CM ਭਗਵੰਤ ਮਾਨ ਦੇ ਵੱਡੇ ਹੁਕਮਾਂ ਮਗਰੋਂ ਪੰਜਾਬ ਪੁਲਸ ਨੇ ਕੀਤਾ ਆਹ ਕੰਮ

Tags

ਮੁੱਖ ਮੰਤਰੀ ਭਗਵੰਤ ਮਾਨ ਨੇ ਇੱਕ ਹੋਰ ਵੱਡਾ ਫੈਸਲਾ ਕੀਤਾ ਹੈ। ਇਸ ਵਾਰ ਉਨ੍ਹਾਂ ਨੇ ਗੈਂ-ਗ-ਸ-ਟ-ਰਾਂ ਖਿਲਾਫ ਸ਼ਿਕੰਜਾ ਕੱਸਣ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਗੈਂ-ਗ-ਸ-ਟ-ਰ ਖਿਲਾਫ ਸਖ਼ਤੀ ਦੇ ਹੁਕਮ ਦਿੰਦਿਆਂ ਪੰਜਾਬ ਵਿੱਚ ਗੈਂ-ਗ-ਸ-ਟ-ਰ ਵਿਰੋਧੀ ਟਾਸਕ ਫੋਰਸ ਬਣਾਉਣ ਦਾ ਫੈਸਲਾ ਕੀਤਾ ਹੈ। ਏਡੀਜੀਪੀ ਰੈਂਕ ਦਾ ਅਧਿਕਾਰੀ ਟਾਸਕ ਫੋਰਸ ਦੀ ਅਗਵਾਈ ਕਰੇਗਾ। ਦੱਸ ਦਈਏ ਕਿ ਅੱਜ ਸੀਐਮ ਭਗਵੰਤ ਮਾਨ ਨੇ ਸੂਬੇ ਦੇ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਦੌਰਾਨ ਪੰਜਾਬ 'ਚ ਵਿਗੜਦੀ ਅਮਨ-ਕਾਨੂੰਨ ਦੀ ਸਥਿਤੀ ਨੂੰ ਲੈ ਕੇ ਚਰਚਾ ਕੀਤੀ ਗਈ ਹੈ। ਮੀਟਿੰਗ ਵਿੱਚ ਸਾਰੇ ਜ਼ਿਲ੍ਹਿਆਂ ਦੇ ਐਸ.ਐਸ.ਪੀ. ਤੇ ਪੁਲਿਸ ਕਮਿਸ਼ਨਰ ਨੂੰ ਬੁਲਾਇਆ ਗਿਆ ਸੀ। ਮੀਟਿੰਗ ਵਿੱਚ ਡੀਜੀਪੀ ਵੀਕੇ ਭਾਵਰਾ ਸਮੇਤ ਸਾਰੇ ਸੀਨੀਅਰ ਪੁਲਿਸ ਅਧਿਕਾਰੀ ਵੀ ਮੌਜੂਦ ਰਹੇ।

ਸੀਐਮ ਮਾਨ ਦੀ ਪੁਲਿਸ ਅਧਿਕਾਰੀਆਂ ਨਾਲ ਇਹ ਪਹਿਲੀ ਮੀਟਿੰਗ ਸੀ। ਹਾਲ ਹੀ ਵਿੱਚ ਉਨ੍ਹਾਂ ਨੇ ਕਈ ਜ਼ਿਲ੍ਹਿਆਂ ਦੇ ਐਸ.ਐਸ.ਪੀ. ਬਦਲੇ ਦਿੱਤੇ ਸਨ। ਪੰਜਾਬ ਸਰਕਾਰ ਐਂਟੀ ਗੈਂ-ਗ-ਸ-ਟ-ਰ ਟਾਸਕ ਫੋਰਸ ਬਣਾਏਗੀ। ਇਹ ਟਾਸਕ ਫੋਰਸ ਕੇਂਦਰ ਸਰਕਾਰ ਦੀਆਂ ਫੋਰਸਾਂ ਦੇ ਬਰਾਬਰ ਹੋਵੇਗੀ। ਅਧਿਕਾਰ ਖੇਤਰ ਰਾਜ ਪੱਧਰ 'ਤੇ ਹੋਵੇਗਾ। ਇਸ ਦੀ ਅਗਵਾਈ ਏ.ਡੀ.ਜੀ.ਪੀ. ਰੈਂਕ ਦਾ ਅਧਿਕਾਰੀ ਕਰੇਗਾ। ਹਰ ਜ਼ਿਲ੍ਹੇ ਦੇ ਐਸਐਸਪੀ ਤੇ ਕਮਿਸ਼ਨਰ ਪੁਲਿਸ ਇਸ ਫੋਰਸ ਨਾਲ ਤਾਲਮੇਲ ਕਰਕੇ ਕਾਰਵਾਈ ਕਰਨਗੇ। ਉਨ੍ਹਾਂ ਕਿਹਾ ਕਿ ਇਸ ਲਈ ਬਜਟ ਦਾ ਪ੍ਰਬੰਧ ਵੀ ਕੀਤਾ ਜਾਵੇਗਾ। ਸਾਧਨਾਂ ਦੀ ਕੋਈ ਕਮੀ ਨਹੀਂ ਰਹੇਗੀ। ਪੰਜਾਬ ਵਿੱਚ ਗੈਂ-ਗ-ਸ-ਟ-ਰ ਕਲਚਰ ਖਤਮ ਹੋਵੇਗਾ।