ਛੋਟੇ ਭਗਵੰਤ ਮਾਨ ਦੇ ਚਰਚੇ! ਸੋਸ਼ਲ ਮੀਡੀਆ ’ਤੇ ਪਾਇਆ ਭੜਥੂ!

Tags

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਭਗਵੰਤ ਮਾਨ ਨੇ ਅਕਾਲੀ ਦਲ ਅਤੇ ਕਾਂਗਰਸ ‘ਤੇ ਪੰਜਾਬ ਦੇ ਨੌਜਵਾਨਾਂ ਨੂੰ ਧੋਖ਼ਾ ਦੇਣ ਦਾ ਦੋਸ਼ ਲਾਇਆ ਹੈ। ਅਕਾਲੀ ਅਤੇ ਕਾਂਗਰਸ ਸਰਕਾਰਾਂ ‘ਤੇ ਹਮਲਾ ਬੋਲਦੇ ਹੋਏ ਮਾਨ ਨੇ ਕਿਹਾ ਕਿ ਦੋਨਾਂ ਪਾਰਟੀਆਂ ਨੇ ਪੰਜਾਬ ਦੇ ਨੌਜਵਾਨਾਂ ਦੇ ਨੂੰ ਧੋਖ਼ਾ ਦਿੱਤਾ ਅਤੇ ਉਨਾਂ ਦੇ ਜੀਵਨ ਨਾਲ ਖਿਲਵਾੜ ਕੀਤਾ ਹੈ। ਮਾਨ ਨੇ ਕਿਹਾ ਕਿ ਅਕਾਲੀ ਅਤੇ ਕਾਂਗਰਸ ਦੀਆਂ ਸਰਕਾਰਾਂ ਦੀ ਨਿਕਾਮੀ ਦੇ ਕਾਰਨ ਅੱਜ ਲੱਖਾਂ ਨੌਜਵਾਨਾਂ ਦੀ ਸਰਕਾਰੀ ਨੌਕਰੀ ਪਾਉਣ ਦੀ ਉਮਰ ਖ਼ਤਮ ਹੋ ਗਈ ਹੈ। ਮਾਨ ਨੇ ਕਿਹਾ ਕਿ ਬੇਰੁਜ਼ਗਾਰੀ ਦੀ ਸਮੱਸਿਆ ਕੋਈ ਨਵੀਂ ਨਹੀਂ ਹੈ। ਇਹ ਸਮੱਸਿਆ ਅੱਜ ਇਸ ਲਈ ਗੰਭੀਰ ਰੂਪ ਧਾਰਨ ਕਰ ਚੁੱਕੀ ਹੈ ਕਿਉਂਕਿ ਬਾਦਲ- ਭਾਜਪਾ ਅਤੇ ਕਾਂਗਰਸ ਦੀਆਂ ਸਰਕਾਰਾਂ ਨੇ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਲਈ ਕੋਈ ਠੋਸ ਕਦਮ ਨਹੀਂ ਚੁੱਕੇ।