ਭਗਵੰਤ ਮਾਨ ਦਾ ਇੱਕ ਹੋਰ ਵੱਡਾ ਐਲਾਨ, ਵੱਡੀ ਖੁਸ਼ਖਬਰੀ

Tags

ਕੁਦਰਤੀ ਆਫਤ ਨਾਲ ਬਰਬਾਦ ਹੁੰਦੀਆਂ ਫਸਲਾਂ ਕਾਰਨ ਆਰਥਿਕ ਤੌਰ ਤੇ ਬੁਰੀ ਤਰ੍ਹਾਂ ਪ੍ਰਭਾਵਿਤ ਹੁੰਦੇ ਕਿਸਾਨਾਂ ਦੇ ਹਿੱਤ 'ਚ ਵੱਡਾ ਫੈਸਲਾ ਲੈਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਐਲਾਨ ਕੀਤਾ ਕਿ ਭਵਿੱਖ 'ਚ ਅਜਿਹੇ ਕਿਸੇ ਵੀ ਨੁਕਸਾਨ ਲਈ ਕਿਸਾਨਾਂ ਨੂੰ ਤੁਰੰਤ ਮੁਆਵਜ਼ਾ ਦੇ ਕੇ ਗਿਰਦਾਵਰੀ ਦੀ ਪ੍ਰਕਿਰਿਆ ਬਾਅਦ ਵਿਚ ਮੁਕੰਮਲ ਕੀਤੀ ਜਾਵੇਗੀ। ਪਿਛਲੇ ਸਮੇਂ ਦੌਰਾਨ ਮਾਲਵਾ ਪੱਟੀ ਵਿੱਚ ਚਿੱਟੀ ਅਤੇ ਗੁਲਾਬੀ ਸੁੰਡੀ ਨਾਲ ਬੁਰੀ ਤਰ੍ਹਾਂ ਨੁਕਸਾਨੀ ਗਈ ਨਰਮੇ ਦੀ ਫਸਲ ਲਈ ਕਿਸਾਨਾਂ ਨੂੰ ਮੁਹੱਈਆ ਕਰਵਾਏ ਗਏ ਘਟੀਆ ਬੀਜ ਅਤੇ ਕੀਟਨਾਸ਼ਕਾਂ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਨ੍ਹਾਂ ਫਸਲਾਂ ਦੀ ਬਰਬਾਦੀ ਦੀ

ਮੁਕੰਮਲ ਜਾਂਚ ਕਰਵਾ ਕੇ ਜੁੰਮੇਵਾਰੀ ਤੈਅ ਕਰਨ ਅਤੇ ਦੋਸ਼ੀਆਂ ਖ਼ਿਲਾਫ਼ ਢੁਕਵੀਂ ਕਾਰਵਾਈ ਕਰਨ ਦਾ ਐਲਾਨ ਕੀਤਾ। ਅੱਜ ਇੱਥੇ ਜ਼ਿਲ੍ਹੇ ਵਿਚ ਗੁਲਾਬੀ ਸੁੰਡੀ ਦੇ ਹਮਲੇ ਕਾਰਨ ਨੁਕਸਾਨੇ ਨਰਮੇ ਦੀ ਫਸਲ ਤੋਂ ਪ੍ਰਭਾਵਿਤ ਕਿਸਾਨਾਂ ਨੂੰ ਮੁਆਵਜ਼ਾ ਵੰਡਣ ਮੌਕੇ ਕਰਵਾਏ ਸਮਾਗਮ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਮੰਦਭਾਗੀ ਗੱਲ ਹੈ ਕਿ ਫਸਲਾਂ ਦੀ ਬਰਬਾਦੀ ਤੋਂ ਬਾਅਦ ਕਿਸਾਨਾਂ ਨੂੰ ਮੁਆਵਜ਼ਾ ਲੈਣ ਲਈ ਵੀ ਗੁੰਝਲਦਾਰ ਪ੍ਰਕਿਰਿਆ ਵਿਚੋਂ ਗੁਜ਼ਰਨਾ ਪੈਂਦਾ ਹੈ ਕਿਊਂਕਿ ਉਨ੍ਹਾਂ ਨੂੰ ਫਸਲ ਦੀ ਗਿਰਦਾਵਰੀ ਹੋਣ ਤੋਂ ਬਾਅਦ ਮੁਆਵਜ਼ਾ ਮਿਲਦਾ ਹੈ।ਦਿੱਲੀ ਦੀ ਆਪ ਸਰਕਾਰ ਵੱਲੋਂ ਪਹਿਲਾਂ ਹੀ ਇਹ ਪ੍ਰਕਿਰਿਆ ਅਪਣਾਈ ਜਾ ਰਹੀ ਹੈ ਜਿੱਥੇ ਕਿਸਾਨਾਂ ਨੂੰ ਕੁਦਰਤੀ ਆਫਤ ਨਾਲ ਨੁਕਸਾਨੀ ਫਸਲ ਦਾ ਮੁਆਵਜ਼ਾ ਦੇ ਕੇ ਉਸ ਤੋਂ ਬਾਅਦ ਗਿਰਦਾਵਰੀ ਕੀਤੀ ਜਾਂਦੀ ਹੈ।

ਮੁੱਖ ਮੰਤਰੀ ਨੇ ਅੱਜ ਜ਼ਿਲ੍ਹੇ ਦੇ 15 ਪ੍ਰਭਾਵਿਤ ਨਰਮਾ ਕਿਸਾਨਾਂ ਨੂੰ ਮੁਆਵਜ਼ੇ ਦੇ ਚੈੱਕ ਦੇਣ ਮੌਕੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਬੀਤੇ ਸਮੇਂ ਵਿੱਚ ਮਾਲਵੇ ਖੇਤਰ ਵਿਚ ਨਰਮੇ ਦੀ ਫਸਲ ਨੂੰ ਚਿੱਟੀ ਅਤੇ ਗੁਲਾਬੀ ਸੁੰਡੀ ਕਾਰਨ ਹੋਏ ਨੁਕਸਾਨ ਲਈ ਕੁਦਰਤੀ ਆਫ਼ਤ ਨਹੀਂ ਸਗੋਂ ਕਿਸਾਨਾਂ ਨੂੰ ਘਟੀਆ ਬੀਜ ਅਤੇ ਸਪਰੇਆਂ ਦੇਣ ਵਾਲੀਆਂ ਸਰਕਾਰਾਂ ਜ਼ਿੰਮੇਵਾਰ ਹਨ। ਓਹਨਾਂ ਕਿਹਾ ਕਿ ਜੇਕਰ ਉਸ ਸਮੇਂ ਕਿਸਾਨਾਂ ਨੂੰ ਮਿਆਰੀ ਬੀਜ ਅਤੇ ਅਸਲੀ ਕੀਟਨਾਸ਼ਕ ਮੁੱਹਈਆ ਕਰਵਾਏ ਜਾਂਦੇ ਤਾਂ ਅੱਜ ਕਿਸਾਨ ਪਰਿਵਾਰ ਮੰਦਹਾਲੀ ਦੇ ਦੌਰ ਦੇ ਨਾ ਗੁਜ਼ਰਦੇ ਹੁੰਦੇ।