ਭਗਵੰਤ ਮਾਨ ਦਾ ਵੱਡਾ ਐਕਸ਼ਨ, ਵਿਰੋਧੀਆਂ ਦੀ ਦੰਦਾਂ ਥੱਲੇ ਆਈ ਜੀਭ, ਪੰਜਾਬੀ ਕਰਤੇ ਖੁਸ਼

Tags

ਪੰਜਾਬ ਵਿੱਚ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਇਤਿਹਾਸਕ ਜਿੱਤ ਹੋਈ ਹੈ। ਜਿਸ ਤੋਂ ਬਾਅਦ ਅੱਜ ਭਗਵੰਤ ਮਾਨ ਨੇ ਰਾਜਭਵਨ 'ਚ ਰਾਜਪਾਲ ਬਨਵਾਰੀਲਾਲ ਪੁਰੋਹਿਤ ਨਾਲ ਮੁਲਾਕਾਤ ਕੀਤੀ ਅਤੇ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕੀਤਾ । ਦਸ ਦਈਏ ਕਿ ਭਗਵੰਤ ਮਾਨ ਸ਼ਹੀਦ ਭਗਤ ਸਿੰਘ ਦੇ ਪਿੰਡ ਖਟਕੜਕਲਾਂ 'ਚ 16 ਮਾਰਟ ਨੂੰ ਸਹੁੰ ਚੁੱਕਣਗੇ। 16 ਮਾਰਚ ਯਾਨੀ ਬੁੱਧਵਾਰ ਨੂੰ ਭਗਵੰਤ ਮਾਨ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ। ਇਸ ਸਬੰਧੀ ਸਾਰੀਆਂ ਤਿਆਰੀਆਂ ਲਗਭਗ ਮੁਕੰਮਲ ਕਰ ਲਈਆਂ ਗਈਆਂ ਹਨ।

ਇਸ ਤੋਂ ਪਹਿਲਾਂ ਬੀਤੀ ਸ਼ਾਮ ਮੋਹਾਲੀ ਵਿੱਚ ਹੋਈ ਵਿਧਾਇਕ ਦਲ ਦੀ ਮੀਟਿੰਗ ਵਿੱਚ ਭਗਵੰਤ ਮਾਨ ਨੂੰ ਆਗੂ ਚੁਣਿਆ ਗਿਆ ਹੈ।ਪੰਜਾਬ ਦੇ ਲੋਕਾਂ ਨੇ ਭਗਵੰਤ ਮਾਨ ਨੂੰ ਮੌਕਾ ਦਿੱਤਾ ਹੈ। ਸੂਬੇ ਵਿੱਚ ਆਮ ਆਦਮੀ ਪਾਰਟੀ ਦਾ ਅਜਿਹੀ ਹਨ੍ਹੇਰੀ ਚੱਲੀ ਕਿ ਵੱਡੇ-ਵੱਡੇ ਸਿਆਸੀ ਆਗੂ ਢਹਿ-ਢੇਰੀ ਹੋ ਗਏ। ਹੁਣ ਪਾਰਟੀ ਨੇ ਸਰਕਾਰ ਬਣਾਉਣ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ। ਭਗਵੰਤ ਮਾਨ ਸੂਬੇ ਦੇ ਮੁੱਖ ਮੰਤਰੀ ਬਣਨ ਜਾ ਰਹੇ ਹਨ। ਇਸ ਮੁਲਾਕਾਤ ਤੋਂ ਬਾਅਦ ਜਦੋਂ ਭਗਵੰਤ ਮਾਨ ਮੋਹਾਲੀ ਪਰਤੇ ਤਾਂ ਉਨ੍ਹਾਂ ਨੇ ਆਪਣੇ ਵਿਧਾਇਕਾਂ ਨੂੰ ਕੇਜਰੀਵਾਲ ਦਾ ਸੁਨੇਹਾ ਵੀ ਦਿੱਤਾ।

ਉਨ੍ਹਾਂ ਕਿਹਾ ਕਿ ਦਿੱਲੀ ਦੇ ਗਵਰਨੈਂਸ ਮਾਡਲ ਨੂੰ ਪੰਜਾਬ ਵਿੱਚ ਲਾਗੂ ਕੀਤਾ ਜਾਣਾ ਹੈ। ਆਮ ਆਦਮੀ ਪਾਰਟੀ ਦੀ ਸਰਕਾਰ ਆਮ ਲੋਕਾਂ ਵਿੱਚੋਂ ਹੀ ਚੱਲੇਗੀ। ਸਹੁੰ ਚੁੱਕ ਸਮਾਗਮ ਤੋਂ ਪਹਿਲਾਂ ਭਗਵੰਤ ਮਾਨ 13 ਮਾਰਚ ਦਿਨ ਐਤਵਾਰ ਨੂੰ ਅੰਮ੍ਰਿਤਸਰ ਦੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਜਾਣਗੇ ਅਤੇ ਫਿਰ ਅਰਵਿੰਦ ਕੇਜਰੀਵਾਲ ਨਾਲ ਸ਼ਾਨਦਾਰ ਰੋਡ ਸ਼ੋਅ ਕਰਨਗੇ। ਭਗਵੰਤ ਮਾਨ ਨੇ ਵੀਰਵਾਰ ਨੂੰ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਨੂੰ ਦਿੱਲੀ ਜਾ ਕੇ ਸਹੁੰ ਚੁੱਕਣ ਦਾ ਸੱਦਾ ਵੀ ਦਿੱਤਾ ਸੀ।