ਅਫਸਰਾਂ ਨਾਲ ਮੀਟਿੰਗ ਮਗਰੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਖੁਸ਼ਖਬਰੀ

Tags

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੋਮਵਾਰ ਨੂੰ ਸੂਬੇ ਦੇ ਹਵਾਈ ਅੱਡਿਆਂ ਨੂੰ ਲੈ ਕੇ ਅਫ਼ਸਰਾਂ ਨਾਲ ਅਹਿਮ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੌਰਾਨ ਸੂਬੇ ਦੇ ਹਵਾਈ ਅੱਡਿਆਂ ਤੋਂ ਵਿਦੇਸ਼ਾਂ ਲਈ ਸਿੱਧੀਆਂ ਉਡਾਣਾਂ ਨੂੰ ਲੈ ਕੇ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ 'ਚ ਸੂਬੇ ਦੇ ਘਰੇਲੂ ਹਵਾਈ ਅੱਡਿਆਂ ਨੂੰ ਲੈ ਕੇ ਵੀ ਗੱਲਬਾਤ ਕੀਤੀ ਗਈ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਦੇ ਹਵਾਈ ਅੱਡਿਆਂ ਨੂੰ ਲੈ ਕੇ ਅਫ਼ਸਰਾਂ ਨਾਲ ਮੀਟਿੰਗ ਹੋਈ ਹੈ ਅਤੇ ਮੋਹਾਲੀ ਕੌਮਾਂਤਰੀ ਹਵਾਈ ਅੱਡੇ ਤੋਂ ਵਿਦੇਸ਼ਾਂ ਨੂੰ ਸਿੱਧੀਆਂ ਉਡਾਣਾਂ ਲਈ ਪ੍ਰਬੰਧਾਂ ਨੂੰ ਲੈ ਕੇ ਚਰਚਾ ਕੀਤੀ ਗਈ ਹੈ।

ਭਗਵੰਤ ਮਾਨ ਨੇ ਲਿਖਿਆ ਕਿ ਸਾਡੀ ਕੋਸ਼ਿਸ ਹੈ ਕਿ ਵਿਦੇਸ਼ਾਂ 'ਚ ਵੱਸਦੇ ਪੰਜਾਬੀਆਂ ਅਤੇ ਕਾਰਗੋ ਉਡਾਣਾਂ ਰਾਹੀਂ ਕਿਸਾਨਾਂ ਨੂੰ ਇਨ੍ਹਾਂ ਹਵਾਈ ਅੱਡਿਆਂ ਦਾ ਵੱਧ ਤੋਂ ਵੱਧ ਫ਼ਾਇਦਾ ਮਿਲ ਸਕੇ। ਮੀਟਿੰਗ 'ਚ ਕਿਹਾ ਗਿਆ ਕਿ ਫੂਡ ਪ੍ਰੋਸੈਸਿੰਗ ਲਈ ਪੰਜਾਬ ਸਰਕਾਰ ਵੱਲੋਂ ਕਾਰਗੋ ਫਲਾਈਟਾਂ ਚਲਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ। ਮੀਟਿੰਗ ਖ਼ਤਮ ਹੋਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਟਵੀਟ ਕੀਤਾ ਗਿਆ।