ਟਿਕਟਾਂ ਨੂੰ ਲੈ ਨਵਜੋਤ ਸਿੱਧੂ ਦਾ ਵੱਡਾ ਐਲਾਨ! ਆਹ MLA ਦੀ ਕੱਟੀ ਜਾਊ ਟਿਕਟ!

Tags

ਸਾਹਨੇਵਾਲ ਇੱਕ ਰੈਲੀ ਨੂੰ ਸੰਬੋਧਨ ਕਰਦਿਆਂ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਪ੍ਰਧਾਨ ਮੰਤਰੀ ਮੋਦੀ ਅਤੇ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਦੇ ਝੂਠ ਅਤੇ ਪਾਖੰਡ ਦਾ ਪਰਦਾਫ਼ਾਸ਼ ਕਰਦਿਆਂ ਦਾਅਵਾ ਕੀਤਾ ਕਿ ਦੋਵੇਂ ਪਾੜੋ ਅਤੇ ਰਾਜ ਕਰੋ ਦੀ ਰਾਜਨੀਤੀ ਵਿੱਚ ਵਿਸ਼ਵਾਸ ਰੱਖਦੇ ਹਨ। ਆਰਥਿਕਤਾ ਦੇ ਨਿਯਮ ਧਿਆਨ ’ਚ ਰੱਖੇ ਬਿਨਾਂ ਮੌਜੂਦਾ ਪ੍ਰਧਾਨ ਮੰਤਰੀ ਨੇ ਪੰਜਾਬ ਦੇ ਲੋਕਾਂ ਨਾਲ ਬੇਬੁਨਿਆਦ ਅਤੇ ਖ਼ੋਖਲੇ ਵਾਅਦੇ ਕੀਤੇ ਕਿ ਜੇਕਰ ਭਾਜਪਾ ਸੱਤਾ ਵਿੱਚ ਆਈ ਤਾਂ 2022 ਤੱਕ ਕਿਸਾਨਾਂ ਦੀ ਆਮਦਨ ਦੁੱਗਣੀ ਕਰ ਦਿੱਤੀ ਜਾਵੇਗੀ। ਉਂਝ ਪੰਜਾਬ ਸੂਬੇ ਦੀ ਹਕੀਕਤ ਇਹ ਹੈ ਕਿ ਕਿਸਾਨਾਂ ਦੀ ਅਸਲ ਆਮਦਨ ਦਾ ਵੀ ਕੇਂਦਰ ਸਰਕਾਰ ਵੱਲੋਂ ਅੱਜ ਤੱਕ ਕਿਸਾਨਾਂ ਨੂੰ ਕੋਈ ਲਾਭ ਨਹੀਂ ਦਿੱਤਾ ਗਿਆ।

2020 ਦੀਆਂ ਦਿੱਲੀ ਵਿਧਾਨ ਸਭਾ ਚੋਣਾਂ ਵੇਲੇ, ਭਾਜਪਾ ਅਤੇ ਕੇਜਰੀਵਾਲ ਨੇ ਆਪੋ-ਆਪਣੇ ਰਾਜਨੀਤਿਕ ਲਾਭਾਂ ਲਈ ਦਿੱਲੀ ਵਿੱਚ ਮਿਲੀਭੁਗਤ ਨਾਲ ਰਾਜ ਵੱਲੋਂ ਸਹਿ ਪ੍ਰਾਪਤ ਹਿੰਸਾ ਨੂੰ ਜਾਰੀ ਰੱਖਿਆ। ਉਨ੍ਹਾਂ ਇਹ ਵੀ ਕਿਹਾ ਕਿ ਕੇਜਰੀਵਾਲ ਮੁਫ਼ਤਖੋਰੀ ਦਾ ਪ੍ਰਚਾਰ ਕਰਨ ਵਾਲਾ ਭਾਜਪਾ ਦਾ ਹੀ ਦੂਜਾ ਰੂਪ ਹੈ। ‘ਆਪ’ ਅਤੇ ਭਾਜਪਾ ਦੁਆਰਾ ਖੇਡੀ ਗਈ ਇਸ ਗੰਦੀ ਰਾਜਨੀਤੀ ਦੇ ਮੱਦੇਨਜ਼ਰ, ਪੰਜਾਬ ਕਾਂਗਰਸ ਪ੍ਰਧਾਨ ਨੇ ਵਾਅਦਾ ਕੀਤਾ ਕਿ ਉਹ ਐਮ.ਐਸ.ਪੀ ਨੂੰ ਪੰਜਾਬ ਦੇ ਲੋਕਾਂ ਦਾ ਕਾਨੂੰਨੀ ਹੱਕ ਬਣਾਉਣ ਲਈ ਆਪਣੇ ਆਖਰੀ ਸਾਹ ਤੱਕ ਲੜਨਗੇ। ਜਦ ਉਨ੍ਹਾਂ ਕਿਹਾ ਕਿ ‘ਪੰਜਾਬ ਮਾਡਲ’ ਇਹ ਯਕੀਨੀ ਬਣਾਏਗਾ ਕਿ ਕਿਸਾਨਾਂ ਨੂੰ ਮੰਡੀ ਤੱਕ ਸਮੇਂ ਸਿਰ ਪਹੁੰਚ ਅਤੇ ਉਨ੍ਹਾਂ ਦੇ ਖੇਤੀ ਉਤਪਾਦਾਂ ਦੀ ਅਸਲ ਕੀਮਤ ਸਿੱਧੇ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਮਿਲ ਸਕੇ ਤਾਂ ਲੋਕਾਂ ਨੇ ਖੁਸ਼ੀ ਵਿਚ ਨਾਅਰੇ ਲਗਾ ਕੇ ਹੁੰਗਾਰਾ ਭਰਿਆ।