ਭਗਵੰਤ ਮਾਨ ਨੇ ਸੁਣਾਇਆ ਇਤਿਹਾਸਕ ਫੈਸਲਾ, ਰਾਜਾ ਵੜਿੰਗ ਨਾਲ ਫਸੀ ਗਰਾਰੀ

Tags

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਅਚਾਨਕ ਕਾਂਗਰਸੀ ਵਿਧਾਇਕ ਰਾਜਾ ਵੜਿੰਗ ਨੂੰ ਪੁੱਛ ਲਿਆ ਕਿ ਦੱਸੋ ਭਗਤ ਸਿੰਘ ਦਾ ਜਨਮ ਦਿਨ ਕਦੋਂ ਆਉਂਦਾ ਹੈ। ਇਸ ਉਤੇ ਰਾਜਾ ਵੜਿੰਗ ਨੇ 'ਨਾ' ਵਿਚ ਆਪਣਾ ਸਿਰ ਹਿਲਾਇਆ, ਉਸ ਨੂੰ ਪਤਾ ਨਹੀਂ ਸੀ। ਜਿਸ ਤੋਂ ਬਾਅਦ ਭਗਵੰਤ ਮਾਨ ਨੇ ਤੁਰੰਤ ਕਿਹਾ ਕਿ 28 ਸਤੰਬਰ ਨੂੰ ਹੋਇਆ ਸੀ ਤੇ ਅੱਗੇ ਤੋਂ ਯਾਦ ਰੱਖਣਾ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ 23 ਮਾਰਚ ਦੇ ਸ਼ਹੀਦਾਂ ਨੂੰ ਸ਼ਰਧਾ ਵੱਜੋਂ ਪੰਜਾਬ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। 23 ਮਾਰਚ ਨੂੰ ਸ਼ਹੀਦ ਭਗਤ ਸਿੰਘ , ਸੁਖਦੇਵ ਸਿੰਘ ਅਤੇ ਰਾਜਗੁਰੂ ਦਾ ਸ਼ਹੀਦੀ ਦਿਹਾੜਾ ਹੈ ਅਤੇ ਬਰਸੀ ਸਮਾਗਮ ਮਨਾਏ ਜਾਣੇ ਹਨ।

ਦਰਅਸਲ 'ਚ ਰਾਜਾ ਵੜਿੰਗ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਕਿਹਾ ਸੀ ਕਿ 23 ਮਾਰਚ ਦੀ ਛੁੱਟੀ ਨਾਲ ਕੁਝ ਨਹੀਂ ਹੋਣਾ, ਸਕੂਲਾਂ ਵਿਚ ਵਿਦਿਆਰਥੀਆਂ ਨੂੰ ਭਗਤ ਸਿੰਘ ਦੇ ਜੀਵਨ ਤੋਂ ਜਾਣੂ ਕਰਵਾਇਆ ਜਾਏ। ਭਗਵੰਤ ਮਾਨ ਨੇ ਰਾਜਾ ਵੜਿੰਗ ਨੂੰ ਸਵਾਲ ਪੁੱਛ ਲਿਆ, ਦੱਸੋ ਭਗਤ ਸਿੰਘ ਦਾ ਜਨਮ ਦਿਨ ਕਦੋਂ ਆਉਂਦਾ ਹੈ। ਰਾਜਾ ਵੜਿੰਗ ਨੇ ਕਿਹਾ ਮੈਨੂੰ ਪਤਾ ਨਹੀਂ। CM ਨੇ ਕਿਹਾ ਕਿ 28 ਸਿਤੰਬਰ ਨੂੰ ਜਨਮ ਦਿਨ ਹੁੰਦਾ, ਬਹੁਤ ਮਾੜੀ ਗੱਲ ਤੁਹਾਨੂੰ ਪਤਾ ਨਹੀਂ। ਆਮ ਆਦਮੀ ਪਾਰਟੀ ਦੀ ਸਰਕਾਰ ਦੇ ਪਹਿਲੇ ਵਿਧਾਨ ਸਭਾ ਦੇ 3 ਰੋਜ਼ਾ ਸੈਸ਼ਨ ਦੇ ਆਖਰੀ ਦਿਨ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਲੋਕਾਂ ਦੀ ਸ਼ਰਧਾ ਨੂੰ ਵੇਖਦਿਆਂ 23 ਮਾਰਚ ਦੀ ਛੁੱਟੀ ਦਾ ਐਲਾਨ ਕੀਤਾ ਹੈ।ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਪੰਜਾਬ ਸਰਕਾਰ ਵੱਲੋਂ ਸਿਰਫ਼ ਭਗਤ ਸਿੰਘ ਦੇ ਜੱਦੀ ਜ਼ਿਲ੍ਹੇ ਨਵਾਂ ਸ਼ਹਿਰ ਵਿੱਚ ਛੁੱਟੀ ਹੁੰਦੀ ਸੀ ਪਰ ਹੁਣ ਪੰਜਾਬ ਸਰਕਾਰ ਵੱਲੋਂ ਪੰਜਾਬ ਭਰ ਦੇ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ।