ਲਓ! CM ਮਾਨ ’ਤੇ ਕੇਸ ਦਰਜ ! ਕੋਰਟ ਦਾ ਆਇਆ ਵੱਡਾ ਫ਼ੈਸਲਾ!

Tags

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅੱਜ ਇੱਥੇ ਸੈਕਟਰ-43 ਸਥਿਤ ਜ਼ਿਲ੍ਹਾ ਅਦਾਲਤ 'ਚ ਪੇਸ਼ੀ ਹੋਈ। ਜਾਣਕਾਰੀ ਮੁਤਾਬਕ ਸਵੇਰੇ 10 ਵਜੇ ਦੇ ਕਰੀਬ ਮੁੱਖ ਮੰਤਰੀ ਭਗਵੰਤ ਮਾਨ ਪੁਲਸ ਸੁਰੱਖਿਆ ਹੇਠ ਜ਼ਿਲ੍ਹਾ ਅਦਾਲਤ 'ਚ ਪੁੱਜੇ। ਇੱਥੇ ਸੀ. ਜੇ. ਐੱਮ. ਅਦਾਲਤ 'ਚ ਮਾਮਲੇ ਦੀ ਸੁਣਵਾਈ ਹੋਈ। ਦੱਸਣਯੋਗ ਹੈ ਕਿ ਜਦੋਂ ਪੰਜਾਬ 'ਚ ਕਾਂਗਰਸ ਦੀ ਸਰਕਾਰ ਵੇਲੇ ਬਿਜਲੀ ਦਰਾਂ 'ਚ ਵਾਧਾ ਕੀਤਾ ਗਿਆ ਸੀ ਤਾਂ ਆਮ ਆਦਮੀ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨੇ ਪ੍ਰਦਰਸ਼ਨ ਕਰਦੇ ਹੋਏ ਚੰਡੀਗੜ੍ਹ 'ਚ ਮੁੱਖ ਮੰਤਰੀ ਹਾਊਸ ਦਾ ਘਿਰਾਓ ਕਰਨ ਦੀ ਕੋਸ਼ਿਸ਼ ਕੀਤੀ ਸੀ।

ਪਿਛਲੇ ਸਾਲ ਸਤੰਬਰ ਮਹੀਨੇ ਪੁਲਸ ਨੇ ਸੀ. ਜੇ. ਐੱਮ. ਅਦਾਲਤ 'ਚ ਭਗਵੰਤ ਮਾਨ ਸਮੇਤ ਹੋਰਾਂ ਖ਼ਿਲਾਫ਼ ਚਾਰਜਸ਼ੀਟ ਵੀ ਦਾਇਰ ਕੀਤੀ ਸੀ। ਇਸੇ ਸਿਲਸਿਲੇ 'ਚ ਮੁੱਖ ਮੰਤਰੀ ਭਗਵੰਤ ਮਾਨ ਅੱਜ ਅਦਾਲਤ 'ਚ ਪੇਸ਼ ਹੋਏ। ਇਸ ਦੌਰਾਨ 'ਆਪ' ਆਗੂਆਂ ਦੀ ਪੁਲਸ ਨਾਲ ਝੜਪ ਵੀ ਹੋ ਗਈ ਸੀ, ਜਿਸ ਦੌਰਾਨ ਕਈ ਪੁਲਸ ਮੁਲਾਜ਼ਮ ਵੀ ਜ਼ਖਮੀ ਹੋ ਗਏ ਸਨ। ਇਸ ਮਾਮਲੇ ਸਬੰਧੀ ਭਗਵੰਤ ਮਾਨ, ਹਰਪਾਲ ਚੀਮਾ ਅਤੇ ਉਸ ਸਮੇਂ ਦੇ ਕਈ ਵਿਧਾਇਕਾਂ ਅਤੇ ਮੌਜੂਦਾ ਮੰਤਰੀਆਂ ਨੂੰ ਵੱਖ-ਵੱਖ ਧਾਰਾਵਾਂ ਤਹਿਤ ਦੋਸ਼ੀ ਬਣਾਇਆ ਗਿਆ ਸੀ।