ਭਗਵੰਤ ਮਾਨ ਦੇ ਪੰਜਾਬ ਦਾ CM ਬਣਨ ਤੇ ਅਮਰੀਕਾ ਤੋਂ ਪਤਨੀ ਇੰਦਰਪ੍ਰੀਤ ਦਾ ਵੱਡਾ ਬਿਆਨ

Tags

ਆਮ ਆਦਮੀ ਪਾਰਟੀ ਦੇ ਵਿਧਾਇਕ ਭਗਵੰਤ ਮਾਨ ਪੰਜਾਬ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ਜਾ ਰਹੇ ਹਨ। ਇਸ ਸਹੁੰ ਚੁੱਕ ਪ੍ਰੋਗਰਾਮ 'ਚ ਉਨ੍ਹਾਂ ਦੇ ਦੋ ਬੱਚੇ ਸੀਰਤ ਕੌਰ ਮੰਨਾ (21) ਅਤੇ ਦਿਲਸ਼ਾਨ ਮੰਨਾ (17) ਪੰਜਾਬ ਪੁੱਜੇ ਹਨ। ਦੋਵੇਂ ਆਪਣੇ ਪਿਤਾ ਦੇ ਸਹੁੰ ਚੁੱਕ ਸਮਾਗਮ ਵਿੱਚ ਸ਼ਾਮਲ ਹੋਣਗੇ। ਉਸ ਦੀ ਮਾਂ ਅਤੇ ਮਾਨ ਦੀ ਸਾਬਕਾ ਪਤਨੀ ਇੰਦਰਪ੍ਰੀਤ ਕੌਰ ਨੇ ਇੱਖ ਅਖ਼ਬਾਰ ਨੂੰ ਦੱਸਿਆ ਕਿ ਦੋਵੇਂ ਬੱਚੇ ਸਮਾਰੋਹ ਵਿੱਚ ਸ਼ਾਮਲ ਹੋਣ ਲਈ ਅਮਰੀਕਾ ਤੋਂ ਭਾਰਤ ਆ ਗਏ ਹਨ। ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਮਾਨ ਅਤੇ ‘ਆਪ’ ਦੀ ਵੱਡੀ ਜਿੱਤ ਤੋਂ ਬਾਅਦ ਇੰਦਰਪ੍ਰੀਤ ਦੀ ਇਹ ਪਹਿਲੀ ਟਿੱਪਣੀ ਹੈ। ਇੰਦਰਪ੍ਰੀਤ ਕੌਰ ਨੇ ਅਮਰੀਕਾ ਤੋਂ ਇੱਕ ਅਖ਼ਬਾਰ ਨਾਲ ਗੱਲਬਾਤ ਕਰਦਿਆਂ ਕਿਹਾ, "ਸਾਡੇ ਦੋਵੇਂ ਬੱਚੇ ਭਾਰਤ ਪਹੁੰਚ ਚੁੱਕੇ ਹਨ ਅਤੇ ਉਹ ਖਟਕੜ ਕਲਾਂ ਵਿੱਚ ਭਗਵੰਤ ਦੇ ਸਹੁੰ ਚੁੱਕ ਸਮਾਗਮ ਵਿੱਚ ਸ਼ਾਮਲ ਹੋਣਗੇ। ਉਹ ਬਹੁਤ ਖੁਸ਼ ਹਨ ਅਤੇ ਬਹੁਤ ਉਤਸ਼ਾਹਿਤ ਵੀ।"

ਦੱਸ ਦਈਏ ਕਿ ਭਗਵੰਤ ਮਾਨ ਅਤੇ ਇੰਦਰਪ੍ਰੀਤ ਕੌਰ ਦਾ 2015 ਵਿੱਚ ਤਲਾਕ ਹੋ ਗਿਆ ਸੀ। ਉਸ ਤੋਂ ਬਾਅਦ ਉਨ੍ਹਾਂ ਦੇ ਬੱਚੇ ਸੀਰਤ ਕੌਰ ਅਤੇ ਦਿਲਸ਼ਾਨ ਆਪਣੀ ਮਾਂ ਨਾਲ ਅਮਰੀਕਾ ਚਲੇ ਗਏ, ਜਦੋਂ ਕਿ ਮਾਨ ਭਾਰਤ ਵਿੱਚ ਹੀ ਰਹੇ ਅਤੇ ਆਮ ਆਦਮੀ ਪਾਰਟੀ ਲਈ ਕੰਮ ਕਰਦੇ ਰਹੇ। 2014 ਦੀਆਂ ਲੋਕ ਸਭਾ ਚੋਣਾਂ ਵਿੱਚ ਇੰਦਰਪ੍ਰੀਤ ਮਾਨ ਦੇ ਪ੍ਰਚਾਰ ਦੀ ਰੀੜ੍ਹ ਦੀ ਹੱਡੀ ਸੀ ਅਤੇ ਸੰਗਰੂਰ ਦੇ ਪਿੰਡਾਂ ਵਿੱਚ ਉਨ੍ਹਾਂ ਨੇ ਮਾਨ ਲਈ ਪ੍ਰਚਾਰ ਕੀਤਾ ਸੀ। 2014 ਵਿੱਚ ਭਗਵੰਤ ਮਾਨ ਪਹਿਲੀ ਵਾਰ ਸੰਸਦ ਮੈਂਬਰ ਚੁਣੇ ਗਏ। ਹਾਲਾਂਕਿ 2015 'ਚ ਅਚਾਨਕ ਦੋਹਾਂ ਦਾ ਤਲਾਕ ਹੋ ਗਿਆ। ਇੰਦਰਪ੍ਰੀਤ ਨੇ ਕਿਹਾ ਕਿ ਭਗਵੰਤ ਮਾਨ ਦੇ ਪੰਜਾਬ ਦੇ ਮੁੱਖ ਮੰਤਰੀ ਬਣਨ 'ਤੇ ਉਨ੍ਹਾਂ ਦੀ ਪ੍ਰਤੀਕਿਰਿਆ ਬਹੁਤ ਸਕਾਰਾਤਮਕ ਸੀ।

ਉਨ੍ਹਾਂ ਕਿਹਾ ਕਿ ਉਹ ਹਮੇਸ਼ਾ ਭਗਵੰਤ ਮਾਨ ਲਈ ਅਰਦਾਸ ਕਰਦੀ ਹੈ ਅਤੇ ਅੱਗੇ ਵੀ ਕਰਦੀ ਰਹੇਗੀ। ਹਾਲ ਹੀ ਵਿੱਚ ਹੋਈਆਂ ਪੰਜਾਬ ਚੋਣਾਂ ਦੌਰਾਨ ਮਾਨ ਦੀ ਮਾਤਾ ਹਰਪਾਲ ਕੌਰ ਅਤੇ ਭੈਣ ਮਨਪ੍ਰੀਤ ਕੌਰ ਅਕਸਰ ਹੀ ਮਾਨ ਦੀ ਕਾਮਯਾਬੀ 'ਤੇ ਖੁਸ਼ੀ ਤੇ ਜਜ਼ਬਾਤ ਜ਼ਾਹਰ ਕਰਦੀਆਂ ਨਜ਼ਰ ਆਈਆਂ। ਆਪਣੀਆਂ ਇੰਟਰਵਿਊਆਂ ਵਿੱਚ ਮਾਨ ਨੇ ਕਿਹਾ ਕਿ ਭਾਵੇਂ ਹੁਣ ਪੂਰਾ ਪੰਜਾਬ ਉਸਦਾ ਪਰਿਵਾਰ ਹੈ, ਫਿਰ ਵੀ ਜਦੋਂ ਉਹ ਕੰਮ ਤੋਂ ਘਰ ਪਰਤਦਾ ਹੈ ਤਾਂ ਘਰ ਖਾਲੀ ਦੇਖ ਕੇ ਉਹ ਆਪਣੇ ਦਿਲ ਵਿੱਚ ਭਾਰੀ ਬੋਝ ਮਹਿਸੂਸ ਕਰਦਾ ਹੈ। ਲੁਧਿਆਣਾ ਦੇ ਬਰੇਵਾਲ ਦੀ ਰਹਿਣ ਵਾਲੀ ਇੰਦਰਪ੍ਰੀਤ ਨੇ ਕਿਹਾ, “ਮੈਂ ਹਮੇਸ਼ਾ ਉਨ੍ਹਾਂ ਦੀ ਕਾਮਯਾਬੀ ਲਈ ਸਖਤ ਮਿਹਨਤ ਕੀਤੀ ਹੈ ਅਤੇ ਉਸਦੇ ਪਿੱਛੇ ਕਦੇ ਵੀ ਮਾੜਾ ਨਹੀਂ ਕਿਹਾ। ਉਹ ਇੰਨੇ ਸਾਲਾਂ ਤੋਂ ਹਮੇਸ਼ਾ ਮੇਰੀਆਂ ਪ੍ਰਾਰਥਨਾਵਾਂ ਵਿੱਚ ਰਿਹਾ ਹੈ ਅਤੇ ਅੱਗੇ ਵੀ ਰਹੇਗਾ।

ਹਾਂ, ਸਰੀਰਕ ਦੂਰੀ ਸੀ ਪਰ ਇਸਦਾ ਮਤਲਬ ਇਹ ਨਹੀਂ ਕਿ ਅਸੀਂ ਉਨ੍ਹਾਂ ਦੀ ਸਫਲਤਾ ਲਈ ਪ੍ਰਾਰਥਨਾ ਨਹੀਂ ਕਰ ਰਹੇ ਸੀ। ਬੱਸ ਇਹ ਹੈ ਕਿ ਮੈਂ ਇੱਥੇ ਅਮਰੀਕਾ ਵਿੱਚ ਆਪਣੇ ਕੰਮ ਅਤੇ ਬੱਚਿਆਂ ਦੀ ਪੜ੍ਹਾਈ ਵਿੱਚ ਰੁੱਝੀ ਹੋਈ ਸੀ।' ਉਨ੍ਹਾਂ ਨੇ ਆਪਣੀਆਂ ਸੋਸ਼ਲ ਮੀਡੀਆ ਪੋਸਟਾਂ ਰਾਹੀਂ ਆਪਣੇ ਬੱਚਿਆਂ ਲਈ ਆਪਣੇ ਪਿਆਰ ਦਾ ਇਜ਼ਹਾਰ ਵੀ ਕੀਤਾ ਸੀ ਅਤੇ ਉਨ੍ਹਾਂ ਦੇ ਜਨਮਦਿਨ 'ਤੇ ਉਨ੍ਹਾਂ ਨੂੰ ਸ਼ੁਭਕਾਮਨਾਵਾਂ ਦਿੰਦੇ ਹੋਏ ਕਿਹਾ ਸੀ ਕਿ ਉਹ ਉਨ੍ਹਾਂ ਨੂੰ ਯਾਦ ਕਰਦੇ ਹਨ। ਮਾਨ ਨੇ ਇੱਕ ਵਾਰ ਸ਼ੇਅਰ ਕੀਤਾ ਕਿ ਕਿਵੇਂ ਉਸਦੀ ਧੀ ਨੂੰ ਸਿਰ ਵਿੱਚ ਸੱਟ ਲੱਗਣ ਕਾਰਨ ਜਨਮ ਤੋਂ ਤੁਰੰਤ ਬਾਅਦ ਵੈਂਟੀਲੇਟਰ 'ਤੇ ਰੱਖਿਆ ਗਿਆ ਸੀ। ਦਸ ਦਿਨ ਉਸ ਦੀ ਹਾਲਤ ਨਾਜ਼ੁਕ ਬਣੀ ਰਹੀ ਅਤੇ ਉਹ ਦਸ ਦਿਨ ਉਸ ਦਾ ਜੀਣਾ ਔਖਾ ਹੋ ਗਿਆ ਸੀ। ਉਸ ਨੇ ਇਸ ਸੰਦੇਸ਼ ਵਿੱਚ ਲਿਖਿਆ ਸੀ, 'ਮੈਂ ਤੁਹਾਨੂੰ ਪਿਆਰ ਕਰਦਾ ਹਾਂ ਅਤੇ ਤੁਹਾਨੂੰ ਯਾਦ ਕਰਦਾ ਹਾਂ...'