ਪੰਜਾਬ 'ਚ ਲਾਗੂ ਹੋਵੇਗਾ ਦਿੱਲੀ ਵਾਲਾ ਸਿਸਟਮ, ਆਪ MLA ਦਾ ਵੱਡਾ ਬਿਆਨ

Tags

ਸਿਹਤ ਸੰਭਾਲ ਪ੍ਰਣਾਲੀ ਵਿੱਚ ਮਹੱਤਵਪੂਰਨ ਸੁਧਾਰ ਕਰਨ ਅਤੇ ਸੂਬੇ ਭਰ ਦੇ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਫ਼ਤ ਮੁਹੱਈਆ ਕਰਵਾਉਣ ਦੇ ਇੱਕ ਹੋਰ ਵੱਡੇ ਚੋਣ ਵਾਅਦੇ ਨੂੰ ਪੂਰਾ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਸੁਤੰਤਰਤਾ ਦਿਵਸ ਮੌਕੇ 15 ਅਗਸਤ ਨੂੰ “ਮੁਹੱਲਾ ਕਲੀਨਿਕ” ਕਾਰਜਸ਼ੀਲ ਕਰੇਗੀ। ਜ਼ਿਕਰਯੋਗ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਹਾਲ ਹੀ ਵਿੱਚ ਆਪਣੇ ਬਿਆਨ ਵਿੱਚ ਦੱਸਿਆ ਸੀ ਕਿ ਪਹਿਲੇ ਪੜਾਅ ਦੌਰਾਨ 75ਵੇਂ ਸੁਤੰਤਰਤਾ ਦਿਵਸ ਮੌਕੇ 15 ਅਗਸਤ, 2022 ਤੱਕ ਸੂਬੇ ਭਰ ਵਿੱਚ 75 ਮੁਹੱਲਾ ਕਲੀਨਿਕ ਕਾਰਜਸ਼ੀਲ ਕਰ ਦਿੱਤੇ ਜਾਣਗੇ। ਇਸ ਵਿੱਤੀ ਸਾਲ ਦੇ ਅੰਤ ਤੱਕ 109 ਮੁਹੱਲਾ ਕਲੀਨਿਕ ਸਥਾਪਿਤ ਕੀਤੇ ਜਾਣਗੇ।

ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਸੂਬੇ ਭਰ ਵਿੱਚ ਬਣਾਏ ਇਹ ਕਲੀਨਿਕ ਲੋਕਾਂ ਨੂੰ ਉਨ੍ਹਾਂ ਦੇ ਘਰ ਤੱਕ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਦੇ ਨਾਲ-ਨਾਲ ਮੁੱਢਲੀ ਸਿਹਤ ਸੰਭਾਲ ਨੂੰ ਮਜ਼ਬੂਤ ਕਰਨ ਵਿੱਚ ਸਹਾਈ ਹੋਣਗੇ, ਜਿਸ ਨਾਲ ਸਿਹਤ ਸੇਵਾਵਾਂ ਦੀ ਹਰੇਕ ਵਰਗ ਤੱਕ ਪਹੁੰਚ, ਖਰਚਿਆਂ ਨੂੰ ਘਟਾਉਣ, ਰੋਗਾਂ ਦੀ ਪਛਾਣ ਵਿੱਚ ਸੁਧਾਰ ਕਰਨ ਅਤੇ ਕਮਜ਼ੋਰ ਤੇ ਘੱਟ ਗਿਣਤੀ ਵਰਗਾਂ ਲਈ ਰੈਫਰਲ ਲਿੰਕੇਜ ਨੂੰ ਮਜ਼ਬੂਤ ਕਰਨ ਵਿੱਚ ਸਹਾਇਤਾ ਮਿਲੇਗੀ।