ਮਸ਼ਹੂਰ ਕਵੀ ਤੇ ਆਮ ਆਦਮੀ ਪਾਰਟੀ ਦੇ ਸਾਬਕਾ ਨੇਤਾ ਕੁਮਾਰ ਵਿਸ਼ਵਾਸ 'ਤੇ ਪੰਜਾਬ ਪੁਲਿਸ ਨੇ ਦੁਸ਼ਮਣੀ ਤੇ ਨਫਰਤ ਫੈਲਾਉਣ ਦੇ ਦੋਸ਼ 'ਚ ਕਈ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ। ਆਮ ਆਦਮੀ ਪਾਰਟੀ ਦੇ ਇੱਕ ਵਰਕਰ ਦੀ ਸ਼ਿਕਾਇਤ ਦੇ ਆਧਾਰ 'ਤੇ ਪੰਜਾਬ ਪੁਲਿਸ ਨੇ ਕੁਮਾਰ ਵਿਸ਼ਵਾਸ ਖਿਲਾਫ ਗਲਤ ਇੰਟਰਵਿਊ ਦੇ ਕੇ ਦੁਸ਼ਮਣੀ ਫੈਲਾਉਣ ਦਾ ਮਾਮਲਾ ਦਰਜ ਕੀਤਾ ਹੈ। ਰੂਪਨਗਰ ਦੇ ਐਸਐਸਪੀ ਡਾਕਟਰ ਸੰਦੀਪ ਗਰਗ ਨੇ ਦੱਸਿਆ ਕਿ ਕੁਮਾਰ ਵਿਸ਼ਵਾਸ ਖ਼ਿਲਾਫ਼ 12 ਅਪ੍ਰੈਲ ਨੂੰ ਐਫਆਈਆਰ ਦਰਜ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਸ਼ਿਕਾਇਤ ਮਿਲੀ ਸੀ ਕਿ ਇੰਟਰਵਿਊ 'ਚ ਕੁਮਾਰ ਵਿਸ਼ਵਾਸ ਦਾ ਬਿਆਨ ਸਮਾਜ 'ਚ ਦੁਸ਼ਮਣੀ ਨੂੰ ਵਧਾ ਰਿਹਾ ਹੈ,
ਜਿਸ ਦੇ ਆਧਾਰ 'ਤੇ ਉਸ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। ਦੱਸ ਦੇਈਏ ਕਿ ਬੁੱਧਵਾਰ ਸਵੇਰੇ ਪੰਜਾਬ ਪੁਲਿਸ ਦੇ ਕੁਝ ਅਧਿਕਾਰੀ ਗਾਜ਼ੀਆਬਾਦ ਦੇ ਵਸੁੰਧਰਾ ਸੈਕਟਰ 3 ਸਥਿਤ ਕੁਮਾਰ ਵਿਸ਼ਵਾਸ ਦੇ ਘਰ ਪਹੁੰਚੇ ਸਨ। ਉਨ੍ਹਾਂ ਖ਼ਿਲਾਫ਼ ਲੋਕ ਪ੍ਰਤੀਨਿਧਤਾ ਐਕਟ ਦੀ ਧਾਰਾ 125 ਤਹਿਤ ਕੇਸ ਦਰਜ ਕੀਤਾ ਗਿਆ ਹੈ। ਇਸ ਤੋਂ ਇਲਾਵਾ ਧਾਰਾ 153 ਵੀ ਲਗਾਈ ਗਈ ਹੈ, ਜੋ ਦੰ ਗਾ ਭ-ੜ-ਕਾ-ਉ-ਣ ਦੇ ਇਰਾਦੇ ਨਾਲ ਭਾਸ਼ਣ ਦੇ ਦੋਸ਼ 'ਚ ਲਗਾਈ ਜਾਂਦੀ ਹੈ। ਇੰਨਾ ਹੀ ਨਹੀਂ ਉਨ੍ਹਾਂ ਖਿਲਾਫ ਧਾਰਾ 153-ਏ, 505, 502, 116, 143, 147, 323 ਤੇ 341 ਤਹਿਤ ਮਾਮਲਾ ਵੀ ਦਰਜ ਕੀਤਾ ਗਿਆ ਹੈ।