ਆਮ ਆਦਮੀ ਪਾਰਟੀ ਨੇ ਅੱਜ ਸੰਗਰੂਰ ਵਿਖੇ ਆਜ਼ਾਦੀ ਦਿਹਾੜੇ ਮੌਕੇ 'ਤਰਿੰਗਾ ਯਾਤਰਾ' ਕੱਢੀ। ਇਸ ਤਿਰੰਗਾ ਯਾਤਰਾ ਦੀ ਅਗਵਾਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਧਰਮ ਪਤਨੀ ਡਾ. ਗੁਰਪ੍ਰੀਤ ਕੌਰ ਮਾਨ ਅਤੇ ਭੈਣ ਮਨਪ੍ਰੀਤ ਕੌਰ ਤੂਰ ਵੱਲੋਂ ਕੀਤੀ ਗਈ। ਇਸ ਤਿਰੰਗਾ ਯਾਤਰਾ ਵਿਚ ਸੈਂਕੜਿਆਂ ਦੀ ਗਿਣਤੀ ਨੌਜਵਾਨਾਂ ਨੇ ਸ਼ਮੂਲੀਅਤ ਕੀਤੀ। ਨੌਜਵਾਨਾਂ ਵੱਲੋਂ ਹੱਥਾਂ ਵਿੱਚ ਤਿਰੰਗੇ ਝੰਡੇ ਲੈ ਕੇ ਮਾਰਚ ਕੀਤਾ ਗਿਆ। ਲੋਕਾਂ ਨੇ ਤਿਰੰਗਾ ਯਾਤਰਾ 'ਤੇ ਫੁੱਲਾਂ ਦੀ ਵਰਖਾ ਕੀਤੀ ਅਤੇ ਬਾਜ਼ਾਰਾਂ 'ਚ ਤਿਰੰਗਾ ਯਾਤਰਾ ਦਾ ਸ਼ਾਨਦਾਰ ਸੁਆਗਤ ਕੀਤਾ।
ਇਸ ਯਾਤਰਾ 'ਚ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਗੁਰਮੇਲ ਸਿੰਘ, ਜਸਵੀਰ ਸਿੰਘ ਜੱਸੀ, ਦਲਵੀਰ ਸਿੰਘ ਸਤਿੰਦਰ ਸਿੰਘ ਚੱਠਾ, ਰਾਜਵੰਤ ਸਿੰਘ, ਡਾ: ਅਨਵਰ ਭਸੌੜ ਸਮੇਤ ਵੱਡੀ ਗਿਣਤੀ ਵਿੱਚ 'ਆਪ' ਦੇ ਆਗੂ ਅਤੇ ਵਰਕਰ ਸ਼ਾਮਲ ਹੋਏ। 75ਵੇਂ ਆਜ਼ਾਦੀ ਦਿਹਾੜੇ ਨੂੰ ਸਮਰਪਿਤ ਇਹ ਤਿਰੰਗਾ ਯਾਤਰਾ ਤਾਨੀਆ ਰੇਲਵੇ ਰੋਡ ਤੋਂ ਸ਼ੁਰੂ ਹੋ ਕੇ ਮੁੱਖ ਬਾਜ਼ਾਰਾਂ ਵਿੱਚੋਂ ਦੀ ਹੁੰਦੀ ਹੋਈ ਕੱਕੜਵਾਲ ਚੌਂਕ ਵਿਖੇ ਸਮਾਪਤ ਹੋਈ। ਇਸ ਮੌਕੇ ਲੋਕਾਂ ਦਾ ਉਤਸ਼ਾਹ ਵੇਖਣ ਯੋਗ ਸੀ।