ਵਿਆਹ ਵਾਲੇ ਦਿਨ ਦੇਖੋ ਕਿ ਬੋਲੀ ਭਗਵੰਤ ਮਾਨ ਦੀ ਪਤਨੀ ਗੁਰਪ੍ਰੀਤ ਕੌਰ

Tags

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਯਾਨੀ ਵੀਰਵਾਰ ਨੂੰ ਵਿਆਹ ਦੇ ਬੰਧਨ ’ਚ ਬੱਝ ਗਏ ਹਨ। ਉਨ੍ਹਾਂ ਦਾ ਵਿਆਹ ਹਰਿਆਣਾ ਦੇ ਪਿਹੋਵਾ ਦੀ ਰਹਿਣ ਵਾਲੀ ਡਾਕਟਰ ਗੁਰਪ੍ਰੀਤ ਕੌਰ ਨਾਲ ਹੋਇਆ ਹੈ। ਦੱਸ ਦੇਈਏ ਕਿ ਮੁੱਖ ਮੰਤਰੀ ਮਾਨ ਨਾਲ ਲਾਵਾਂ ਲੈਣ ਤੋਂ ਪਹਿਲਾਂ ਗੁਰਪ੍ਰੀਤ ਕੌਰ ਨੇ ਟਵੀਟ ਕਰਰਕੇ ਇਕ ਤਸਵੀਰ ਸਾਂਝੀ ਕੀਤੀ ਸੀ। ਉਨ੍ਹਾਂ ਤਸਵੀਰ ਸਾਂਝੀ ਕਰਦਿਆਂ ਲਿਖਿਆ ਸੀ, ‘ਦਿਨ ਸ਼ਗਨਾਂ ਦਾ ਚੜ੍ਹਿਆ’। ਇਸ ਤੋਂ ਬਾਅਦ ਸਿਆਸੀ ਪਾਰਟੀ ਦੇ ਆਗੂਆਂ ਤੋਂ ਲੈ ਕੇ ਆਮ ਲੋਕਾਂ ਤਕ ਸਾਰੇ ਉਨ੍ਹਾਂ ਨੂੰ ਵਿਆਹ ਦੀਆਂ ਵਧੀਆਂ ਦੇਣ ਲੱਗੇ। ਪੰਜਾਬ ਦੇ ਮੁੱਖ ਮੰਤਰੀ ਨਾਲ ਵਿਆਹ ਕਰਵਾਉਣ ਦੇ ਤੁਰੰਤ ਬਾਅਦ ਹੀ ਡਾਕਟਰ ਗੁਰਪ੍ਰੀਤ ਕੌਰ ਦਾ ਨਾਂ #GurpreetKaur ਟਵਿਟਰ ’ਤੇ ਟ੍ਰੈਂਡ ਕਰਨ ਲੱਗਾ ਹੈ।