ਭਗਵੰਤ ਮਾਨ ਬਾਰੇ ਧੀ ਸੀਰਤ ਮਾਨ ਦਾ ਵੱਡਾ ਬਿਆਨ

Tags

ਮੁੱਖ ਮੰਤਰੀ ਭਗਵੰਤ ਮਾਨ ਦੀ ਕੈਬਨਿਟ ਲਈ ਅੱਜ 10 ਮੰਤਰੀਆਂ ਨੇ ਸਹੁੰ ਚੁੱਕੀ ਹੈ। ਇਸ ਪਿੱਛੋਂ ਪੰਜਾਬ ਕੈਬਨਿਟ ਦੀ ਪਹਿਲੀ ਮੀਟਿੰਗ ਹੋਈ ਹੈ। ਪਹਿਲੀ ਮੀਟਿੰਗ ਵਿਚ ਕੈਬਨਿਟ ਨੇ ਰੁਜ਼ਗਾਰ ਬਾਰੇ ਚਰਚਾ ਕੀਤਾ ਹੈ। ਸੂਤਰਾਂ ਮੁਤਾਬਕ ਮੀਟਿੰਗ ਵਿਚ 25000 ਸਰਕਾਰੀ ਨੌਕਰੀਆਂ ਨੂੰ ਮਨਜ਼ੂਰੀ ਦਿੱਤੀ ਗਈ ਹੈ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਦੀ ਧੀ ਸੀਰਤ ਕੌਰ ਅਤੇ ਪੁੱਤ ਦਿਲਸ਼ਾਨ ਸਿੰਘ ਅਤੇ ਮੁੱਖ ਮੰਤਰੀ ਦੀ ਭੈਣ ਮਨਪ੍ਰੀਤ ਕੌਰ ਵੀ ਪਹੁੰਚੇ। ਇਸ ਤੋਂ ਇਲਾਵਾ ਵੀ ਨਵੀਂ ਬਣੀ ਵਜ਼ਾਰਤ ਦੇ ਨਵੇਂ ਚਿਹਰੇ ਵੀ ਆਪਣੇ ਪਰਿਵਾਰਕ ਮੈਂਬਰਾਂ ਨਾਲ ਪਹੁੰਚੇ ਸਨ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਹਾਜ਼ਰ ਰਹੇ, ਜਦੋਂ ਕਿ ਹਰਿਆਣਾ ਦੇ ਰਾਜਪਾਲ ਬੰਗਾਰੂ ਦੱਤਾਤ੍ਰੇਅ ਪਹਿਲੀ ਵਾਰ ਪੰਜਾਬ ਕੈਬਨਿਟ ਦੇ ਸਹੁੰ ਚੁੱਕ ਸਮਾਗਮ ਵਿੱਚ ਹਾਜ਼ਰ ਹੋਏ। ਅੱਜ ਕੈਬਨਿਟ ਮੰਤਰੀ ਵਜੋਂ ਸਹੁੰ ਚੁੱਕਣ ਸਮੇਂ ਸਭ ਤੋਂ ਪਹਿਲਾਂ ਹਰਪਾਲ ਸਿੰਘ ਚੀਮਾ ਨੇ ਸਹੁੰ ਚੁੱਕੀ।