ਨਵਜੋਤ ਸਿੱਧੂ ਨੂੰ ਵੱਡਾ ਝਟਕਾ, ਝਾੜੂ ਵਾਲਿਆਂ ਨੇ ਪੱਟਿਆ ਕਰੀਬੀ ਲੀਡਰ

Tags

ਅੰਮ੍ਰਿਤਸਰ ਜ਼ਿਲ੍ਹੇ ’ਚ ਕਾਂਗਰਸ ਪਾਰਟੀ ਨੂੰ ਉਸ ਸਮੇਂ ਝਟਕਾ ਲੱਗਾ, ਜਦੋਂ ਕਈ ਕਾਂਗਰਸੀ ਕੌਂਸਲਰ ਪਾਰਟੀ ਛੱਡ ਆਮ ਆਦਮੀ ਪਾਰਟੀ ’ਚ ਸ਼ਾਮਲ ਹੋ ਗਏ। ਦੱਸ ਦੇਈਏ ਕਿ ਦਿੱਲੀ ਦੇ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਉਕਤ ਸਾਰੇ ਲੋਕਾਂ ਨੂੰ ਆਮ ਆਦਮੀ ਪਾਰਟੀ ਦਾ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ। ਦਿੱਲੀ ਦੇ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਮੇਅਰ ਕਰਮਜੀਤ ਸਿੰਘ ਰਿੰਟੂ ਦੀ ਅਗਵਾਈ ’ਚ ਕਾਂਗਰਸੀ ਕੌਂਸਲਰਾਂ ਨੂੰ ‘ਆਪ’ ’ਚ ਸ਼ਾਮਲ ਕੀਤਾ ਗਿਆ, ਜਿਸ ’ਚ ਹਲਕਾ ਪੂਰਬੀ ਦੇ ਸਾਬਕਾ ਵਿਧਾਇਕ ਨਵਜੋਤ ਸਿੰਘ ਸਿੱਧੂ ਦੇ ਖ਼ਾਸਮ-ਖ਼ਾਸ ਮਾਸਟਰ ਹਰਪਾਲ ਸਿੰਘ ਅਤੇ ਚਰਣਜੀਤ ਬੱਬਾ, ਅਮਰ ਗਿੱਲ ਅਤੇ ਹੋਰ ਕਈ ਕੌਂਸਲਰ ਸ਼ਾਮਲ ਹਨ।