ਹੁਣੇ ਹੁਣੇ CM ਭਗਵੰਤ ਮਾਨ ਨੇ ਲਏ ਕੈਬਨਿਟ ਮੀਟਿੰਗ ਚ 6 ਵੱਡੇ ਫੈਂਸਲੇ

Tags

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਹੋਈ ਮੀਟਿੰਗ ਪੰਜਾਬ ਮੰਤਰੀ ਮੰਡਲ ਨੇ ਫੈਸਲਾ ਕੀਤਾ ਹੈ ਕਿ ਸੂਬੇ ਵਿੱਚ ਹਰ ਸਾਲ 1800 ਕਾਂਸਟੇਬਲਾਂ ਅਤੇ 300 ਸਬ-ਇੰਸਪੈਕਟਰਾਂ ਦੀ ਭਰਤੀ ਕੀਤੀ ਜਾਵੇਗੀ। ਭਰਤੀ ਪ੍ਰਕਿਰਿਆ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹੀ ਜਾਵੇਗੀ। ਸੂਬੇ ਦੀ ਮੌਜੂਦਾ ਕਾਨੂੰਨ ਵਿਵਸਥਾ ਅਤੇ ਖਾਲੀ ਅਸਾਮੀਆਂ ਸਮੇਂ ਸਿਰ ਭਰਨ ਲਈ ਇਸ ਸਾਲਾਨਾ ਭਾਰਤੀ ਬਾਰੇ ਫੈਸਲਾ ਕੀਤਾ ਗਿਆ ਹੈ। ਮੀਡੀਆ ਨਾਲ ਗੱਲਬਾਤ ਕਰਦਿਆਂ ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ ਕਿ ਮੰਤਰੀਆਂ ਨੇ ਇਸ ਸਾਲਾਨਾ ਭਰਤੀ ਪ੍ਰਕਿਰਿਆ ਲਈ ਹਾਮੀ ਭਰੀ ਹੈ। ਮੀਟਿੰਗ ਦੌਰਾਨ ਇਹ ਵੀ ਫੈਸਲਾ ਲਿਆ ਗਿਆ ਕਿ ਰੈਵੀਨਿਊ ਪਟਵਾਰੀਆਂ ਦੀਆਂ ਖਾਲੀ ਪਈਆਂ 710 ਅਸਾਮੀਆਂ ਨੂੰ ਵੀ ਭਰਿਆ ਜਾਵੇਗਾ।

ਚੀਮਾ ਨੇ ਦੱਸਿਆ ਕਿ ਇਹ ਭਰਤੀ ਪ੍ਰਕਿਰਿਆ ਇਸ਼ਤਿਹਾਰ ਜਾਰੀ ਹੋਣ ਦੀ ਮਿਤੀ ਤੋਂ ਇੱਕ ਸਾਲ ਦੇ ਅੰਦਰ ਅੰਦਰ ਮੁਕੰਮਲ ਕਰ ਲਈ ਜਾਵੇਗੀ। ਮੰਤਰੀ ਨੇ ਦੱਸਿਆ ਕਿ ਪੁਲਿਸ ਭਰਤੀ ਲਈ ਸ਼ਡਿਊਲ ਜਾਰੀ ਕਰ ਦਿੱਤਾ ਗਿਆ ਹੈ। ਇਸ ਅਨੁਸਾਰ ਹਰ ਸਾਲ 15 ਸਤੰਬਰ ਤੋਂ 30 ਸਤੰਬਰ ਤੱਕ ਸਰੀਰਕ ਪ੍ਰੀਖਿਆ ਹੋਵੇਗੀ। ਨੌਜਵਾਨਾਂ ਨੂੰ ਸਰੀਰਕ ਤੰਦਰੁਸਤੀ ਬਰਕਰਾਰ ਰੱਖਣ ਲਈ ਸਮਾਂ ਮਿਲੇਗਾ, ਤਾਂ ਜੋ ਉਨ੍ਹਾਂ ਨੂੰ ਪੰਜਾਬ ਪੁਲਿਸ ਅਤੇ ਦੇਸ਼ ਦੇ ਹੋਰ ਬਲਾਂ ਵਿੱਚ ਮੌਕੇ ਮਿਲ ਸਕਣ।

ਕੈਬਨਿਟ ਮੰਤਰੀ ਹਰਪਾਲ ਚੀਮਾ ਨੇ ਦੱਸਿਆ ਕਿ ਕਈ ਸਾਲਾਂ ਤੋਂ ਬੰਦ ਪਈ ਐਨਸੀਸੀ ਵਿੱਚ ਭਰਤੀ ਪ੍ਰਕਿਰਿਆ ਵੀ ਸ਼ੁਰੂ ਕੀਤੀ ਜਾ ਰਹੀ ਹੈ। NCC ਵਿੱਚ 203 ਖਾਲੀ ਅਸਾਮੀਆਂ ਭਰੀਆਂ ਜਾਣਗੀਆਂ। ਤਾਂ ਜੋ ਸਕੂਲੀ ਅਤੇ ਉਚੇਰੀ ਵਿੱਦਿਆ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਆਪਣੇ ਆਪ ਨੂੰ ਫਿੱਟ ਰੱਖ ਕੇ NCC ਦਾ ਹਿੱਸਾ ਬਣ ਸਕਣ। ਚੀਮਾ ਨੇ ਕਿਹਾ ਕਿ ਪੰਜਾਬ ਵਿੱਚ ਕਈ ਯੂਨਿਟਾਂ ਵਿੱਚ ਭਰਤੀ ਪ੍ਰਕਿਰਿਆ ਰੁਕ ਗਈ ਹੈ। ਇਸ ਕਾਰਨ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਇਨ੍ਹਾਂ ਸਾਰੀਆਂ ਯੂਨਿਟਾਂ ਵਿੱਚ ਭਰਤੀ ਨੂੰ ਪ੍ਰਵਾਨਗੀ ਦੇ ਦਿੱਤੀ ਗਈ ਹੈ।