ਭਗਵੰਤ ਮਾਨ ਦੇ ਸਹੁੰ ਚੁੱਕਣ ਤੋ ਪਹਿਲਾਂ 122 ਲੀਡਰਾਂ ਖਿਲਾਫ ਵੱਡੇ ਹੁਕਮ!

Tags

ਪੰਜਾਬ ਪੁਲਿਸ ਨੇ ਸਾਬਕਾ ਮੰਤਰੀਆਂ ਅਤੇ ਵਿਧਾਇਕਾਂ ਦੀ ਸੁਰੱਖਿਆ ਵਾਪਸ ਲੈ ਲਈ ਹੈ। ਇਸ ਸੂਚੀ ਵਿੱਚ 122 ਲੋਕ ਸ਼ਾਮਲ ਹਨ ਜਿਨ੍ਹਾਂ ਦੀ ਸੁਰੱਖਿਆ ਹਟਾਏ ਜਾਣ ਦੇ ਆਦੇਸ਼ ਜਾਰੀ ਕੀਤੇ ਗਏ ਹਨ।ਇਸ ਵਿੱਚ ਮਨਪ੍ਰੀਤ ਬਾਦਲ, ਰਾਜ ਕੁਮਾਰ ਵੇਰਕਾ, ਭਾਰਤ ਭੂਸ਼ਣ ਆਸ਼ੂ, ਬ੍ਰਹਮ ਮਹਿੰਦਰਾ, ਸੰਗਤ ਸਿੰਘ ਗਿਲਜੀਆਂ, ਰਣਦੀਪ ਸਿੰਘ ਨਾਭਾ, ਅਜਾਇਬ ਸਿੰਘ ਭੱਟੀ, ਰਾਣਾ ਕੇਪੀ ਸਿੰਘ ਅਤੇ ਰਜ਼ੀਆ ਸੁਲਾਨਾ ਸ਼ਾਮਲ ਹਨ। ਆਦੇਸ਼ ਮੁਤਾਬਿਕ ਸੁਰੱਖਿਆ ਤੋਂ ਹਟਾਏ ਜਾਣ ਵਾਲੇ ਪੁਲਿਸ ਕਰਮੀਆਂ ਨੂੰ ਅੱਜ ਹੀ ਆਪਣੀ ਪਿੱਤਰੀ ਯੂਨਿਟ ਨੂੰ ਰਿਪੋਰਟ ਕਰਨ ਦੇ ਆਦੇਸ਼ ਹਨ।ਇਸ ਦੇ ਨਾਲ ਹੀ ਹਾਈ ਕੋਰਟ ਵੱਲੋਂ ਵਿਸ਼ੇਸ਼ ਆਦੇਸ਼ਾਂ ਤਹਿਤ ਲਾਏ ਗਏ ਕਰਮਚਾਰੀਆਂ ਨੂੰ ਨਹੀਂ ਹਟਾਇਆ ਜਾਏਗਾ।

ਇਸ ਤੋਂ ਇਲਾਵਾ ਸਾਬਕਾ ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ, ਪਰਗਟ ਸਿੰਘ, ਅਰੂਣਾ ਚੌਧਰੀ, ਰਾਣਾ ਗੁਰਜੀਤ ਸਿੰਘ, ਤ੍ਰਿਪਤ ਰਜਿੰਦਰ ਬਾਜਵਾ, ਸੁੱਖ ਸਰਕਾਰੀਆ, ਕੁਲਜੀਤ ਨਾਗਰਾ, ਸੁਨੀਲ ਦੱਤੀ, ਕੁਲਦੀਪ ਵੈਦ, ਸੰਜੇ ਤਲਵਾਰ, ਸੁੱਖਵਿੰਦਰ ਸਿੰਘ ਡੈਨੀ ਅਤੇ ਰਾਜਿੰਦਰ ਬੇਰੀ ਦੀ ਸੁਰੱਖਿਆ ਵੀ ਵਾਪਸ ਲਈ ਜਾਵੇਗੀ। ਭਗਵੰਤ ਮਾਨ ਸੂਬੇ ਦੇ ਮੁੱਖ ਮੰਤਰੀ ਬਣਨ ਜਾ ਰਹੇ ਹਨ। 16 ਮਾਰਚ ਯਾਨੀ ਬੁੱਧਵਾਰ ਨੂੰ ਭਗਵੰਤ ਮਾਨ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ। ਇਸ ਸਬੰਧੀ ਸਾਰੀਆਂ ਤਿਆਰੀਆਂ ਲਗਭਗ ਮੁਕੰਮਲ ਕਰ ਲਈਆਂ ਗਈਆਂ ਹਨ। ਇਸ ਤੋਂ ਪਹਿਲਾਂ ਬੀਤੀ ਸ਼ਾਮ ਮੋਹਾਲੀ ਵਿੱਚ ਹੋਈ ਵਿਧਾਇਕ ਦਲ ਦੀ ਮੀਟਿੰਗ ਵਿੱਚ ਭਗਵੰਤ ਮਾਨ ਨੂੰ ਆਗੂ ਚੁਣਿਆ ਗਿਆ ਹੈ।

ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣ ਗਈ ਹੈ।ਇਸ ਲਈ ਸਾਬਕਾ ਮੰਤਰੀਆਂ ਅਤੇ ਵਿਧਾਇਕਾਂ ਦੀ ਸੁਰੱਖਿਆ ਵਾਪਸ ਲੈ ਲਈ ਗਈ ਹੈ। ਪੰਜਾਬ ਦੇ ਲੋਕਾਂ ਨੇ ਭਗਵੰਤ ਮਾਨ ਨੂੰ ਮੌਕਾ ਦਿੱਤਾ ਹੈ। ਸੂਬੇ ਵਿੱਚ ਆਮ ਆਦਮੀ ਪਾਰਟੀ ਦਾ ਅਜਿਹੀ ਹਨ੍ਹੇਰੀ ਚੱਲੀ ਕਿ ਵੱਡੇ-ਵੱਡੇ ਸਿਆਸੀ ਆਗੂ ਢਹਿ-ਢੇਰੀ ਹੋ ਗਏ। ਹੁਣ ਪਾਰਟੀ ਨੇ ਸਰਕਾਰ ਬਣਾਉਣ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ।