ਅਕਾਲੀ ਅਤੇ ਅਕਾਲੀਆਂ ਨੂੰ ਵੱਡਾ ਝਟਕਾ, 16 ਆਗੂ ਹੋਏ 'AAP' ’ਚ ਸ਼ਾਮਲ, ਸੁੰਨੀਆਂ ਹੋਈਆਂ ਵੱਡੀਆਂ ਪਾਰਟੀਆਂ!

Tags

ਅੰਮ੍ਰਿਤਸਰ ਨਗਰ ਨਿਗਮ ਦੇ 16 ਮੌਜੂਦਾ ਕੌਂਸਲਰ ਅੱਜ ਦਿੱਲੀ ਦੇ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅਤੇ ਪੰਜਾਬ ਇੰਚਾਰਜ ਜਰਨੈਲ ਸਿੰਘ ਦੀ ਮੌਜੂਦਗੀ 'ਚ ਆਮ ਆਦਮੀ ਪਾਰਟੀ 'ਚ ਸ਼ਾਮਲ ਹੋਏ। ਦੱਸ ਦਈਏ ਕਿ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਹੂੰਝਾ ਫੇਰੂ ਜਿੱਤ ਤੋਂ ਤਿੰਨ ਦਿਨ ਬਾਅਦ ਆਮ ਆਦਮੀ ਪਾਰਟੀ (ਆਪ) ਦੇ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਦੀ ਅਗਵਾਈ ਵਿਚ ਅੰਮ੍ਰਿਤਸਰ ਵਿੱਚ ਵਿਸ਼ਾਲ ਰੋਡ ਸ਼ੋਅ ਕੱਢਿਆ ਜਾ ਰਿਹਾ ਹੈ। ਮਨੀਸ਼ ਸਿਸੋਦੀਆ ਨੇ ਇਸ ਦੀਆਂ ਤਸਵੀਰਾਂ ਸਾਂਝੀਆਂ ਕਰਦੇ ਹੋਏ ਲਿਖਿਆ ਹੈ- ਪੰਜਾਬ ਵਿੱਚ ਸੂਬਾ ਸਰਕਾਰ ਤੋਂ ਬਾਅਦ ਹੁਣ ਨਗਰ ਨਿਗਮ ਵਿੱਚ ਵੀ ‘ਆਪ’ ਦਾ ਝੰਡਾ ਲਹਿਰਾ ਰਿਹਾ ਹੈ।