ਇੰਸਪੈਕਟਰ ਕੁੜੀ ਨੇ ਚਾੜ੍ਹਿਆ ਚੰਨ! ਦੇਖਲੋ ਹਾਲ, ਜਮ੍ਹਾ ਹੀ ਉਤਾਰੀ ਪਈ ਐ ਸ਼ਰੇਆਮ ਸ਼ਰਮ!

Tags

ਅੰਮ੍ਰਿਤਸਰ ਵਿਜੀਲੈਂਸ ਬਾਰਡਰ ਰੇਂਜ ਅਧੀਨ ਆਉਂਦੇ ਗੁਰਦਾਸਪੁਰ ਅਤੇ ਪਠਾਨਕੋਟ ਜ਼ਿਲ੍ਹਿਆਂ ਵਿੱਚ ਬਤੌਰ ਡਰੱਗ ਇੰਸਪੈਕਟਰ ਤਾਇਨਾਤ ਬਬਲੀਨ ਕੌਰ ਨੂੰ ਅੱਜ ਵਿਜੀਲੈਂਸ ਵਿਭਾਗ ਦੀ ਟੀਮ ਨੇ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਮਿਲੀ ਜਾਣਕਾਰੀ ਅਨੁਸਾਰ ਵਿਜੀਲੈਂਸ ਨੂੰ ਰਿਸ਼ਵਤ ਮੰਗਣ ’ਤੇ ਸਬੂਤ ਮਿਲੇ ਸਨ, ਇਸੇ ਦੋਸ਼ ’ਚ ਅੱਜ ਡਰੱਗ ਇੰਸਪੈਕਟਰ ਬਲਲੀਨ ਕੌਰ ਨੂੰ ਗੁਰੂ ਨਾਨਕ ਦੇਵ ਯੂਨੀਵਰਸਿਟੀ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ। ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦੇ ਦੋਸ਼ਾਂ ਤਹਿਤ ਸਰਕਾਰੀ ਅਫਸਰਾਂ/ਅਧਿਕਾਰੀਆਂ ਅਤੇ ਹੋਰਾਂ ਦੀਆਂ ਗ੍ਰਿਫਤਾਰੀਆਂ ਦੇ ਦੌਰ ਵਿੱਚ ਇਹ ਘਟਨਾਕ੍ਰਮ ਸਾਹਮਣੇ ਆਇਆ ਹੈ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਭ੍ਰਿਸ਼ਟ ਅਧਿਕਾਰੀਆਂ/ਕਰਮਚਾਰੀਆਂ ਨੂੰ ਨੱਥ ਪਾ ਕੇ ਲੋਕਾਂ ਨੂੰ ਭ੍ਰਿਸ਼ਟਾਚਾਰ ਮੁਕਤ, ਪਾਰਦਰਸ਼ੀ ਅਤੇ ਸਾਫ਼-ਸੁਥਰਾ ਪ੍ਰਸ਼ਾਸਨ ਦੇਣ ਦਾ ਵਾਅਦਾ ਕੀਤਾ ਸੀ। ਇਸ ਗੱਲ ਦੀ ਪੁਸ਼ਟੀ ਵਿਜੀਲੈਂਸ ਬਿਊਰੋ ਅੰਮ੍ਰਿਤਸਰ ਬਾਰਡਰ ਰੇਂਜ ਦੇ ਐੱਸ.ਐੱਸ.ਪੀ. ਵਰਿੰਦਰ ਸਿੰਘ ਸੰਧੂ ਵਲੋਂ ਕੀਤੀ ਹੈ। ਦੱਸ ਦੇਈਏ ਕਿ ਡਰੱਗ ਇੰਸਪੈਕਟਰ ਬਬਲੀਨ ਕੌਰ 'ਤੇ ਉਸ ਦੇ ਅਧੀਨ ਕੰਮ ਕਰਦੇ ਮੁਲਾਜ਼ਮਾਂ ਵੱਲੋਂ ਮੈਡੀਕਲ ਸਟੋਰ ਸੰਚਾਲਕ ਨੂੰ ਲਾਇਸੈਂਸ ਜਾਰੀ ਕਰਨ ਦੇ ਬਦਲੇ ਰਿਸ਼ਵਤ ਮੰਗਣ ਦੇ ਦੋਸ਼ ਹਨ।