CM ਭਗਵੰਤ ਮਾਨ ਨੇ ਸਟੇਜ ਤੋਂ ਕੀਤਾ ਧਮਾਕੇਦਾਰ ਐਲਾਨ, ਸਾਰਿਆਂ ਨੇ ਮਾਰੀ ਤਾੜੀਆਂ

Tags

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ-ਕੱਲ੍ਹ ਵੱਡੇ-ਵੱਡੇ ਐਲਾਨ ਕਰ ਰਹੇ ਹਨ। ਸ਼ਨੀਵਾਰ ਨੂੰ ਬਠਿੰਡਾ ਵਿੱਚ ਉਨ੍ਹਾਂ ਵੱਲੋਂ ਕੀਤਾ ਇੱਕ ਐਲਾਨ ਕਾਫੀ ਚਰਚਾ ਵਿੱਚ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਕੁਝ ਸਮਾਂ ਦਿਓ, ਅਜਿਹਾ ਮਾਹੌਲ ਸਿਰਜਿਆ ਜਾਵੇਗਾ ਕਿ ਅੰਗਰੇਜ਼ ਨੌਕਰੀਆਂ ਦੀ ਭਾਲ ਵਿੱਚ ਪੰਜਾਬ ਆਉਣਗੇ। ਇਸ ਦੀ ਸੋਸ਼ਲ ਮੀਡੀਆ ਉੱਪਰ ਕਾਫੀ ਚਰਚਾ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਕੁਝ ਸਮਾਂ ਦਿਓ, ਅਜਿਹਾ ਮਾਹੌਲ ਸਿਰਜਿਆ ਜਾਵੇਗਾ ਕਿ ਅੰਗਰੇਜ਼ ਨੌਕਰੀਆਂ ਦੀ ਭਾਲ ਵਿੱਚ ਪੰਜਾਬ ਆਉਣਗੇ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਸੂਬੇ ਵਿੱਚ ਨਵੇਂ ਮੌਕੇ ਪੈਦਾ ਕਰਕੇ ‘ਪ੍ਰਤਿਭਾ ਦੀ ਨਿਕਾਸੀ’ ਨੂੰ ਰੋਕਣ ਲਈ ਦ੍ਰਿੜ ਸੰਕਲਪ ਹੈ ਤਾਂ ਜੋ ਨੌਜਵਾਨਾਂ ਨੂੰ ਆਪਣੇ ਸੁਪਨਿਆਂ ਨੂੰ ਪੂਰਾ ਕਰਨ ਲਈ ਦੂਜੇ ਦੇਸ਼ਾਂ ਵਿੱਚ ਜਾਣ ਦੀ ਲੋੜ ਨਾ ਪਏ।

ਦਰਅਸਲ ਸ਼ਨੀਵਾਰ ਨੂੰ ਮਹਾਰਾਜਾ ਰਣਜੀਤ ਸਿੰਘ ਟੈਕਨੀਕਲ ਯੂਨੀਵਰਸਿਟੀ, ਬਠਿੰਡਾ ਵਿੱਚ ਪਹਿਲੇ ਕਨਵੋਕੇਸ਼ਨ ਸਮਾਰੋਹ ਦੀ ਪ੍ਰਧਾਨਗੀ ਕਰਦਿਆਂ ਸੀਐਮ ਭਗਵੰਤ ਮਾਨ ਨੇ ਕਿਹਾ ਕਿ ਇਸ ਵਾਰ ਵੀ ਸਾਢੇ ਤਿੰਨ ਲੱਖ ਬੱਚਿਆਂ ਦੇ ਵਿਦੇਸ਼ ਜਾਣ ਦੀ ਸੰਭਾਵਨਾ ਹੈ। ਸਿਰਫ਼ ਬੱਚਾ ਹੀ ਵਿਦੇਸ਼ ਨਹੀਂ ਜਾਂਦਾ, ਉਨ੍ਹਾਂ ਨਾਲ ਪ੍ਰਤੀ ਵਿਅਕਤੀ 15 ਲੱਖ ਰੁਪਏ ਵੀ ਬਾਹਰ ਜਾਂਦੇ ਹਨ। ਮਾਨ ਨੇ ਕਿਹਾ ਕਿ ਸਿੱਖਿਆ ਨੂੰ ਰੁਜ਼ਗਾਰ ਦੇ ਉਪਲਬਧ ਮੌਕਿਆਂ ਦੇ ਅਨੁਕੂਲ ਬਣਾਉਣ ਦੀ ਲੋੜ ਹੈ। ਲੋਕਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਲਈ ਪੰਜਾਬ ਵਿੱਚ ਉਦਯੋਗਾਂ ਲਈ ਵਧੀਆ ਮਾਹੌਲ ਸਿਰਜਣ ਲਈ ਕੁਝ ਸਮਾਂ ਕੱਢਣ ਦੀ ਮੰਗ ਕਰਦਿਆਂ ਮੁੱਖ ਮੰਤਰੀ ਨੇ ਨੌਜਵਾਨਾਂ ਨੂੰ ਆਪਣੀ ਮਾਤ ਭੂਮੀ ਨੂੰ ਬਚਾਉਣ ਦੀ ਅਪੀਲ ਕੀਤੀ।