ਪੰਜਾਬ ਦੇ ਕਿਸਾਨਾਂ ਲਈ ਖੁਸ਼ਖਬਰੀ ਹੁਣੇ ਹੁਣੇ ਭਗਵੰਤ ਮਾਨ ਨੇ ਕੀਤਾ ਵੱਡਾ ਐਲਾਨ

Tags

ਸੂਬੇ 'ਚ ਕਣਕ ਦੀ ਖਰੀਦ ਸਬੰਧੀ ਸਾਰੇ ਪ੍ਰਬੰਧ ਸੁਚੱਜੇ ਢੰਗ ਨਾਲ ਕੀਤੇ ਗਏ ਹਨ। ਕਿਸਾਨਾਂ ਸਮੇਤ ਕਣਕ ਦੀ ਖ਼ਰੀਦ ਨਾਲ ਸਬੰਧਤ ਕਿਸੇ ਵੀ ਵਿਅਕਤੀ ਨੂੰ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾ ਰਹੀ। ਸੂਬੇ ਦੀਆਂ ਮੰਡੀਆਂ 'ਚ ਕਣਕ ਦੀ ਖ਼ਰੀਦ ਨਿਰਵਿਘਨ ਜਾਰੀ ਹੈ। ਇਹ ਗੱਲ ਮੁੱਖ ਮੰਤਰੀ, ਪੰਜਾਬ, ਭਗਵੰਤ ਮਾਨ ਨੇ ਅਨਾਜ ਮੰਡੀ, ਖੰਨਾ ਵਿੱਚ ਕਣਕ ਦੀ ਖ਼ਰੀਦ ਸਬੰਧੀ ਪ੍ਰਬੰਧਾਂ ਦਾ ਜਾਇਜ਼ਾ ਲੈਣ ਮੌਕੇ ਆਖੀ। ਮੁੱਖ ਮੰਤਰੀ ਨੇ ਕਿਹਾ ਕਿ ਇਸ ਵਾਰ ਕਣਕ ਥੋੜੀ ਪਛੜ ਕੇ ਆਈ ਹੈ ਤੇ ਝਾੜ ਵੀ ਘਟ ਹੈ ਪਰ ਕਿਸਾਨਾਂ ਦੀ ਫਸਲ ਦਾ ਇਕ-ਇਕ ਦਾਣਾ ਖਰੀਦਿਆ ਜਾਵੇਗਾ। ਸੂਬੇ ਵਿਚ 2262 ਮੰਡੀਆਂ ਹਨ। ਜਿਨ੍ਹਾਂ ਵਿਚ 1862 ਪੱਕੀਆਂ ਹਨ ਤੇ 400 ਆਰਜ਼ੀ ਹਨ। ਜਿਹੜੀਆਂ ਕਰੋਨਾ ਵੇਲੇ ਬਣਾਈਆਂ ਗਈਆਂ ਸਨ ਤੇ ਉਹਨਾਂ ਦੀ ਵਰਤੋਂ ਕੀਤੀ ਜਾ ਰਹੀ ਹੈ। ਇਸ ਸੂਬੇ ਦੀਆਂ ਮੰਡੀਆਂ ਵਿੱਚ ਵਾਰ 135 ਲੱਖ ਮੀਟ੍ਰਿਕ ਟਨ ਕਣਕ ਦੀ ਆਮਦ ਦੀ ਆਸ ਹੈ।

ਭਗਵੰਤ ਮਾਨ ਨੇ ਦੱਸਿਆ ਕਿ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਹਨ ਕਿ ਟਰਾਂਸਪੋਰਟ, ਭੁਗਤਾਨ, ਬਾਰਦਾਨੇ ਤੇ ਲਿਫਟਿੰਗ ਸਬੰਧੀ ਕੋਈ ਦਿੱਕਤ ਨਾ ਆਵੇ ਤੇ ਅੰਨਦਾਤੇ ਨੂੰ ਅੰਨਦਾਤਾ ਸਮਝਿਆ ਜਾਵੇ। ਹੁਣ ਤੱਕ ਦੀਆਂ ਸਰਕਾਰਾਂ ਨੇ ਕਿਸਾਨਾਂ ਨੂੰ ਰੋਲਿਆ ਤੇ ਕਿਸਾਨਾਂ ਦੀਆਂ ਬਹੁਤ ਸਾਰੀਆਂ ਦੀਵਾਲੀਆਂ ਤੇ ਦਸਹਿਰੇ ਮੰਡੀਆਂ ਵਿੱਚ ਫ਼ਸਲਾਂ ਕੋਲ ਬੈਠ ਕੇ ਹੀ ਬੀਤਦੇ ਰਹੇ। ਉਹਨਾਂ ਕਿਹਾ ਕਿ ਹੁਣ ਇਹ ਬੀਤੇ ਦੀਆਂ ਗੱਲਾਂ ਹੋ ਗਈਆਂ ਹਨ ਤੇ ਜ਼ਮਾਨਾ ਨਵਾਂ ਆਗਿਆ ਹੈ। ਮਾਨ ਨੇ ਦੱਸਿਆ ਕਿ ਮੰਡੀਆਂ ਵਿੱਚ ਪਾਣੀ, ਲਾਈਟਾਂ, ਬੈਠਣ, ਪਖਾਨਿਆਂ ਸਮੇਤ ਲੋੜੀਂਦੇ ਸਾਰੇ ਪ੍ਰਬੰਧ ਕੀਤੇ ਗਏ ਹਨ। ਮੁੱਖ ਮੰਤਰੀ ਨੇ ਦੱਸਿਆ ਕਿ ਸੂਬੇ ਤੋਂ ਬਾਹਰੋਂ ਕਣਕ ਦੀ ਆਮਦ ਨਾ ਹੋਵੇ, ਇਸ ਸਬੰਧੀ ਵੀ ਸਖ਼ਤ ਕਦਮ ਚੁੱਕੇ ਗਏ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਇਹ ਗੱਲ ਯਕੀਨੀ ਬਣਾਈ ਜਾ ਰਹੀ ਹੈ ਕਿ ਫਸਲ ਦੀ ਖਰੀਦ ਸੁਚਾਰੂ ਢੰਗ ਨਾਲ ਹੋਵੇ ਅਤੇ ਖਰੀਦ ਨਾਲ ਜੁੜੇ ਕਿਸੇ ਵੀ ਵਿਅਕਤੀ ਨੂੰ ਕਿਸੇ ਵੀ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।