ਕਿਸਾਨਾਂ ਦਾ ਹੋ ਗਿਆ ਮੋਦੀ, ਕਰਤੇ ਮਸਲੇ ਹੱਲ?

Tags

ਕੇਂਦਰੀ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਰਾਜ ਸਭਾ ਵਿੱਚ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਕੀਤੇ ਗਏ ਵਾਅਦੇ ਮੁਤਾਬਕ ਸਰਕਾਰ ਘੱਟੋ ਘੱਟ ਸਮਰਥਨ (ਐੱਮਐੱਸਪੀ) ਬਾਰੇ ਕਮੇਟੀ ਜ਼ਰੂਰ ਕਾਇਮ ਕਰੇਗੀ। ਉਨ੍ਹਾਂ ਕਿਹਾ ਕਿ ਉਹ ਸੰਯੁਕਤ ਕਿਸਾਨ ਮੋਰਚੇ ਵੱਲੋਂ ਇਸ ਕਮੇਟੀ ਲਈ ਭੇਜੇ ਜਾਣ ਵਾਲੇ ਨਾਵਾਂ ਦੀ ਉਡੀਕ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਲੋਕ ਤਾਂ ਚੋਣਾਂ ਲੜਨ ਵਾਲੇ ਪਾਸੇ ਸਨ। ਇਹ ਕੁਝ ਲੈਣਾ ਹੀ ਨਹੀਂ ਚਾਹੁੰਦੇ ਸਨ। ਉਨ੍ਹਾਂ ਕਿਹਾ ਕਿ ਇਨ੍ਹਾਂ ਦਾ ਮਕਸਦ ਕੇਂਦਰ ਸਰਕਾਰ ਨੂੰ ਬਦਨਾਮ ਕਰਨ ਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਐਮਐਸਪੀ ਤੋਂ ਉਪਰ ਫਸਲ ਵਿਕ ਰਹੀ ਹਨ। ਫਿਰ ਵੀ ਇਹ ਐਮਐਸਪੀ ਦੀਆਂ ਗੱਲਾਂ ਕਰਦੇ ਹਨ।

ਉਧਰ, ਸੰਯੁਕਤ ਕਿਸਾਨ ਮੋਰਚੇ ਨੇ ਦੋਸ਼ ਲਾਇਆ ਕਿ ਕੇਂਦਰ ਸਰਕਾਰ ਐੱਮਐੱਸਪੀ ਅਤੇ ਕਿਸਾਨ ਅੰਦੋਲਨ ਨਾਲ ਜੁੜੇ ਹੋਰ ਮੁੱਦਿਆਂ ਤੋਂ ਟਾਲਾ ਵੱਟ ਰਹੀ ਹੈ। ਸਰਕਾਰ ਨੇ ਐੱਮਐੱਸਪੀ ਸਬੰਧੀ ਕਮੇਟੀ ਨਾਲ ਜੁੜੀਆਂ ਮੱਦਾਂ ਬਾਰੇ ਵੀ ਕੁਝ ਸਪੱਸ਼ਟ ਨਹੀਂ ਕੀਤਾ ਹੈ ਅਤੇ ਮੋਰਚੇ ਵੱਲੋਂ ਉਕਤ ਸਵਾਲਾਂ ਬਾਰੇ 30 ਮਾਰਚ ਨੂੰ ਕੇਂਦਰ ਕੋਲ ਭੇਜੇ ਗਏ ਪੱਤਰ ਦਾ ਵੀ ਅਜੇ ਤੱਕ ਕੋਈ ਜਵਾਬ ਨਹੀਂ ਆਇਆ ਹੈ। ਇਸ ਦੇ ਜਵਾਬ ਵਿਚ ਪੰਜਾਬ ਭਾਜਪਾ ਆਗੂ ਸੁਰਜੀਤ ਜਿਆਣੀ ਨੇ ਆਖਿਆ ਹੈ ਕਿ ਕੇਂਦਰ ਸਰਕਾਰ ਬੜਾ ਕੁਝ ਦੇਣਾ ਚਾਹੁੰਦੀ ਸੀ ਪਰ ਕਿਸਾਨ ਜਥੇਬੰਦੀਆਂ ਨੂੰ ਲੈਣਾ ਹੀ ਨਹੀਂ ਆਇਆ।