ਗੁਰਪ੍ਰੀਤ ਘੁੱਗੀ ਅਤੇ ਕਰਮਜੀਤ ਅਨਮੋਲ ਦੀ CM ਭਗਵੰਤ ਮਾਨ ਨੂੰ ਵੱਡੀ ਅਪੀਲ

Tags

ਪੰਜਾਬੀ ਫ਼ਿਲਮ ਅਤੇ ਟੀਵੀ ਆਰਟਿਸਟ ਐਸੋਸੀਏਸ਼ਨ ਦਾ ਆਮ ਇਜਲਾਸ ਅੱਜ ਸੋਹਾਣਾ ਦੇ ਰਤਨ ਪ੍ਰੋਫ਼ੈਸ਼ਨਲ ਕਾਲਜ ਵਿੱਚ ਹੋਇਆ। ਇਸ ਮੌਕੇ ਵੱਡੀ ਗਿਣਤੀ ਵਿੱਚ ਪੰਜਾਬੀ ਸਿਨੇਮਾ ਨਾਲ ਜੁੜੇ ਕਲਾਕਾਰਾਂ ਅਤੇ ਤਕਨੀਸ਼ਅਨਾਂ ਨੇ ਸ਼ਮੂਲੀਅਤ ਕੀਤੀ। ਸੰਸਥਾ ਦੇ ਪ੍ਰਧਾਨ ਗੁਰਪ੍ਰੀਤ ਘੁੱਗੀ ਦੀ ਪ੍ਰਧਾਨਗੀ ਹੇਠ ਹੋਏ ਇਸ ਇਜਲਾਸ ਦੇ ਆਰੰਭ ਵਿੱਚ ਸ਼ੁਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ ਨੂੰ ਦੋ ਮਿੰਟ ਦਾ ਮੌਨ ਧਾਰ ਕੇ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਮੌਕੇ ਗੁਰਪ੍ਰੀਤ ਘੁੱਗੀ ਨੇ ਕਿਹਾ ਕਿ ਸਿਨੇਮਾ ਨਾਲ ਜੁੜੇ ਕਲਾਕਾਰ ਤੇ ਕਰਮੀ ਹੀ ਸਾਡਾ ਅਸਲੀ ਪਰਿਵਾਰ ਹਨ।

ਪ੍ਰੋਗਰਾਮ ਦੇ ਦੂਜੇ ਸੈਸ਼ਨ ਵਿੱਚ ਜਨਰਲ ਸਕੱਤਰ ਮਲਕੀਤ ਰੌਣੀ ਨੇ ਪਿਛਲੀ ਟੀਮ ਦੀ ਕਾਰਗੁਜ਼ਾਰੀ ਬਾਰੇ ਰਿਪੋਰਟ ਪੇਸ਼ ਕੀਤੀ। ਇਸ ਮੌਕੇ ਕਮੇਟੀ ਦੇ ਅਹੁਦੇਦਾਰਾਂ ਦੀ ਚੋਣ ਸਰਬਸੰਮਤੀ ਨਾਲ ਕੀਤੀ ਗਈ, ਜਿਸ ਵਿੱਚ ਗੁੱਗੂ ਗਿੱਲ ਨੂੰ ਚੇਅਰਮੈਨ, ਨਿਰਮਲ ਰਿਸ਼ੀ ਸਰਪ੍ਰਸਤ, ਕਰਮਜੀਤ ਅਨਮੋਲ ਪ੍ਰਧਾਨ, ਮਲਕੀਤ ਰੌਣੀ ਜਨਰਲ ਸਕੱਤਰ, ਭਾਰਤ ਭੂਸ਼ਨ ਵਰਮਾ ਖਜ਼ਾਨਚੀ, ਸ਼ਵਿੰਦਰ ਮਾਹਲ ਅਤੇ ਦੇਵ ਖਰੌਡ ਮੀਤ ਪ੍ਰਧਾਨ ਚੁਣੇ ਗਏ।