ਪੰਜਾਬ ਚ ਮੁਫਤ ਬਿਜਲੀ ਬਾਰੇ ਮਾਨ ਸਰਕਾਰ ਦਾ ਹੁਣੇ ਹੁਣੇ ਨਵਾਂ ਐਲਾਨ, ਸਿਰਫ 1 KW ਵਾਲੇ ਨੂੰ..

Tags

ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਨੇ ਕਿਹਾ ਹੈ ਕਿ ਜਿਹੜੇ ਲੋਕ ਇਨਕਮ ਟੈਕਸ ਅਦਾ ਕਰਦੇ ਹਨ, ਉਨ੍ਹਾਂ ਨੂੰ 300 ਯੂਨਿਟ ਮੁਫਤ ਬਿਜਲੀ ਦਾ ਲਾਭ ਨਹੀਂ ਮਿਲੇਗਾ। ਆਮ ਆਦਮੀ ਪਾਰਟੀ ਨੇ 1 ਜੁਲਾਈ ਤੋਂ 300 ਯੂਨਿਟ ਮੁਫਤ ਬਿਜਲੀ ਦੇਣ ਦਾ ਐਲਾਨ ਕੀਤਾ ਸੀ। ਬਿਜਲੀ ਮੰਤਰੀ ਹਰਭਜਨ ਸਿੰਘ ਨੇ ਕਿਹਾ ਕਿ ਪੰਜਾਬ ਵਿੱਚ ਸਾਰੇ ਐਸਸੀ, ਬੀਸੀ ਅਤੇ ਬੀਪੀਐਲ ਵਰਗ ਨਾਲ ਸਬੰਧਤ ਲੋਕ ਜੇਕਰ 600 ਯੂਨਿਟ ਤੋਂ ਵੱਧ ਬਿਜਲੀ ਖਰਚ ਕਰਦੇ ਹਨ ਤਾਂ ਇਹ ਲਗਜ਼ਰੀ ਸ਼੍ਰੇਣੀ ਵਿੱਚ ਆਉਂਦੇ ਹਨ। ਆਮ ਵਰਗ ਦੇ ਇੱਕ ਗਰੀਬ ਪਰਿਵਾਰ ਲਈ 600 ਯੂਨਿਟ ਮੁਫਤ ਬਿਜਲੀ ਕਾਫੀ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਸੀ ਕਿ ਅਜਿਹੇ ਪਰਿਵਾਰ ਜੋ 2 ਮਹੀਨਿਆਂ ਵਿੱਚ 600 ਯੂਨਿਟ ਤੋਂ ਵੱਧ ਬਿਜਲੀ ਦੀ ਖਪਤ ਕਰਦੇ ਹਨ, ਜਿਵੇਂ ਕਿ 640 ਯੂਨਿਟ ਤਾਂ ਉਨ੍ਹਾਂ ਨੂੰ 40 ਜਾਂ 45 ਯੂਨਿਟਾਂ ਦੀ ਹੀ ਅਦਾਇਗੀ ਕਰਨੀ ਪਵੇਗੀ।

ਯਾਨੀ ਹੁਣ ਪੂਰੀ 640 ਯੂਨਿਟਾਂ ਦੀ ਖਪਤ ਵਾਲੇ ਬਿਜਲੀ ਬਿੱਲ ਦਾ ਭੁਗਤਾਨ ਨਹੀਂ ਕਰਨਾ ਪਵੇਗਾ। ਇਸ ਤੋਂ ਇਲਾਵਾ ਪੰਜਾਬ ਸਰਕਾਰ ਨੇ 2 ਕਿਲੋਵਾਟ ਤੱਕ ਬਿਜਲੀ ਲੋਡ ਕਰਨ ਵਾਲੇ ਪਰਿਵਾਰਾਂ ਦੇ 31 ਦਸੰਬਰ 2021 ਤੱਕ ਦੇ ਪੁਰਾਣੇ ਬਿਜਲੀ ਬਿੱਲਾਂ ਨੂੰ ਮੁਆਫ ਕਰਨ ਦਾ ਵੀ ਐਲਾਨ ਕੀਤਾ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨੀਵਾਰ ਨੂੰ ਕਿਹਾ ਸੀ ਕਿ ਜੁਲਾਈ 2022 ਤੋਂ ਪੰਜਾਬ ਦੇ ਸਾਰੇ ਪਰਿਵਾਰਾਂ ਨੂੰ ਹਰ ਮਹੀਨੇ 300 ਯੂਨਿਟ ਬਿਜਲੀ ਮੁਫਤ ਦਿੱਤੀ ਜਾਵੇਗੀ। ਪਹਿਲਾਂ ਬੀਸੀ, ਬੀਪੀਐਸ ਅਤੇ ਸੁਤੰਤਰਤਾ ਸੈਨਾਨੀ ਪਰਿਵਾਰਾਂ ਨੂੰ 200 ਯੂਨਿਟ ਮੁਫ਼ਤ ਬਿਜਲੀ ਮਿਲਦੀ ਸੀ, ਹੁਣ ਉਨ੍ਹਾਂ ਨੂੰ ਵੀ 300 ਯੂਨਿਟ ਮੁਫ਼ਤ ਮਿਲੇਗੀ।