ਪੰਜਾਬ ਸਰਕਾਰ ਦਾ ਵੱਡਾ ਤੋਹਫ਼ਾ, ਸੌਗਾਤਾਂ ਦੀ ਲਗਾਈ ਝੜੀ, ਨੌਜਵਾਨਾਂ ਲਈ ਖੁਸ਼ਖ਼ਬਰੀ

Tags

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਅੱਜ ਪੰਜਾਬ ਕੈਬਨਿਟ ਦੀ ਹੋਈ ਮੀਟਿੰਗ ਨੇ ਫੈਸਲਾ ਕੀਤਾ ਹੈ ਕਿ ਸੂਬੇ ਵਿੱਚ ਹਰ ਸਾਲ 1800 ਕਾਂਸਟੇਬਲਾਂ ਅਤੇ 300 ਸਬ-ਇੰਸਪੈਕਟਰਾਂ ਦੀ ਭਰਤੀ ਕੀਤੀ ਜਾਵੇਗੀ।ਇਹ ਭਰਤੀ ਪ੍ਰਕਿਰਿਆਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹੀ ਜਾਵੇਗੀ। ਸੂਬੇ ਦੀ ਮੌਜੂਦਾ ਕਾਨੂੰਨ ਵਿਵਸਥਾ ਅਤੇ ਖਾਲੀ ਅਸਾਮੀਆਂ ਸਮੇਂ ਸਿਰ ਭਰਨ ਲਈ ਇਸ ਸਾਲਾਨਾ ਭਾਰਤੀ ਬਾਰੇ ਫੈਸਲਾ ਕੀਤਾ ਗਿਆ ਹੈ। ਮੀਡੀਆ ਨਾਲ ਗੱਲਬਾਤ ਕਰਦਿਆਂ ਪੰਜਾਬ ਦੇ ਖਜ਼ਾਨਾ ਮੰਤਰੀ ਹਰਪਾਲ ਚੀਮਾ ਨੇ ਕਿਹਾ ਕਿ ਮੰਤਰੀਆਂ ਨੇ ਇਸ ਸਾਲਾਨਾ ਭਰਤੀ ਪ੍ਰਕਿਰਿਆ ਲਈ ਹਾਮੀ ਭਰੀ ਹੈ। ਮੀਟਿੰਗ ਦੌਰਾਨ ਇਹ ਵੀ ਫੈਸਲਾ ਲਿਆ ਗਿਆ ਕਿ ਰੈਵੀਨਿਊ ਪਟਵਾਰੀਆਂ ਦੀਆਂ ਖਾਲੀ ਪਈਆਂ 710 ਅਸਾਮੀਆਂ ਨੂੰ ਵੀ ਭਰਿਆ ਜਾਵੇਗਾ।

ਪੰਜਾਬ ਦੇ ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਜਾਣਕਾਰੀ ਦਿੱਤੀ ਕਿ ਇਹ ਭਰਤੀ ਪ੍ਰਕਿਰਿਆ ਇਸ਼ਤਿਹਾਰ ਜਾਰੀ ਹੋਣ ਦੀ ਮਿਤੀ ਤੋਂ ਇੱਕ ਸਾਲ ਦੇ ਅੰਦਰ-ਅੰਦਰ ਮੁਕੰਮਲ ਕਰ ਲਈ ਜਾਵੇਗੀ। ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਪੁਲਿਸ ਭਰਤੀ ਲਈ ਸ਼ਡਿਊਲ ਜਾਰੀ ਕਰ ਦਿੱਤਾ ਗਿਆ ਹੈ। ਇਸ ਅਨੁਸਾਰ ਹਰ ਸਾਲ 15 ਸਤੰਬਰ ਤੋਂ 30 ਸਤੰਬਰ ਤੱਕ ਸਰੀਰਕ ਪ੍ਰੀਖਿਆ ਹੋਵੇਗੀ। ਨੌਜਵਾਨਾਂ ਨੂੰ ਸਰੀਰਕ ਤੰਦਰੁਸਤੀ ਬਰਕਰਾਰ ਰੱਖਣ ਲਈ ਸਮਾਂ ਮਿਲੇਗਾ, ਤਾਂ ਜੋ ਉਨ੍ਹਾਂ ਨੂੰ ਪੰਜਾਬ ਪੁਲਿਸ ਅਤੇ ਦੇਸ਼ ਦੇ ਹੋਰ ਬਲਾਂ ਵਿੱਚ ਮੌਕੇ ਮਿਲ ਸਕਣ। ਇਸ ਦੇ ਨਾਲ ਹੀ ਕੈਬਨਿਟ ਮੰਤਰੀ ਹਰਪਾਲ ਚੀਮਾ ਨੇ ਦੱਸਿਆ ਕਿ ਕਈ ਸਾਲਾਂ ਤੋਂ ਬੰਦ ਪਈ ਐਨਸੀਸੀ ਵਿੱਚ ਭਰਤੀ ਪ੍ਰਕਿਿਰਆ ਵੀ ਸ਼ੁਰੂ ਕੀਤੀ ਜਾ ਰਹੀ ਹੈ।

ਐੱਨਸੀਸੀ ਵਿੱਚ 203 ਖਾਲੀ ਅਸਾਮੀਆਂ ਭਰੀਆਂ ਜਾਣਗੀਆਂ। ਤਾਂ ਜੋ ਸਕੂਲੀ ਅਤੇ ਉਚੇਰੀ ਵਿੱਦਿਆ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਆਪਣੇ ਆਪ ਨੂੰ ਫਿੱਟ ਰੱਖ ਕੇ ਐੱਨਸੀਸੀ ਦਾ ਹਿੱਸਾ ਬਣ ਸਕਣ। ਚੀਮਾ ਨੇ ਕਿਹਾ ਕਿ ਪੰਜਾਬ ਵਿੱਚ ਕਈ ਯੂਨਿਟਾਂ ਵਿੱਚ ਭਰਤੀ ਪ੍ਰਕਿਰਿਆ ਰੁਕ ਗਈ ਹੈ। ਇਸ ਕਾਰਨ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਇਨ੍ਹਾਂ ਸਾਰੀਆਂ ਯੂਨਿਟਾਂ ਵਿੱਚ ਭਰਤੀ ਨੂੰ ਪ੍ਰਵਾਨਗੀ ਦੇ ਦਿੱਤੀ ਗਈ ਹੈ। ਮੰਤਰੀ ਹਰਪਾਲ ਚੀਮਾ ਨੇ ਦੱਸਿਆ ਕਿ ਸਿੱਖਿਆ ਦੇ ਖੇਤਰ ਵਿੱਚ ਆਪਣਾ ਨਾਮ ਰੌਸ਼ਨ ਕਰ ਕੇ ਸਰਕਾਰੀ ਨੌਕਰੀ ਪ੍ਰਾਪਤ ਕਰਨ ਦੇ ਚਾਹਵਾਨ ਨੌਜਵਾਨਾਂ ਲਈ ਮੱਲ ਪਟਵਾਰੀ ਦੀਆਂ 710 ਖਾਲੀ ਅਸਾਮੀਆਂ 'ਤੇ ਵੀ ਭਰਤੀ ਕੀਤੀ ਜਾਵੇਗੀ। ਇਹ ਅਸਾਮੀਆਂ ਲੰਮੇ ਸਮੇਂ ਤੋਂ ਖਾਲੀ ਪਈਆਂ ਸਨ ਅਤੇ ਅੱਜ ਕੈਬਨਿਟ ਮੀਟਿੰਗ ਵਿੱਚ ਇਸ ਦੀ ਪ੍ਰਵਾਨਗੀ ਦੇ ਦਿੱਤੀ ਗਈ ਹੈ।