ਪੰਜਾਬ ਚ 600 ਯੂਨਿਟਾਂ ਮੁਫ਼ਤ ਬਿਜਲੀ ਬਾਰੇ ਵੱਡੀ ਖੁਸ਼ਖ਼ਬਰੀ

Tags

ਆਮ ਆਦਮੀ ਪਾਰਟੀ ਦੇ ਹਲਕਾ ਚਮਕੌਰ ਸਾਹਿਬ ਤੋਂ ਵਿਧਾਇਕ ਡਾ. ਚਰਨਜੀਤ ਸਿੰਘ ਨੇ ਵੱਡਾ ਬਿਆਨ ਦਿੰਦਿਆਂ ਆਖਿਆ ਹੈ ਕਿ ਪੰਜਾਬ ਦੇ ਲੋਕਾਂ ਨੂੰ ਇਸੇ ਮਹੀਨੇ ਤੋਂ 600 ਯੂਨਿਟ ਫ੍ਰੀ ਬਿਜਲੀ ਮਿਲਣੀ ਸ਼ੁਰੂ ਹੋ ਜਾਵੇਗੀ। ਦੱਸਣਯੋਗ ਹੈ ਕਿ ਚੋਣਾਂ ਤੋਂ ਪਹਿਲਾਂ ਆਦਮੀ ਪਾਰਟੀ ਨੇ ਵੱਡੇ ਐਲਾਨ ਕੀਤੇ ਸਨ, ਜਿਨ੍ਹਾਂ ਵਿਚੋਂ ਹਰ ਪਰਿਵਾਰ ਨੂੰ 300 ਯੂਨਿਟ ਫ੍ਰੀ ਬਿਜਲੀ ਦੇਣਾ ਵੀ ਸ਼ਾਮਲ ਸੀ। ਆਮ ਆਦਮੀ ਪਾਰਟੀ ਨੇ ਆਖਿਆ ਸੀ ਕਿ ਜਿਸ ਤਰ੍ਹਾਂ ਦਿੱਲੀ ਵਾਸੀਆਂ ਨੂੰ ਫ੍ਰੀ ਬਿਜਲੀ ਦਿੱਤੀ ਜਾ ਰਹੀ ਹੈ, ਉਸੇ ਤਰਜ਼ ’ਤੇ ਪੰਜਾਬ ਵਿਚ ਵੀ ਲੋਕਾਂ ਨੂੰ ਰਾਹਤ ਦਿੱਤੀ ਜਾਵੇਗੀ। ਹੁਣ ਜਦੋਂ ਪੰਜਾਬ ਦੇ ਲੋਕਾਂ ਨੇ ਆਮ ਆਦਮੀ ਪਾਰਟੀ ’ਤੇ

ਵੱਡਾ ਭਰੋਸਾ ਪ੍ਰਗਟਾਉਂਦਿਆਂ ਪਰੂਨ ਬਹੁਮਤ ਨਾਲ ਸੱਤਾ ਸੌਂਪ ਦਿੱਤੀ ਹੈ ਤਾਂ ਹੁਣ ਸਭ ਦੀਆਂ ਨਜ਼ਰਾਂ ਇਸ ਗੱਲ ’ਤੇ ਟਿਕੀਆਂ ਹੋਈਆਂ ਹਨ ਕਿ ਜਿਨ੍ਹਾਂ ਵਾਅਦਿਆਂ ਦੇ ਦਮ ’ਤੇ ‘ਆਪ’ ਸੱਤਾ ਵਿਚ ਆਈ ਹੈ, ਉਹ ਕਦੋਂ ਪੂਰੇ ਹੁੰਦੇ ਹਨ। ਡਾ. ਚਰਨਜੀਤ ਸਿੰਘ ਨੇ ਆਖਿਆ ਕਿ ਸੰਭਵ ਹੈ ਕਿ ਇਕ ਅਪ੍ਰੈਲ ਤੋਂ ਹਰ ਪਰਿਵਾਰ ਨੂੰ ਇਕ ਮਹੀਨੇ ਦੇ 300 ਯੂਨਿਟ ਅਤੇ ਦੋ ਮਹੀਨਿਆਂ ਦੇ 600 ਯੂਨਿਟ ਫ੍ਰੀ ਬਿਜਲੀ ਮਿਲਣੀ ਸ਼ੁਰੂ ਹੋ ਜਾਵੇਗੀ। ‘ਆਪ’ ਵਿਧਾਇਕ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਕਿਸੇ ਪਰਿਵਾਰ ਨਾਲ ਭੇਦਭਾਵ ਨਹੀਂ ਕਰੇਗੀ।