ਅਰਵਿੰਦ ਕੇਜਰੀਵਾਲ ਦਾ ਰਾਸ਼ਟਰਪਤੀ ਚੋਣਾਂ ਲਈ ਵੱਡਾ ਐਲਾਨ

Tags

ਆਮ ਆਦਮੀ ਪਾਰਟੀ ਰਾਸ਼ਟਰਪਤੀ ਚੋਣ ਵਿੱਚ ਵਿਰੋਧੀ ਉਮੀਦਵਾਰ ਯਸ਼ਵੰਤ ਸਿਨਹਾ ਦਾ ਸਮਰਥਨ ਕਰੇਗੀ। ਦਿੱਲੀ ਅਤੇ ਪੰਜਾਬ 'ਚ ਸੱਤਾਧਾਰੀ ਪਾਰਟੀ ਆਮ ਆਦਮੀ ਪਾਰਟੀ ਨੇ ਰਾਸ਼ਟਰਪਤੀ ਚੋਣ 'ਚ ਉਮੀਦਵਾਰ ਨੂੰ ਸਮਰਥਨ ਦੇਣ ਦੇ ਮੁੱਦੇ 'ਤੇ ਫੈਸਲਾ ਲਿਆ ਹੈ। ਆਮ ਆਦਮੀ ਪਾਰਟੀ ਦੀ ਸਿਆਸੀ ਮਾਮਲਿਆਂ ਦੀ ਕਮੇਟੀ (ਪੀਏਸੀ) ਦੀ ਮੀਟਿੰਗ ਸ਼ਨੀਵਾਰ ਨੂੰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਘਰ ਹੋਈ। ਇਸ ਮੀਟਿੰਗ ਵਿੱਚ ਰਾਸ਼ਟਰਪਤੀ ਚੋਣ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ। 'ਆਪ' ਦੇ ਇਸ ਫੈਸਲੇ ਤੋਂ ਬਾਅਦ ਹੁਣ ਪਾਰਟੀ ਦੇ ਸੰਸਦ ਮੈਂਬਰ ਅਤੇ ਵਿਧਾਇਕ ਯਸ਼ਵੰਤ ਸਿਨਹਾ ਨੂੰ ਵੋਟ ਪਾਉਣਗੇ।

ਦੱਸ ਦੇਈਏ ਕਿ ਦਿੱਲੀ ਵਿੱਚ ਰਾਜ ਸਭਾ ਵਿੱਚ ਆਮ ਆਦਮੀ ਪਾਰਟੀ ਦੇ 10 ਮੈਂਬਰ ਹਨ, ਜਦਕਿ ਪੰਜਾਬ ਵਿੱਚ 92 ਵਿਧਾਇਕ ਹਨ। ਇਸ ਤੋਂ ਇਲਾਵਾ ਦਿੱਲੀ ਵਿੱਚ 62 ਅਤੇ ਗੋਆ ਵਿੱਚ 2 ਵਿਧਾਇਕ ਹਨ। ਰਾਸ਼ਟਰਪਤੀ ਚੋਣ 'ਚ ਵੋਟਿੰਗ 'ਤੇ ਫੈਸਲਾ ਲੈਣ ਤੋਂ ਬਾਅਦ ਇਹ ਐਲਾਨ ਕੀਤਾ ਗਿਆ ਕਿ ਪਾਰਟੀ ਸਮੂਹਿਕ ਵਿਰੋਧੀ ਧਿਰ ਦੇ ਉਮੀਦਵਾਰ ਯਸ਼ਵੰਤ ਸਿਨਹਾ ਦਾ ਸਮਰਥਨ ਕਰੇਗੀ। 'ਆਪ' ਇਕਲੌਤੀ ਗੈਰ-ਭਾਜਪਾ, ਗੈਰ-ਕਾਂਗਰਸੀ ਪਾਰਟੀ ਹੈ ਜਿਸ ਦੀਆਂ ਦੋ ਰਾਜਾਂ - ਦਿੱਲੀ ਅਤੇ ਪੰਜਾਬ ਵਿਚ ਸਰਕਾਰਾਂ ਹਨ। 'ਆਪ' ਦੇ ਦੋਵਾਂ ਸੂਬਿਆਂ ਤੋਂ 10 ਰਾਜ ਸਭਾ ਮੈਂਬਰ ਹਨ, ਜਿਨ੍ਹਾਂ 'ਚੋਂ ਤਿੰਨ ਦਿੱਲੀ ਤੋਂ ਹਨ। ਨਾਲ ਹੀ, ਪਾਰਟੀ ਦੇ ਪੰਜਾਬ ਵਿੱਚ 92, ਦਿੱਲੀ ਵਿੱਚ 62 ਅਤੇ ਗੋਆ ਵਿੱਚ ਦੋ ਵਿਧਾਇਕ ਹਨ। ਰਾਸ਼ਟਰਪਤੀ ਚੋਣ ਲਈ ਸੋਮਵਾਰ ਨੂੰ ਵੋਟਿੰਗ ਹੋਵੇਗੀ।