ਪੰਜਾਬ ਸਰਕਾਰ ਦਾ ਫ਼ੈਸਲਾ, ਵੱਡੇ ਫੇਰਬਦਲ ਦੀ ਤਿਆਰੀ 'ਚ CM ਮਾਨ

Tags

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸ਼ੁੱਕਰਵਾਰ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਗਈ ਗਈ ਸੀ, ਜਿਸ ਤੋਂ ਬਾਅਦ ਜਿੱਥੇ ਸੰਗਰੂਰ ਚੋਣਾਂ 'ਚ ਹਾਰ ਬਾਰੇ ਚਰਚਾ ਕੀਤੀ ਗਈ, ਉੱਥੇ ਹੀ ਇਹ ਵੀ ਕਿਹਾ ਜਾ ਰਿਹਾ ਹੈ ਕਿ ਪੰਜਾਬ ਮੰਤਰੀ ਮੰਡਲ ਦੇ ਵਿਸਥਾਰ ਨੂੰ ਲੈ ਕੇ ਵੀ ਇਸ ਮੀਟਿੰਗ ਦੌਰਾਨ ਵਿਚਾਰ-ਚਰਚਾ ਕੀਤੀ ਗਈ। ਇਸ ਤੋਂ ਬਾਅਦ ਪੰਜਾਬ ਮੰਤਰੀ ਮੰਡਲ 'ਚ ਵਿਸਥਾਰ ਦੀਆਂ ਚਰਚਾਵਾਂ ਨੇ ਜ਼ੋਰ ਫੜ੍ਹ ਲਿਆ ਹੈ। ਸੂਤਰਾਂ ਮੁਤਾਬਕ ਕੇਜਰੀਵਾਲ ਨੇ ਪੰਜਾਬ ਕੈਬਨਿਟ ਦੇ ਵਿਸਥਾਰ ਨੂੰ ਲੈ ਕੇ ਮੁੱਖ ਮੰਤਰੀ ਨੂੰ ਹਰੀ ਝੰਡੀ ਦੇ ਦਿੱਤੀ ਹੈ। ਇਸ ਵੇਲੇ ਪੰਜਾਬ ਦੀ ਕੈਬਨਿਟ 'ਚ ਮੁੱਖ ਮੰਤਰੀ ਮਾਨ ਤੋਂ ਇਲਾਵਾ 9 ਮੰਤਰੀ ਹਨ। ਸੂਬੇ 'ਚ ਸਰਕਾਰ ਦੀ ਕੈਬਨਿਟ 'ਚ ਮੁੱਖ ਮੰਤਰੀ ਸਮੇਤ 18 ਮੰਤਰੀ ਹੋ ਸਕਦੇ ਹਨ

'ਆਪ' ਸਰਕਾਰ ਦੀ ਕੈਬਨਿਟ 'ਚ ਇਸ ਵੇਲੇ 8 ਮੰਤਰੀ ਅਹੁਦੇ ਖ਼ਾਲੀ ਪਏ ਹਨ। ਇਨ੍ਹਾਂ 'ਚ ਇੱਕ ਮਹਿਲਾ ਵਿਧਾਇਕ ਦੇ ਸ਼ਾਮਲ ਹੋਣ ਦੀ ਵੀ ਉਮੀਦ ਹੈ। ਮਹਿਲਾ ਵਿਧਾਇਕਾਂ 'ਚੋਂ ਰਾਜਪੁਰਾ ਤੋਂ ਨੀਨਾ ਮਿੱਤਲ, ਖਰੜ ਤੋਂ ਅਨਮੋਲ ਗਗਨ ਮਾਨ ਅਤੇ ਇੰਦਰਜੀਤ ਕੌਰ ਨੂੰ ਸ਼ਾਮਲ ਕੀਤੇ ਜਾਣ ਦੀ ਚਰਚਾ ਹੈ। ਅਜਿਹਾ ਕਿਹਾ ਜਾ ਰਿਹਾ ਹੈ ਕਿ ਪੰਜਾਬ ਕੈਬਨਿਟ ਦੇ ਵਿਸਥਾਰ ਦੀ ਤਿਆਰੀ ਪੂਰੀ ਹੋ ਚੁੱਕੀ ਹੈ ਅਤੇ ਐਤਵਾਰ ਜਾਂ ਸੋਮਵਾਰ ਨੂੰ ਮੰਤਰੀ ਮੰਡਲ ਦੇ ਨਵੇਂ ਮੰਤਰੀਆਂ ਨੂੰ ਸਹੁੰ ਚੁਕਾਈ ਜਾਵੇਗੀ। ਇਸ ਗੱਲ ਦੀਆਂ ਵੀ ਕਿਆਸਰਾਈਆਂ ਜਾ ਰਹੀਆਂ ਹਨ ਕਿ 4-5 ਵਿਧਾਇਕਾਂ ਨੂੰ ਮੰਤਰੀ ਬਣਾਇਆ ਜਾ ਸਕਦਾ ਹੈ। ਦੱਸਣਯੋਗ ਹੈ ਕਿ 'ਆਪ' ਸਰਕਾਰ ਬਣਨ ਤੋਂ ਬਾਅਦ 10 ਮੰਤਰੀਆਂ ਦੀ ਚੋਣ ਕੀਤੀ ਗਈ ਸੀ। ਇਨ੍ਹਾਂ 'ਚੋਂ ਵਿਜੈ ਸਿੰਗਲਾ ਨੂੰ ਭ੍ਰਿਸ਼ਟਾਚਾਰ ਦੇ ਮਾਮਲੇ 'ਚ ਸਿਹਤ ਮੰਤਰੀ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ।