CM ਭਗਵੰਤ ਮਾਨ ਨੇ ਪਹਿਲੇ ਹੀ ਦਿਨ ਇਤਿਹਾਸਕ ਫੈਂਸਲੇ ਬਾਰੇ ਕੀਤਾ ਵੱਡਾ ਐਲਾਨ

Tags

ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਦੀ ਜਨਤਾ ਨੂੰ ਅੱਜ ਵੱਡਾ ਤੋਹਫ਼ਾ ਦੇਣ ਜਾ ਰਹੇ ਹਨ। ਇਸ ਦੀ ਜਾਣਕਾਰੀ ਮੁੱਖ ਮੰਤਰੀ ਭਗਵੰਤ ਮਾਨ ਨੇ ਖ਼ੁਦ ਟਵੀਟ ਕਰਕੇ ਦਿੱਤੀ ਹੈ। ਟਵੀਟ ਕਰਦੇ ਹੋਏ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੇ ਹਿੱਤ ’ਚ ਅੱਜ ਇਕ ਬਹੁਤ ਵੱਡਾ ਫ਼ੈਸਲਾ ਲਿਆ ਜਾਵੇਗਾ। ਪੰਜਾਬ ਦੇ ਇਤਿਹਾਸ ’ਚ ਅੱਜ ਤੱਕ ਕਿਸੇ ਨੇ ਵੀ ਅਜਿਹਾ ਫ਼ੈਸਲਾ ਨਹੀਂ ਲਿਆ ਹੋਵੇਗਾ। ਕੁਝ ਹੀ ਦੇਰ ’ਚ ਭਗਵੰਤ ਮਾਨ ਐਲਾਨ ਕਰਨਗੇ। ਜ਼ਿਕਰਯੋਗ ਹੈ ਕਿ ਅੱਜ ਤੋਂ ਪੰਜਾਬ ਵਿਧਾਨ ਸਭਾ ਦਾ ਸੈਸ਼ਨ ਵੀ ਸ਼ੁਰੂ ਹੋ ਚੁੱਕਾ ਹੈ, ਜੋਕਿ 22 ਮਾਰਚ ਤੱਕ ਚੱਲੇਗਾ। ਸੈਸ਼ਨ ਦੇ ਅੱਜ ਪਹਿਲੇ ਦਿਨ ਸਾਰੇ ਜਿੱਤੇ ਹੋਏ ਵਿਧਾਇਕ ਸਹੁੰ ਚੁੱਕ ਰਹੇ ਹਨ।

ਇਥੇ ਇਹ ਵੀ ਦੱਸਣਯੋਗ ਹੈ ਕਿ ਇਸ ਦੇ ਪਹਿਲਾਂ ਭਗਵੰਤ ਮਾਨ ਨੇ ਹੋਲੀ ਦੇ ਤਿਉਹਾਰ ਦੀਆਂ ਵੀ ਸਾਰਿਆਂ ਨੂੰ ਵਧਾਈ ਦਿੱਤੀ। ਉਨ੍ਹਾਂ ਲਿਖਿਆ ਕਿ ਹੋਲੀ ਦੀਆਂ ਸਾਰਿਆਂ ਨੂੰ ਲੱਖ-ਲੱਖ ਵਧਾਈਆਂ। ਰੰਗਾਂ ਦਾ ਤਿਉਹਾਰ ਸਾਡੇ ਸਾਰਿਆਂ ਦੀ ਜ਼ਿੰਦਗੀ ’ਚ ਖ਼ੁਸ਼ਹਾਲੀ ਲਿਆਵੇ।