ਕਾਂਗਰਸ ਦਾ ਵੱਡਾ ਲੀਡਰ ਬਾਗੀ, ਬਿਆਨ ਨੇ ਪਾਇਆ ਧਮੱਚੜ

Tags

ਅੰਮ੍ਰਿਤਸਰ ’ਚ ਕਾਂਗਰਸ ਪਾਰਟੀ ਨੂੰ ਵੱਡਾ ਝਟਕਾ ਉਦੋਂ ਲੱਗਾ, ਜਦੋਂ ਪੁਰਾਣੇ ਟਕਸਾਲੀ ਕਾਂਗਰਸੀ ਗਿੱਲ ਪਰਿਵਾਰ ਦੇ ਹਰਪਿੰਦਰ ਸਿੰਘ ਰਾਜਨ ਗਿੱਲ ਅੱਜ ਅਕਾਲੀ ਦਲ 'ਚ ਸ਼ਾਮਲ ਹੋ ਗਏ। ਰਾਜਨ ਗਿੱਲ ਨੂੰ ਸੁਖਬੀਰ ਸਿੰਘ ਬਾਦਲ ਨੇ ਅਕਾਲੀ ਦਲ 'ਚ ਸ਼ਾਮਲ ਕੀਤਾ। ਡਿੰਪਾ ਦੇ ਦਾਦਾ ਗੁਰਦਿਤ ਸਿੰਘ ਸ਼ਾਹ ਆਜਾਦੀ ਘੁਲਾਟੀਏ ਰਹੇ ਤੇ ਪਿਤਾ ਬਿਆਸ ਸੰਤ ਸਿੰਘ ਲਿੱਦੜ ਬਿਆਸ ਹਲਕੇ ਤੋਂ ਵਿਧਾਇਕ ਰਹੇ ਹਨ। ਡਿੰਪਾ ਖੁਦ ਬਿਆਸ ਤੋਂ ਵਿਧਾਇਕ ਰਹੇ ਹਨ ਅਤੇ ਇਸ ਵੇਲੇ ਖਡੂਰ ਸਾਹਿਬ ਤੋਂ ਮੈੰਬਰ ਪਾਰਲੀਮੈਂਟ ਹਨ। ਹਾਲਾਂਕਿ ਇਸ ਤੋਂ ਪਹਿਲਾਂ ਸੁਖਬੀਰ ਬਾਦਲ ਡਿੰਪਾ ਦੇ ਸਮਰਥਕ ਸਤਿੰਦਰ ਸਿੰਘ ਛੱਜਲਵੱਡੀ ਨੂੰ ਜੰਡਿਆਲਾ ਤੋਂ ਅਕਾਲੀ ਦਲ ਦੀ ਟਿਕਟ ਦੇ ਚੁੱਕੇ ਹਨ।

ਜਸਬੀਰ ਸਿੰਘ ਡਿੰਪਾ ਦੇ ਬੇਟੇ ਗੁਰਸੰਤ ਉਪਦੇਸ਼ ਸਿੰਘ ਗਿੱਲ ਖਡੂਰ ਸਾਹਿਬ ਵਿਧਾਨ ਸਭਾ ਹਲਕੇ ਤੋਂ ਕਾਂਗਰਸ ਦੀ ਟਿਕਟ ਦੇ ਦਾਅਵੇਦਾਰ ਸਨ ਪਰ ਕਾਂਗਰਸ ਨੇ ਰਮਨਜੀਤ ਸਿੰਘ ਸਿੱਕੀ ਨੂੰ ਦਾਅਵੇਦਾਰ ਬਣਾਇਆ ਸੀ, ਜਿਸ ਤੋਂ ਡਿੰਪਾ ਦਾ ਪਰਿਵਾਰ ਨਾਰਾਜ਼ ਚੱਲ ਰਿਹਾ ਸੀ। ਦੱਸ ਦੇਈਏ ਕਿ ਰਾਜਨ ਗਿੱਲ ਨੇ ਤਾਂ ਕਾਂਗਰਸੀ ਉਮੀਦਵਾਰ ਵਜੋਂ ਖਡੂਰ ਸਾਹਿਬ ਤੋਂ ਨਾਮਜ਼ਦਗੀ ਪੱਤਰ ਵੀ ਦਾਖਲ ਕਰ ਦਿੱਤੇ ਸਨ, ਜੋ ਕਾਂਗਰਸ ਦੀ ਟਿਕਟ ਨਾ ਮਿਲਣ 'ਤੇ ਰੱਦ ਕਰ ਦਿੱਤੇ ਸਨ। ਰਾਜਨ ਗਿੱਲ ਦੇ ਪਰਿਵਾਰ ਦੀਆਂ ਆਮ ਆਦਮੀ ਪਾਰਟੀ 'ਚ ਵੀ ਜਾਣ ਦੀਆਂ ਚਰਚਾਵਾਂ ਸਨ, ਜਿਸ ’ਤੇ ਅੱਜ ਵਿਰਾਮ ਲੱਗ ਗਿਆ।