ਭਗਵੰਤ ਮਾਨ ਦੇ ਹੱਕ ’ਚ ਨਵਜੋਤ ਸਿੱਧੂ ਦਾ ਵੱਡਾ ਐਲਾਨ, ਜਲਦ ਫੜ੍ਹ ਸਕਦਾ ਹੈ ਝਾੜੂ!

Tags

ਆਮ ਆਦਮੀ ਪਾਰਟੀ ਦੇ ਆਗੂ ਭਗਵੰਤ ਮਾਨ ਨੇ ਪੰਜਾਬ ਦੇ 17ਵੇਂ ਮੁੱਖ ਮੰਤਰੀ ਵਜੋਂ ਅਹੁਦਾ ਸੰਭਾਲ ਲਿਆ ਹੈ।ਇਸ ਮਗਰੋਂ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਭਗਵੰਤ ਮਾਨ ਨੂੰ ਸੂਬੇ ਦਾ ਮੁੱਖ ਮੰਤਰੀ ਬਣਨ 'ਤੇ ਵਧਾਈ ਦਿੱਤੀ ਹੈ। ਨਵਜੋਤ ਸਿੰਘ ਸਿੱਧੂ ਨੇ ਉਮੀਦ ਜਤਾਈ ਹੈ ਕਿ ਭਗਵੰਤ ਮਾਨ ਪੰਜਾਬ ਵਿੱਚੋਂ ਮਾਫੀਆ ਰਾਜ ਖਤਮ ਕਰਕੇ ਜਨਤਾ ਦੇ ਹਿੱਤ ਵਿੱਚ ਫੈਸਲੇ ਲੈਣਗੇ। ਨਵਜੋਤ ਸਿੰਘ ਸਿੱਧੂ ਲਈ ਪਿਛਲੇ ਕੁਝ ਦਿਨ ਬਹੁਤ ਔਖੇ ਰਹੇ ਹਨ। ਨਵਜੋਤ ਸਿੰਘ ਸਿੱਧੂ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਨੂੰ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਿਆ। ਇੰਨਾ ਹੀ ਨਹੀਂ ਨਵਜੋਤ ਸਿੰਘ ਸਿੱਧੂ ਖੁਦ ਵੀ ਅੰਮ੍ਰਿਤਸਰ ਪੂਰਬੀ ਤੋਂ ਵਿਧਾਨ ਸਭਾ ਚੋਣਾਂ ਵਿੱਚ ਜਿੱਤ ਦਰਜ ਨਹੀਂ ਕਰਵਾ ਸਕੇ।

ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਵੀ ਨਵਜੋਤ ਸਿੰਘ ਸਿੱਧੂ ਨੂੰ ਸੂਬਾ ਕਾਂਗਰਸ ਕਮੇਟੀ ਪ੍ਰਧਾਨ ਦਾ ਅਹੁਦਾ ਛੱਡਣ ਲਈ ਕਿਹਾ।ਜਿਸ ਮਗਰੋਂ ਨਵਜੋਤ ਸਿੱਧੂ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਨਵਜੋਤ ਸਿੰਘ ਸਿੱਧੂ ਨੇ ਟਵੀਟ ਕਰਕੇ ਭਗਵੰਤ ਮਾਨ ਨੂੰ ਉਨ੍ਹਾਂ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ। ਸਿੱਧੂ ਨੇ ਕਿਹਾ, “ਦੁਨੀਆਂ ਦਾ ਸਭ ਤੋਂ ਖੁਸ਼ ਵਿਅਕਤੀ ਉਹ ਹੈ ਜਿਸ ਤੋਂ ਕੋਈ ਉਮੀਦ ਨਹੀਂ ਕਰਦਾ। ਭਗਵੰਤ ਮਾਨ ਪੰਜਾਬ 'ਚ ਐਂਟੀ ਮਾਫੀਆ ਰਾਜ ਦਾ ਪ੍ਰਤੀਕ ਹੈ ਅਤੇ ਉਸ 'ਤੇ ਆਸ ਦਾ ਪਹਾੜ ਹੈ। ਉਮੀਦ ਹੈ ਕਿ ਉਹ ਆਪਣੇ ਵਾਅਦੇ ਪੂਰੇ ਕਰਨਗੇ ਅਤੇ ਲੋਕਾਂ ਦੇ ਹਿੱਤ ਵਿੱਚ ਫੈਸਲੇ ਕਰਕੇ ਪੰਜਾਬ ਨੂੰ ਮੁੜ ਤਰੱਕੀ ਦੀਆਂ ਲੀਹਾਂ 'ਤੇ ਲਿਆਉਣਗੇ। ਹਮੇਸ਼ਾ ਸ਼ੁਭਕਾਮਨਾਵਾਂ।" ਆਮ ਆਦਮੀ ਪਾਰਟੀ ਦੇ ਨੇਤਾ ਭਗਵੰਤ ਮਾਨ ਨੇ ਬੁੱਧਵਾਰ ਨੂੰ ਸੂਬੇ ਦੇ 17ਵੇਂ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਮੁੱਖ ਮੰਤਰੀ ਦਾ ਅਹੁਦਾ ਸੰਭਾਲਣ ਤੋਂ ਬਾਅਦ ਭਗਵੰਤ ਮਾਨ ਨੇ ਕਿਹਾ ਹੈ ਕਿ ਉਹ ਲੋਕਾਂ ਦੀਆਂ ਉਮੀਦਾਂ 'ਤੇ ਖਰਾ ਉਤਰਨ ਦੀ ਪੂਰੀ ਕੋਸ਼ਿਸ਼ ਕਰਨਗੇ। ਵੀਰਵਾਰ ਨੂੰ ਭਗਵੰਤ ਮਾਨ ਮੁੱਖ ਮੰਤਰੀ ਵਜੋਂ ਪਹਿਲਾ ਵੱਡਾ ਫੈਸਲਾ ਲੈ ਸਕਦੇ ਹਨ।