ਹੁਣੇ ਹੁਣੇ ਪੰਜਾਬ ਦੇ ਸਕੂਲਾਂ ਬਾਰੇ ਭਗਵੰਤ ਮਾਨ ਦਾ ਵੱਡਾ ਫੈਂਸਲਾ

Tags

ਪੰਜਾਬ ਸਰਕਾਰ ਨੇ ਸੂਬੇ ਵਿਚ ਕੁੱਝ ਦਿਨਾਂ ਤੋਂ ਲਗਾਤਾਰ ਪੈ ਰਹੀ ਸੰਘਣੀ ਕਾਰਨ ਸਕੂਲਾਂ ਦਾ ਸਮਾਂ ਬਦਲ ਦਿੱਤਾ ਹੈ। 21 ਦਸੰਬਰ ਦਿਨ ਬੁੱਧਵਾਰ ਤੋਂ ਸੂਬੇ ਦੇ ਸਾਰੇ ਸਰਕਾਰੀ, ਏਡਿਡ, ਮਾਨਤਾ ਪ੍ਰਾਪਤ ਤੇ ਪ੍ਰਾਈਵੇਟ ਸਕੂਲ ਸਵੇਰੇ 10 ਵਜੇ ਖੁੱਲ੍ਹਣਗੇ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਟਵੀਟ ਰਾਹੀਂ ਦੱਸਿਆ,‘ਸੂਬੇ 'ਚ ਪੈ ਰਹੀ ਸੰਘਣੀ ਧੁੰਦ ਕਾਰਨ ਸਕੂਲੀ ਵਿਦਿਆਰਥੀਆਂ-ਅਧਿਆਪਕਾਂ ਦੀ ਸਿਹਤ ਤੇ ਜਾਨੀ ਸੁਰੱਖਿਆ ਦੇ ਮੱਦੇਨਜ਼ਰ 21-12-2022 ਤੋਂ 21-01-2023 ਤੱਕ ਸਾਰੇ ਸਰਕਾਰੀ, ਏਡਿਡ, ਮਾਨਤਾ ਪ੍ਰਾਪਤ ਤੇ ਪ੍ਰਾਈਵੇਟ ਸਕੂਲਾਂ ਦੇ ਖੁੱਲ੍ਹਣ ਦਾ ਸਮਾਂ ਸਵੇਰੇ 10 ਵਜੇ ਕੀਤਾ ਜਾਂਦਾ ਹੈ, ਜਦੋਂ ਕਿ ਛੁੱਟੀ ਪਹਿਲਾਂ ਤੋਂ ਨਿਰਧਾਰਿਤ ਸਮੇਂ ਅਨੁਸਾਰ ਹੀ ਹੋਵੇਗੀ।’ ਜ਼ਿਕਰ ਕਰ ਦਈਏ ਕਿ ਪੰਜਾਬ 'ਚ ਤਾਪਮਾਨ 'ਚ ਗਿਰਾਵਟ ਦੇ ਨਾਲ ਹੀ ਠੰਡ ਵਧ ਗਈ ਹੈ ਅਤੇ ਹੁਣ ਧੁੰਦ ਦੀ ਚਾਦਰ ਦਿਖਾਈ ਦੇ ਰਹੀ ਹੈ।

ਪਿਛਲੇ ਕੁਝ ਦਿਨਾਂ ਤੋਂ ਸਵੇਰੇ ਬਹੁਤ ਹੀ ਸੰਘਣੀ ਧੁੰਦ ਦੇਖਣ ਨੂੰ ਮਿਲ ਰਹੀ ਹੈ। ਇਸ ਦੇ ਨਾਲ ਹੀ ਸ਼ਾਮ ਤੋਂ ਬਾਅਦ ਵੀ ਇਹੀ ਸਥਿਤੀ ਦੇਖਣ ਨੂੰ ਮਿਲ ਰਹੀ ਹੈ। ਦਫ਼ਤਰ ਜਾਣ ਵਾਲਿਆਂ ਨੂੰ ਵੀ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਖ਼ਰਾਬ ਵਿਜ਼ੀਬਿਲਟੀ ਕਾਰਨ ਗੱਡੀ ਚਲਾਉਣ ਵਿੱਚ ਦਿੱਕਤ ਆ ਰਹੀ ਹੈ। ਵਧਦੀ ਠੰਡ ਦੇ ਮੱਦੇਨਜ਼ਰ ਇਹ ਸਿਲਸਿਲਾ ਹੋਰ ਵੀ ਜਾਰੀ ਰਹਿਣ ਦੀ ਸੰਭਾਵਨਾ ਹੈ। ਮੌਸਮ ਵਿਚ ਬਦਲਾਅ ਕਾਰਨ ਅਗਲੇ 5 ਦਿਨ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ ਅਤੇ ਮੌਸਮ ਵਿਭਾਗ ਨੇ 2 ਦਿਨ ਲਈ ਪੰਜਾਬ ਵਿਚ ਅਲਰਟ ਜਾਰੀ ਕੀਤਾ ਹੈ ਕਿਉਂਕਿ ਧੁੰਦ ਇੰਨੀ ਸੰਘਣੀ ਹੋਵੇਗੀ ਕਿ ਨੇੜੇ ਖੜ੍ਹਾ ਵਿਅਕਤੀ ਵੀ ਦਿਖਾਈ ਨਹੀਂ ਦੇਵੇਗਾ, ਜਿਸ ਦੀ ਉਦਾਹਰਣ ਐਤਵਾਰ ਰਾਤ ਤੋਂ ਲੈ ਕੇ ਸੋਮਵਾਰ ਸਵੇਰ ਤੱਕ ਦੇਖਣ ਨੂੰ ਮਿਲੀ। ਦਸੰਬਰ ਦਾ ਮਹੀਨਾ ਬੀਤਣ ਵਾਲਾ ਹੈ ਪਰ ਬਰਸਾਤ ਦੇ ਆਸਾਰ ਬਿਲਕੁਲ ਹੀ ਦਿਖਾਈ ਨਹੀਂ ਦੇ ਰਹੇ।