ਮਾਨ ਦਾ ਭਾਸ਼ਣ ਸੁਣਕੇ ਮੋਦੀ ਵੀ ਹੱਸ-ਹੱਸ ਹੋ ਜਾਏਗਾ ਦੂਹਰਾ! 21 ਸਾਲ ਦੇ ਸਾਬਕਾ ਫੌਜੀ ਦਾ ਹੋਇਆ ਕਰੇਗਾ ਵਿਆਹ

Tags

ਮੁੱਖ ਮੰਤਰੀ ਭਗਵੰਤ ਮਾਨ ਨੇ ਫੌਜ ਵਿੱਚ ਭਰਤੀ ਦੀ ਨਵੀਂ ਅਗਨੀਪੱਥ ਸਕੀਮ 'ਤੇ ਸਵਾਲ ਉਠਾਉਂਦੇ ਹੋਏ ਕਿਹਾ ਹੈ ਕਿ ਜੇਕਰ ਇਹ ਸਕੀਮ ਇੰਨੀ ਚੰਗੀ ਹੈ ਤਾਂ ਪਹਿਲਾਂ ਭਾਜਪਾ ਆਪਣੇ ਪੁੱਤਰਾਂ ਨੂੰ ਅਗਨੀਵੀਰ ਬਣਾਵੇ। ਇਸ ਦੇ ਨਾਲ ਹੀ ਪੰਜਾਬ ਵਿਧਾਨ ਸਭਾ 'ਚ ਅਗਨੀਪਥ ਸਕੀਮ ਵਿਰੁੱਧ ਮਤਾ ਪਾਸ ਕਰ ਦਿੱਤਾ ਗਿਆ ਹੈ। ਬਹਿਸ 'ਚ ਭਾਜਪਾ ਨੇ ਇਸ ਪ੍ਰਸਤਾਵ ਨੂੰ ਲਿਆਉਣ 'ਤੇ ਸਵਾਲ ਖੜ੍ਹੇ ਕੀਤੇ। ਕਾਂਗਰਸ ਤੇ ਅਕਾਲੀ ਦਲ ਨੇ ਇਸ ਦਾ ਸਮਰਥਨ ਕੀਤਾ। ਬਹਿਸ ਤੋਂ ਬਾਅਦ ਇਹ ਮਤਾ ਪਾਸ ਕੀਤਾ ਗਿਆ। ਸੀਐਮ ਮਾਨ ਨੇ ਕਿਹਾ ਕਿ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲ ਕੇ ਇਸ ਸਕੀਮ ਨੂੰ ਵਾਪਸ ਲੈਣ ਦੀ ਮੰਗ ਕਰਨਗੇ।

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਅਗਨੀਪਥ ਸਕੀਮ ਵਿਰੁੱਧ ਮਤਾ ਪਾਸ ਕੀਤਾ ਹੈ। ਇਸ 'ਚ ਉਨ੍ਹਾਂ ਕੇਂਦਰ ਸਰਕਾਰ 'ਤੇ ਤਿੱਖੇ ਸਵਾਲ ਖੜ੍ਹੇ ਕੀਤੇ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਜੇਕਰ ਇਹ ਸਕੀਮ ਇੰਨੀ ਚੰਗੀ ਹੈ ਤਾਂ ਪਹਿਲਾਂ ਭਾਜਪਾ ਆਪਣੇ ਪੁੱਤਰਾਂ ਨੂੰ ਅਗਨੀਵੀਰ ਬਣਾਵੇ। ਅਗਨੀਵੀਰਾਂ ਨੂੰ ਪੜ੍ਹਾਉਣ ਦੇ ਬਿਆਨ 'ਤੇ CM ਭਗਵੰਤ ਮਾਨ ਨੇ ਕਿਹਾ ਕਿ ਉਹ ਇੰਨੇ ਘੱਟ ਸਮੇਂ 'ਚ ਕਦੋਂ ਪੜ੍ਹਾਈ ਕਰਨਗੇ।