ਕੇਂਦਰ ਤੋਂ ਪੰਜਾਬ ਲਈ ਜ਼ਾਰੀ ਹੋਇਆ ਵੱਡਾ ਹੁਕਮ, ਤੁਰੰਤ ਲਿਆ ਜਾਵੇਗਾ ਐਕਸ਼ਨ!

Tags

ਚੋਣ ਕਮਿਸ਼ਨ ਭਾਰਤ ਵੱਲੋਂ ਅੱਜ ਇਕ ਪੱਤਰ ਜਾਰੀ ਕਰਕੇ ਪੰਜਾਬ 'ਚ ਲਾਗੂ ਆਦਰਸ਼ ਚੋਣ ਜ਼ਾਬਤਾ ਤੁਰੰਤ ਪ੍ਰਭਾਵ ਨਾਲ ਹਟਾਉਣ ਸਬੰਧੀ ਹੁਕਮ ਜਾਰੀ ਕੀਤੇ ਗਏ ਹਨ। ਪੰਜਾਬ ਵਿੱਚ ਵਿਧਾਨ ਸਭਾ ਚੋਣਾਂ-2022 ਦੇ ਮੱਦੇਨਜ਼ਰ 8 ਜਨਵਰੀ, 2022 ਨੂੰ ਚੋਣ ਜ਼ਾਬਤਾ ਲਾਗੂ ਹੋਇਆ ਸੀ। ਇਸ ਪੱਤਰ ਵਿੱਚ ਚੋਣ ਕਮਿਸ਼ਨ ਭਾਰਤ ਨੇ ਲਿਖਿਆ ਹੈ ਕਿ ਹੁਣ ਜਦੋਂ ਵਿਧਾਨ ਸਭਾ ਚੋਣਾਂ ਸਬੰਧੀ ਨਤੀਜੇ ਐਲਾਨੇ ਜਾ ਚੁੱਕੇ ਹਨ, ਇਸ ਲਈ ਪੰਜਾਬ ਰਾਜ ਵਿੱਚੋਂ ਆਦਰਸ਼ ਚੋਣ ਜ਼ਾਬਤਾ ਤੁਰੰਤ ਪ੍ਰਭਾਵ ਨਾਲ ਹਟਾਇਆ ਜਾਂਦਾ ਹੈ।

ਇਸ ਬਾਰੇ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫ਼ਸਰ ਪੰਜਾਬ ਡਾ. ਐੱਸ ਕਰੁਣਾ ਰਾਜੂ ਨੇ ਕਿਹਾ ਕਿ ਚੋਣ ਕਮਿਸ਼ਨ ਭਾਰਤ ਵੱਲੋਂ ਪੰਜਾਬ ਸਰਕਾਰ ਦੇ ਮੁੱਖ ਸਕੱਤਰ ਅਤੇ ਮੁੱਖ ਚੋਣ ਅਧਿਕਾਰੀ ਨੂੰ ਇਸ ਸਬੰਧੀ ਪੱਤਰ ਜਾਰੀ ਕੀਤਾ ਗਿਆ ਹੈ।