ਹੋਲੀ ਵਾਲੇ ਦਿਨ ਭਗਵੰਤ ਮਾਨ ਦਾ ਵੱਡਾ ਐਲਾਨ, ਖ਼ੁਸ਼ ਕਰਤੇ ਪੰਜਾਬ ਦੇ ਲੋਕ

Tags

ਭਾਰਤੀ ਕ੍ਰਿਕਟ ਟੀਮ ਦੇ ਪ੍ਰਦਰਸ਼ਨ ਦੀ ਮਿਸਾਲ ਦਿੰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਮੈਚ ਵਿਚ ਜਿੱਤ ਹੋਵੇ ਜਾਂ ਹਾਰ ਹੋਵੇ ਪਰ ਟੀਮ ਦਾ ਜ਼ਜਬਾ ਸਭ ਤੋਂ ਜ਼ਿਆਦਾ ਮਾਇਨੇ ਰੱਖਦਾ ਹੈ। ਇਸ ਕਾਰਨ ਉਨ੍ਹਾਂ ਨੇ ਪੰਜਾਬ ਨੂੰ ਮੋਹਰੀ ਸੂਬਾ ਬਣਾਉਣ ਲਈ ਅਧਿਕਾਰੀਆਂ ਨੂੰ ਇਕ ਟੀਮ ਦੀ ਭਾਵਨਾ ਨਾਲ ਕੰਮ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸਾਡਾ ਮੁੱਖ ਸਰੋਕਾਰ ਪੰਜਾਬ ਨੂੰ ਲੰਡਨ, ਕੈਲੇਫੋਰਨੀਆਂ ਜਾਂ ਪੈਰਿਸ ਬਣਾਉਣਾ ਨਹੀਂ, ਸਗੋਂ ਅਸਲੀ ਪੰਜਾਬ ਬਣਾਉਣਾ ਹੈ। ਮੁੱਖ ਮੰਤਰੀ ਨੇ ਜ਼ਮੀਨੀ ਪੱਧਰ ’ਤੇ ਆਮ ਆਦਮੀ ਦੇ ਜੀਵਨ ਵਿਚ ਬਦਲਾਅ ਲਿਆਉਣ ਦੇ ਨਾਲ-ਨਾਲ ਸਾਰਿਆਂ ਨੂੰ ਮੁਫ਼ਤ ਅਤੇ ਨਿਰਪੱਖ ਨਿਆਂ ਯਕੀਨੀ ਬਣਾਉਣ ਲਈ ਸਿਵਲ ਅਤੇ ਪੁਲਸ ਅਧਿਕਾਰੀਆਂ ਨੂੰ ਤਿਮਾਹੀ ਆਧਾਰ ’ਤੇ

‘ਬੈਸਟ ਪ੍ਰਫਾਰਮੈਂਸ ਐਵਾਰਡ’ (ਬਿਹਤਰ ਕਾਰਗੁਜ਼ਾਰੀ ਵਿਖਾਉਣ ਲਈ ਐਵਾਰਡ ) ਨਾਲ ਸਨਮਾਨਿਤ ਕਰਨ ਦਾ ਐਲਾਨ ਕੀਤਾ, ਜਿਸ ਨਾਲ ਉਨ੍ਹਾਂ ਦਾ ਮਨੋਬਲ ਵਧਾਇਆ ਜਾ ਸਕੇ। ਉਨ੍ਹਾਂ ਨੇ ਆਸ ਪ੍ਰਗਟ ਕੀਤੀ ਕਿ ਇਹ ਯਤਨ ਯਕੀਨੀ ਤੌਰ ’ਤੇ ਹੋਰ ਅਧਿਕਾਰੀਆਂ ਨੂੰ ਅਤੇ ਬਿਹਤਰ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਕਾਰਗੁਜ਼ਾਰੀ ਵਿਖਾਉਣ ਲਈ ਪ੍ਰੇਰਿਤ ਕਰੇਗਾ। ਮੁੱਖ ਮੰਤਰੀ ਨੇ ਡੀ. ਜੀ. ਪੀਜ਼ ਨੂੰ ਸਾਰੇ ਪੁਲਸ ਕਰਮਚਾਰੀਆਂ ਦੇ ਜਨਮਦਿਨ ’ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਵਧਾਈ ਸੁਨੇਹਾ ਭੇਜਣ ਦੇ ਵੀ ਨਿਰਦੇਸ਼ ਦਿੱਤੇ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਸਿਆਸੀ ਬਦਲਾਖੋਰੀ ਦੇ ਰਾਹ ’ਤੇ ਨਹੀਂ ਚੱਲੇਗੀ ਅਤੇ ਉਨ੍ਹਾਂ ਨੇ ਸਮੁੱਚੀ ਪ੍ਰਸ਼ਾਸਨਿਕ ਮਸ਼ੀਨਰੀ ਨੂੰ ਕਿਹਾ ਕਿ

ਉਹ ਪਿਛਲੀਆਂ ਸਰਕਾਰਾਂ ਦੇ ਉਲਟ ਆਪਣੀ ਡਿਊਟੀ ਬਿਨਾਂ ਕਿਸੇ ਸਿਆਸੀ ਦਬਾਅ ਅਤੇ ਦਲੇਰੀ ਨਾਲ ਸਮਰਪਿਤ ਭਾਵਨਾ, ਗੰਭੀਰਤਾ ਅਤੇ ਈਮਾਨਦਾਰੀ ਨਾਲ ਨਿਭਾਉਣ, ਤਾਂ ਜੋ ਪੰਜਾਬੀਆਂ ਦੀਆਂ ਉਮੀਦਾਂ ’ਤੇ ਖਰਾ ਉਤਰਿਆ ਜਾ ਸਕੇ, ਜਿਨ੍ਹਾਂ ਨੇ ਭਾਰੀ ਫਤਵਾ ਦੇ ਕੇ ਆਮ ਆਦਮੀ ਪਾਰਟੀ ਨੂੰ ਸੂਬੇ ਦੀ ਸੇਵਾ ਕਰਨ ਦਾ ਮੌਕਾ ਦਿੱਤਾ ਹੈ। ਮਾਨ ਨੇ ਕਿਹਾ ਕਿ ਮੈਂ ਪਿਛਲੀਆਂ ਸਰਕਾਰਾਂ ਦੀ ਤਰ੍ਹਾਂ ਆਪਣੇ ਕੋਲ ਲਾਲ ਡਾਇਰੀ ਨਹੀਂ ਰੱਖਦਾ, ਸਗੋਂ ਮੇਰੇ ਕੋਲ ਤਾਂ ਹਰੀ ਡਾਇਰੀ ਹੁੰਦੀ ਹੈ, ਇਸ ਲਈ ਕਿਸੇ ਵੀ ਤਰ੍ਹਾਂ ਦੀ ਬਦਲਾਖੋਰੀ ਬਾਰੇ ਕੋਈ ਚਿੰਤਾ ਕਰਨ ਦੀ ਜ਼ਰੂਰਤ ਨਹੀਂ ਹੈ।