਰਥ ਚਟੋਪਾਧਿਆਏ ਦੀ ਥਾਂ ਲੈਣਗੇ। ਇਸ ਤੋਂ ਪਹਿਲਾਂ 1986 ਬੈਚ ਦੇ ਆਈਪੀਐਸ ਅਧਿਕਾਰੀ ਸਿਧਾਰਥ ਚਟੋਪਾਧਿਆਏ ਨੂੰ ਪੰਜਾਬ ਦਾ ਡੀਜੀਪੀ ਨਿਯੁਕਤ ਕੀਤਾ ਗਿਆ ਸੀ। ਦੱਸਣਯੋਗ ਹੈ ਕਿ ਬੀਤੇ ਮੰਗਲਵਾਰ ਨੂੰ ਯੂਪੀਐੱਸਸੀ ਦੀ ਮੀਟਿੰਗ ’ਚ ਪੰਜਾਬ ਸਰਕਾਰ ਵੱਲੋਂ ਡੀਜੀਪੀ ਲਈ ਕੱਟ ਆਫ਼ ਡੇਟ 30 ਸਤੰਬਰ ਮੰਨਣ ਦੀ ਦਲੀਲ ਦਿੱਤੀ ਗਈ ਅਤੇ ਕਿਹਾ ਕਿ ਸਰਕਾਰ ਨੇ ਡੀਜੀਪੀ ਲਈ ਪੈਨਲ 30 ਸਤੰਬਰ ਨੂੰ ਭੇਜ ਦਿੱਤਾ ਸੀ ਪਰ

ਯੂਪੀਐੱਸਸੀ ਨੇ ਮੁੜ ਸਾਫ਼ ਕਰ ਦਿੱਤਾ ਕਿ 30 ਸਤੰਬਰ ਨੂੰ ਉਦੋਂ ਦੇ ਡੀਜੀਪੀ ਦਿਨਕਰ ਗੁਪਤਾ ਕੈਜ਼ੂਅਲ ਛੁੱਟੀ ’ਤੇ ਸਨ, ਉਨ੍ਹਾਂ ਨੂੰ ਚਾਰ ਅਕਤੂਬਰ ਨੂੰ ਅਹੁਦੇ ਤੋਂ ਹਟਾਇਆ ਗਿਆ। ਅਜਿਹੇ ’ਚ ਕੱਟ ਆਫ਼ ਡੇਟ 5 ਅਕਤੂਬਰ ਬਣਦੀ ਹੈ। ਮਿਲੀ ਜਾਣਕਾਰੀ ਅਨੁਸਾਰ ਇਸ ਅਹੁਦੇ ਲਈ ਪੈਨਲ ’ਚ ਪਹਿਲੇ ਨੰਬਰ ’ਤੇ 1997 ਬੈਚ ਦੇ ਆਈਪੀਐੱਸ ਅਧਿਕਾਰੀ ਦਿਨਕਰ ਗੁਪਤਾ, ਦੂਜੇ ਨੰਬਰ ’ਤੇ ਵੀਰੇਸ਼ ਕੁਮਾਰ ਭਾਵੜਾ ਤੇ ਤੀਜੇ ਨੰਬਰ ’ਤੇ 1988 ਬੈਚ ਦੇ ਪ੍ਰਬੋਧ ਕੁਮਾਰ ਦਾ ਨਾਂ ਸੀ। ਯੂਪੀਐੱਸਸੀ ਵਲੋਂ ਡੀਜੀਪੀ ਦੀ ਕੱਟ ਆਫ ਡੇਟ 30 ਸਤੰਬਰ ਦੀ ਬਜਾਏ 5 ਅਕਤੂਬਰ ਨੂੰ ਮੰਨਣ ਦੇ ਕਾਰਨ ਮੌਜੂਦਾ ਕਾਰਜਕਾਰੀ ਡੀਜੀਪੀ ਸਿਧਾਰਥ ਚੱਟੋਪਾਧਿਆਏ ਡੀਜੀਪੀ ਦੀ ਦੌੜ ਤੋਂ ਬਾਹਰ ਹੋ ਗਏ ਹਨ।