ਕੈਪਟਨ ਅਮਰਿੰਦਰ ਦੇ ਮੋਤੀ ਮਹਿਲ ਤੋਂ ਆਈ ਬੇਹੱਦ ਮਾੜੀ ਖਬਰ

Tags

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੋਤੀ ਮਹਿਲ ਦੀ ਦੀਵਾਰ ਡਿੱਗ ਗਈ ਹੈ। ਮੋਤੀ ਮਹਿਲ ਦੀ ਪੁਰਾਣੀ ਦੀਵਾਰ ਗਾਰੇ ਦੀ ਚਿਣਾਈ ਦੀ ਬਣੀ ਹੋਈ ਸੀ ,ਜੋ ਕਿ ਭਾਰੀ ਬਾਰਿਸ਼ ਹੋਣ ਕਰਕੇ ਇਕਦਮ ਗਿਰ ਗਈ। ਫਿਲਹਾਲ ਕੈਪਟਨ ਅਮਰਿੰਦਰ ਸਿੰਘ ਨੇ ਰੀੜ ਦੀ ਹੱਡੀ ਦੀ ਸਰਜਰੀ ਕਾਰਵਾਈ ਹੈ। ਮੁੱਖ ਮੰਤਰੀ ਦੇ ਅਹੁਦੇ ਤੋਂ ਬਰਖਾਸਤ ਹੋਣ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਤੋਂ ਵੱਖ ਹੋ ਕੇ ਆਪਣੀ ਪਾਰਟੀ ਪੰਜਾਬ ਲੋਕ ਕਾਂਗਰਸ ਦੀ ਸਥਾਪਨਾ ਕੀਤੀ। ਕੈਪਟਨ ਅਮਰਿੰਦਰ ਸਿੰਘ ਪਟਿਆਲਾ ਤੋਂ ਹਾਰ ਗਏ ਸਨ। ਕੈਪਟਨ ਅਮਰਿੰਦਰ ਸਿੰਘ ਨੇ ਭਾਜਪਾ ਨਾਲ ਗਠਜੋੜ ਕਰਕੇ ਚੋਣ ਲੜੀ ਸੀ।

ਦੋ ਵਾਰ ਮੁੱਖ ਮੰਤਰੀ ਰਹਿ ਚੁੱਕੇ ਉਹ ਆਮ ਆਦਮੀ ਪਾਰਟੀ (ਆਪ) ਦੇ ਵਿਰੋਧੀ ਅਜੀਤਪਾਲ ਸਿੰਘ ਕੋਹਲੀ ਤੋਂ ਹਾਰ ਗਏ ਸਨ। ਪਿਛਲੀਆਂ ਚੋਣਾਂ 2017 'ਚ ਉਨ੍ਹਾਂ ਦੀ ਜਿੱਤ ਦਾ ਫਰਕ 49 ਫੀਸਦੀ ਰਿਹਾ ਸੀ। ਦਰਅਸਲ ਕੈਪਟਨ ਅਮਰਿੰਦਰ ਸਿੰਘ ਪਿਛਲੇ ਦਿਨੀਂ ਲੰਡਨ ਦੇ ਹਸਪਤਾਲ  ਵਿੱਚ ਆਪਣਾ ਇਲਾਜ ਕਰਵਾਉਣ ਦੇ ਲਈ ਗਏ ਸਨ। ਲੰਡਨ ਦੇ ਹਸਪਤਾਲ ਵਿੱਚ ਉਨ੍ਹਾਂ ਦੀ ਰੀੜ ਦੀ ਹੱਡੀ ਦੀ ਸਫ਼ਲ ਸਰਜਰੀ ਹੋਈ ਹੈ। ਕੈਪਟਨ ਅਮਰਿੰਦਰ ਸਿੰਘ ਕਾਫ਼ੀ ਸਮੇਂ ਤੋਂ ਰੀੜ ਦੀ ਹੱਡੀ ਦੀ ਸਮੱਸਿਆ ਨਾਲ ਜੂਝ ਰਹੇ ਸਨ। ਇਸ ਤੋਂ ਬਾਅਦ ਡਾਕਟਰਾਂ ਨੇ ਉਨ੍ਹਾਂ ਸਰਜਰੀ ਕਰਵਾਉਣ ਦੀ ਸਲਾਹ ਦਿੱਤੀ ਸੀ।