ਗੁੱਸੇ ਚ ਸੁਖਬੀਰ ਨੂੰ ਸ਼ਰੇਆਮ ਬੋਲੇ CM ਮਾਨ ਤੁਹਾਡੇ ਕਿਸੇ ਬਾਪ ਦੀ ਜ਼ਗੀਰ ਨੀ ਹੈਗੀ

Tags

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਸੰਗਰੂਰ ਜ਼ਿਲ੍ਹੇ ਦੇ ਮਸਤੂਆਣਾ ਸਾਹਿਬ ਵਿਖੇ ਮੈਡੀਕਲ ਕਾਲਜ ਦਾ ਨੀਂਹ ਪੱਥਰ ਰੱਖਿਆ ਗਿਆ। ਨੀਂਹ ਪੱਥਰ ਰੱਖਣ ਉਪਰੰਤ ਭਗਵੰਤ ਮਾਨ ਹਲਕਾ ਧੂਰੀ ਵਿਖੇ ਪਹੁੰਚੇ। ਇਥੇ ਉਨ੍ਹਾਂ ਸੰਬੋਧਨ ਕਰਦੇ ਹੋਏ ਕਰਦੇ ਹੋਏ ਜਿੱਥੇ ਵਿਰੋਧੀਆਂ ’ਤੇ ਤਿੱਖੇ ਨਿਸ਼ਾਨੇ ਸਾਧੇ, ਉਥੇ ਹੀ ਧੂਰੀ ਦੇ ਸੀਵਰੇਜ ਸਿਸਟਮ ਨੂੰ ਠੀਕ ਕਰਨ ਲਈ 13 ਕਰੋੜ ਵੀ ਜਾਰੀ ਕੀਤੇ। ਭਗਵੰਤ ਮਾਨ ਨੇ ਅੱਗੇ ਬੋਲਦੇ ਹੋਏ ਕਿਹਾ ਕਿ ਅੱਜ ਇਥੇ ਬੂਟੇ ਵੰਡੇ ਜਾ ਰਹੇ ਹਨ। ਜਿਹੜਾ ਈਮਾਨਦਾਰੀ ਵਾਲਾ ਬੂਟਾ ਪੰਜਾਬ ’ਚ ਜਨਤਾ ਨੇ ਆਮ ਆਦਮੀ ਪਾਰਟੀ ਵਾਲਾ ਬੂਟਾ ਲਗਾਇਆ ਹੈ,

ਉਹ ਬੂਟਾ ਇਸ ਗੱਲ ਦੀ ਯਕੀਨ ਦਿਵਾ ਰਿਹਾ ਹੈ ਕਿ ਛਾਂ, ਫੱਲ ਅਤੇ ਫੁੱਲ ਵੀ ਲੱਗਣਗੇ, ਪਹਿਲਾਂ ਵਾਲਿਆਂ ਵਾਂਗੂੰ ਧੋਖਾ ਨਹੀਂ ਮਿਲੇਗਾ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਬਾਦਲ ਪਰਿਵਾਰ ’ਤੇ ਨਿਸ਼ਾਨਾ ਲਾਉਂਦੇ ਕਿਹਾ ਕਿ 25 ਸਾਲਾ ਤੱਕ ਰਾਜ ਕਰਨ ਵਾਲੇ ਹੁਣ ਕਿੱਥੇ ਗਏ ਹਨ? ਪੁਰਾਣੀਆਂ ਸਰਕਾਰਾਂ ਨੇ ਪੰਜਾਬ ਦਾ ਸਾਰਾ ਢਾਂਚਾ ਵਿਗਾੜਿਆ ਹੈ। ਉਨ੍ਹਾਂ ਕਿਹਾ ਕਿ ਫੱਲ ਹਮੇਸ਼ਾ ਨੀਵਿਆਂ ਰੁੱਖਾਂ ਨੂੰ ਲੱਗਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਆਮ ਆਦਮੀ ਪਾਰਟੀ ’ਤੇ ਭਰੋਸਾ ਕਰਕੇ ਆਪਣਾ ਫਰਜ਼ ਨਿਭਾਇਆ ਹੈ ਅਤੇ ਹੁਣ ਸਾਡੀ ਵਾਰੀ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਗਾਰੰਟੀਆਂ ਪੂਰੀਆਂ ਹੋਣ ਦਾ ਇੰਤਜ਼ਾਰ ਹੈ ਅਤੇ ਲੋਕ ਕਾਹਲੇ ਪਏ ਹੋਏ ਹਨ ਕਿ ਛੇਤੀ-ਛੇਤੀ ਸਰਕਾਰ ਵੱਲੋਂ ਸਾਰੇ ਕੰਮ ਬਣ ਜਾਣ। ਉਨ੍ਹਾਂ ਕਿਹਾ ਕਿ ਲੋਕਾਂ ਦੇ ਕਾਹਲੇ ਪੈਣ ਦਾ ਕਾਰਨ ਇਹ ਹੈ ਕਿ ਪੰਜਾਬ ਦੀ ਜਨਤਾ ਨੇ ਪਹਿਲਾਂ ਬਹੁਤ ਧੋਖੇ ਖਾਦੇ ਹਨ ਅਤੇ ਹੁਣ ਲੋਕ ਚਾਹੁੰਦੇ ਹਨ ਕਿ ਜਲਦੀ ਤੋਂ ਜਲਦੀ ਪੰਜਾਬ ਠੀਕ ਹੋ ਜਾਵੇ। ਭਗਵੰਤ ਮਾਨ ਨੇ ਕਿਹਾ ਕਿ ਅਸੀਂ ਪੰਜਾਬ ਨੂੰ ਠੀਕ ਕਰਨ ’ਚ ਲੱਗੇ ਹੋਏ ਹਾਂ।