ਆਮ ਆਦਮੀ ਪਾਰਟੀ ਨਾਲ ਗੱਲਬਾਤ ਬਾਰੇ ਨਵਜੋਤ ਸਿੱਧੂ ਦਾ ਵੱਡਾ ਖੁਲਾਸਾ

Tags

ਪੰਜਾਬ ਦੀ ਸਿਆਸਤ ਵਿੱਚ ਨਿੱਤ ਨਵੇਂ ਰੰਗ ਵਿੱਚ ਦੇਖਣ ਨੂੰ ਮਿਲ ਰਹੇ ਹਨ। ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਅੱਜ ਖੁਲਾਸਾ ਕੀਤਾ ਕਿ ਕਿਸ ਤਰ੍ਹਾਂ ਉਨ੍ਹਾਂ ਦੀ ਆਮ ਆਦਮੀ ਪਾਰਟੀ (ਆਪ) ਨਾਲ ਗੱਲਬਾਤ ਸਫਲ ਨਹੀਂ ਹੋ ਸਕੀ ਸੀ। ਐਨਡੀਟੀਵੀ ਦੀ ਰਿਪੋਰਟ ਮੁਤਾਬਕ ਸਿੱਧੂ ਨੇ ਕਿਹਾ ਕਿ ਕੇਜਰੀਵਾਲ ਵੀ ਨਹੀਂ ਚਾਹੁੰਦੇ ਸਨ ਕਿ ਮੈਂ ਵਿਧਾਨ ਸਭਾ ਚੋਣ ਲੜਾਂ। ਉਨ੍ਹਾਂ ਕਿਹਾ ਕਿ ਤੁਸੀਂ ਪ੍ਰਚਾਰ ਕਰੋ। ਅਸੀਂ ਤੁਹਾਡੀ ਪਤਨੀ ਨੂੰ ਚੋਣ ਲੜਾਵਾਂਗੇ। ਉਨ੍ਹਾਂ ਨੂੰ ਮੰਤਰੀ ਬਣਾ ਦੇਣਗੇ। ਉਨ੍ਹਾਂ ਕਿਹਾ ਕਿ ਕੇਜਰੀਵਾਲ ਨੇ ਦੁਰਗੇਸ਼ ਪਾਠਕ ਤੇ ਸੰਜੇ ਸਿੰਘ ਨੂੰ ਮੇਰੇ ਘਰ ਭੇਜਿਆ ਸੀ। ਹਾਲਾਂਕਿ ਮੈਂ ਉਸ ਨੂੰ ਮਿਲ ਨਹੀਂ ਸਕਿਆ। ਮੈਂ ਉਨ੍ਹਾਂ ਨੂੰ ਬਾਅਦ ਵਿੱਚ ਮਿਲਿਆ, ਮੈਂ ਉਨ੍ਹਾਂ ਨੂੰ ਪੁੱਛਿਆ ਕਿ ਕੀ ਮੈਨੂੰ ਰਾਜ ਸਭਾ ਛੱਡਣੀ ਚਾਹੀਦੀ ਹੈ। ਹਾਲਾਂਕਿ ਉਨ੍ਹਾਂ ਦਾ ਜ਼ੋਰ ਸੀ ਕਿ ਮੈਂ ਸਿਰਫ ਪ੍ਰਚਾਰ ਕਰਾਂ।

ਸਿੱਧੂ ਨੇ ਦੱਸਿਆ ਕਿ ਉਨ੍ਹਾਂ ਨੇ ਆਪਣੇ ਲਈ ‘ਆਪ’ ਤੋਂ ਟਿਕਟ ਬਾਰੇ ਕੋਈ ਗੱਲ ਨਹੀਂ ਕੀਤੀ ਸੀ। ਉਨ੍ਹਾਂ ਦੱਸਿਆ ਕਿ ਮੀਟਿੰਗ ਦੌਰਾਨ ਕੇਜਰੀਵਾਲ ਚਾਹੁੰਦੇ ਸਨ ਕਿ ਮੈਂ ਚੋਣ ਪ੍ਰਚਾਰ ਕਰਾਂ। ਸਿੱਧੂ ਨੇ ਕਿਹਾ ਕਿ ਉਨ੍ਹਾਂ ਕੇਜਰੀਵਾਲ ਨੂੰ ਪੁੱਛਿਆ ਕਿ ਮੈਂ ਸਿਸਟਮ 'ਚ ਸ਼ਾਮਲ ਹੋਏ ਬਿਨਾਂ ਸਿਸਟਮ 'ਚ ਬਦਲਾਅ ਕਿਵੇਂ ਕਰ ਸਕਦਾ ਹਾਂ। ਕਾਂਗਰਸ ਵਿੱਚ ਸ਼ਾਮਲ ਹੋਣ ਤੋਂ ਬਾਅਦ ਅਜਿਹੀਆਂ ਖਬਰਾਂ ਆਉਂਦੀਆਂ ਰਹੀਆਂ ਕਿ ਸਿੱਧੂ ਤੇ ਆਮ ਆਦਮੀ ਪਾਰਟੀ ਵਿਚਾਲੇ ਗੱਲਬਾਤ ਜਾਰੀ ਹੈ। ਪਿਛਲੇ ਸਾਲ 'ਆਪ' ਬਾਰੇ ਸਿੱਧੂ ਦੇ ਟਵੀਟ ਨੇ ਅਟਕਲਾਂ ਨੂੰ ਹਵਾ ਦਿੱਤੀ ਸੀ ਕਿ ਉਹ 'ਆਪ' 'ਚ ਸ਼ਾਮਲ ਹੋ ਸਕਦੇ ਹਨ। ਸਿੱਧੂ ਨੇ ਇਹ ਵੀ ਕਿਹਾ ਕਿ ਪੰਜਾਬ ਦੀ ਵਿਰੋਧੀ ਪਾਰਟੀ 'ਆਪ' ਨੇ ਹਮੇਸ਼ਾ ਪੰਜਾਬ ਬਾਰੇ ਮੇਰੇ ਵਿਜ਼ਨ ਤੇ ਕੰਮ ਨੂੰ ਸਵੀਕਾਰ ਕੀਤਾ ਹੈ।