ਭਗਵੰਤ ਮਾਨ ਦਾ ਵੱਡਾ ਐਕਸ਼ਨ, ਹੁਣ ਆਉਣਗੇ ਪੈਸੇ ਹੀ ਪੈਸੇ!

Tags

ਪੰਜਾਬ 'ਚ ਨਾਜਾਇਜ਼ ਮਾਈਨਿੰਗ ਨੂੰ ਲੈ ਕੇ ਭਗਵੰਤ ਮਾਨ ਸਰਕਾਰ ਵੱਲੋਂ ਅੱਜ ਵੱਡੀ ਮੀਟਿੰਗ ਸੱਦੀ ਗਈ ਹੈ। ਇਹ ਮੀਟਿੰਗ ਮਾਈਨਿੰਗ ਵਿਭਾਗ ਦੇ ਅਧਿਕਾਰੀਆਂ ਨਾਲ ਕੀਤੀ ਜਾਵੇਗੀ। ਇਸ ਮੀਟਿੰਗ ਦੌਰਾਨ ਨਵੀਂ ਮਾਈਨਿੰਗ ਨੀਤੀ ਨੂੰ ਲੈ ਕੇ ਵਿਚਾਰ-ਚਰਚਾ ਕੀਤੇ ਜਾਣ ਦੀ ਸੰਭਾਵਨਾ ਹੈ। ਮੀਟਿੰਗ ਦੀ ਅਗਵਾਈ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੀਤੀ ਜਾਵੇਗੀ। ਤੁਹਾਨੂੰ ਦੱਸ ਦੇਈਏ ਕਿ ਨਾਜਾਇਜ਼ ਮਾਈਨਿੰਗ ਦਾ ਮੁੱਦਾ ਆਮ ਆਦਮੀ ਪਾਰਟੀ ਦੇ ਮੁੱਖ ਮੁੱਦਿਆਂ 'ਚ ਸ਼ਾਮਲ ਸੀ। ਪੰਜਾਬ 'ਚ ਲਗਾਤਾਰ ਨਾਜਾਇਜ਼ ਮਾਈਨਿੰਗ ਦੇ ਮਾਮਲੇ ਸਾਹਮਣੇ ਆ ਰਹੇ ਹਨ, ਜਿਸ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਇਸ ਬਾਰੇ ਕੋਈ ਵੱਡਾ ਫ਼ੈਸਲਾ ਲਿਆ ਜਾ ਸਕਦਾ ਹੈ।