ਭਗਵੰਤ ਮਾਨ ਦਾ ਨਿੱਜੀ ਸਕੂਲਾਂ ਦੀਆਂ ਫੀਸਾਂ ਬਾਰੇ ਵੱਡਾ ਐਲਾਨ

Tags

ਮੁੱਖ ਮੰਤਰੀ ਭਗਵੰਤ ਮਾਨ ਨੇ ਸਿੱਖਿਆ ਖੇਤਰ ਨਾਲ ਸਬੰਧਤ ਦੋ ਵੱਡੇ ਫੈਸਲੇ ਲਏ ਹਨ। ਇਸ ਤਹਿਤ ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ ਵਧਾਉਣ 'ਤੇ ਪਾਬੰਦੀ ਲਾ ਦਿੱਤੀ ਹੈ। ਇਸ ਸੈਸ਼ਨ ਵਿੱਚ ਹੋਣ ਵਾਲੇ ਦਾਖਲਿਆਂ ਤੇ ਫੀਸਾਂ ਵਿੱਚ ਕੋਈ ਵਾਧਾ ਨਹੀਂ ਕੀਤਾ ਜਾਵੇਗਾ। ਇਸੇ ਤਰ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਹੈ ਕਿ ਸਿੱਖਿਆ ਸੁਧਾਰਾਂ ਲਈ ਵੱਡੇ ਕਦਮ ਚੁੱਕੇ ਜਾ ਰਹੇ ਹਨ। ਉਨ੍ਹਾਂ ਕਿਹਾ ਹੈ ਕਿ ਅਧਿਆਪਕਾਂ ਤੋਂ ਪੜ੍ਹਾਈ ਤੋਂ ਬਿਨਾਂ ਹੋਰ ਕੋਈ ਕੰਮ ਨਹੀਂ ਲਿਆ ਜਾਵੇਗਾ। ਚੋਣਾਂ ਤੇ ਜਨਗਣਨਾ ਲਈ ਬੇਰੁਜ਼ਗਾਰ ਨੌਜਵਾਨਾਂ ਨੂੰ ਸਿਖਲਾਈ ਦੇ ਕੇ ਕੰਮ ਦੇਵਾਂਗੇ। ਇਸ ਤੋਂ ਇਲਾਵਾ ਕੋਈ ਵੀ ਸਕੂਲ ਕਿਸੇ ਵਿਸ਼ੇਸ਼ ਦੁਕਾਨ ਤੋਂ ਕਿਤਾਬਾਂ ਤੇ ਵਰਦੀ ਖਰੀਦਣ ਲਈ ਨਹੀਂ ਕਹੇਗਾ। ਮਾਪੇ ਆਪਣੀ ਸਹੂਲਤ ਅਨੁਸਾਰ ਕਿਤਾਬਾਂ ਤੇ ਵਰਦੀ ਖਰੀਦ ਸਕਣਗੇ।

ਦੱਸ ਦਈਏ ਕਿ ਆਮ ਆਦਮੀ ਪਾਰਟੀ ਨੇ ਚੋਣਾਂ ਤੋਂ ਪਹਿਲਾਂ ਵਾਅਦਾ ਕੀਤਾ ਸੀ ਕਿ ਅਧਿਆਪਕਾਂ ਤੋਂ ਪੜ੍ਹਾਈ ਤੋਂ ਬਿਨਾਂ ਹੋਰ ਕੋਈ ਕੰਮ ਨਹੀਂ ਲਿਆ ਜਾਵੇਗਾ। ਇਹ ਐਲਾਨ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਕੀਤਾ ਸੀ। ਹੁਣ ਮੁੱਖ ਮੰਤਰੀ ਭਗਵੰਤ ਮਾਨ ਨੇ ਉਸ ਵਾਅਦੇ ਨੂੰ ਪੂਰਾ ਕਰਨ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਕਿਹਾ ਹੈ ਕਿ ਪੰਜਾਬ ’ਆਪ’ ਸਰਕਾਰ ਸਿੱਖਿਆ ਦੀ ਬਿਹਤਰੀ ਲਈ ਖ਼ਾਸ ਕਦਮ ਚੁੱਕ ਰਹੀ ਹੈ। ਸਿੱਖਿਆ ਅਦਾਰਿਆਂ ਦੀ ਕਰਜ਼ਾ ਮੁਕਤੀ ਤੇ ਅਧਿਆਪਕਾਂ ਲਈ ਬਿਹਤਰ ਕਾਰਗੁਜ਼ਾਰੀ ਦਾ ਮਹੌਲ ਸਿਰਜਿਆ ਜਾ ਰਿਹਾ ਹੈ।