ਭਗਵੰਤ ਮਾਨ ਨੇ ਠਾਲਤੀਆਂ ਅੱਜ ਧੂੜਾਂ, ਸਿੱਧਾ ਹੀ ਹੋ ਗਿਆ ਮਾਨ, ਰੋਕਿਆ ਨਹੀਂ ਰੁਕਿਆ

Tags

ਪੰਜਾਬ ਪੁਲਿਸ ਦੇ ਆਧੁਨਿਕੀਕਰਨ ਲਈ ਪੰਜਾਬ ਬਜਟ 'ਚ 108 ਕਰੋੜ ਰੁਪਏ ਖ਼ਰਚ ਕਰਨ ਦਾ ਐਲਾਨ ਹੋਇਆ ਹੈ। ਲਗਾਤਾਰ ਵੱਧ ਰਹੇ ਸਾਈਬਰ ਕ੍ਰਾਈਮ ਨਾਲ ਨਜਿੱਠਣ ਲਈ 30 ਕਰੋੜ ਰੁਪਏ ਦੀ ਲਾਗਤ ਨਾਲ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿਚ ਸਾਈਬਰ ਕ੍ਰਾਈਮ ਕੰਟਰੋਲ ਰੂਮ ਸਥਾਪਤ ਕੀਤੇ ਜਾਣਗੇ। ਜ਼ਿਲ੍ਹਾ ਮੁਹਾਲੀ ਦੇ ਪਿੰਡ ਕੁਰੜਾ ਵਿਚ 17.5 ਏਕੜ ਜ਼ਮੀਨ ’ਚ ਆਧੁਨਿਕ ਜੇਲ੍ਹ ਬਣਾਈ ਜਾਵੇਗੀ, ਇਸ ਲਈ 10 ਕਰੋੜ ਰੁਪਏ ਦੇ ਬਜਟ ਦੀ ਵਿਵਸਥਾ ਕੀਤੀ ਗਈ ਹੈ। ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ ਕਿ ਪੰਜਾਬ ਦੀਆਂ ਜੇਲ੍ਹਾਂ ਵਿਚ ਵੀਆਈਪੀ ਸੈੱਲ ਨੂੰ ਬੰਦ ਕਰਨ ਦਾ ਐਲਾਨ ਕੀਤਾ ਜਾ ਚੁੱਕਾ ਹੈ। ਇਸ ਲਈ ਸਰਕਾਰ ਨੇ ਪੁਲਿਸ ਮੁਲਾਜ਼ਮਾਂ ਲਈ ਅੰਤਰਰਾਸ਼ਟਰੀ ਸਿਖਲਾਈ ਪ੍ਰੋਗਰਾਮ ਕਰੇਗੀ।

ਪੰਜਾਬ ਦੇ ਲੋਕਾਂ ਨੂੰ ਗੈਂਗਸਟਰਾਂ ਤੋਂ ਨਵੀਂ ਚੁਣੌਤੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪੰਜਾਬ ਵਿਚ ਸਰਗਰਮ ਗੈਂਗਸਟਰਾਂ ਦਾ ਸਫ਼ਾਇਆ ਕਰਨ ਲਈ ਪੂਰਨ ਗੈਂਗਸਟਰ ਵਿਰੋਧੀ ਟਾਸਕ ਫੋਰਸ ਦਾ ਗਠਨ ਕੀਤਾ ਗਿਆ ਹੈ ਜਿਸ ਦੇ ਹਾਂ-ਪੱਖੀ ਨਤੀਜੇ ਆਉਣੇ ਸ਼ੁਰੂ ਹੋ ਗਏ ਹਨ ਸੂਬੇ ਨੂੰ ਸੀਸੀਟੀਵੀ ਨੈੱਟਵਰਕ ਨਾਲ ਕਵਰ ਕੀਤਾ ਜਾਵੇਗਾ ਤਾਂ ਜੋ ਅਪਰਾਧ ਦੀ ਜਾਂਚ ਕੀਤੀ ਜਾ ਸਕੇ ਤੇ ਅਪਰਾਧੀਆਂ ਨੂੰ ਫੜਿਆ ਜਾ ਸਕੇ। ਮੁਹਾਲੀ ਤੇ ਪੰਜਾਬ ਪੁਲਿਸ ਮਹਿਲਾ ਮਿੱਤਰ ਕੇਂਦਰਾਂ ਵਿਚ ਸੀਸੀਟੀਵੀ ਕੈਮਰੇ ਲਗਾਉਣ ਲਈ ਪੰਜ ਕਰੋੜ ਰੁਪਏ ਖਰਚ ਕੀਤੇ ਜਾਣਗੇ। ਅਪਰਾਧ ਤੇ ਅਪਰਾਧੀਆਂ ਨਾਲ ਨਿਪਟਣ ਲਈ ਪੁਲਿਸ ਨੂੰ ਨਵੀਂ ਰਣਨੀਤੀ ਬਣਾਈ ਜਾਵੇਗੀ।