ਪੰਜਾਬ ਦੀਆਂ ਬੀਬੀਆਂ-ਭੈਣਾਂ ਲਈ CM ਭਗਵੰਤ ਮਾਨ ਵਲੋਂ ਵੱਡੀ ਖੁਸ਼ਖਬਰੀ

Tags

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਜਦੋਂ ਪੰਜਾਬ ’ਚ ਅਕਾਲੀ-ਭਾਜਪਾ ਸਰਕਾਰ ਸੀ ਤਾਂ ਪੰਜਾਬ ਸਿਰ ਸਭ ਤੋਂ ਵੱਧ ਕਰਜ਼ਾ ਚੜ੍ਹਿਆ ਸੀ । ਇਸ ਸਮੇਂ ਪੰਜਾਬ ’ਤੇ 2.75 ਲੱਖ ਕਰੋੜ ਰੁਪਏ ਦਾ ਕਰਜ਼ਾ ਹੈ। ਉਨ੍ਹਾਂ ਕਿਹਾ ਕਿ ਜੇਕਰ ਭਾਜਪਾ ਕਰਜ਼ਾ ਵਧਾਉਣ ਦੀ ਗੱਲ ਕਰ ਰਹੀ ਹੈ ਤਾਂ ਉਸ ਦੇ 2-3 ਕਾਰਨ ਹਨ। ਉਨ੍ਹਾਂ ਦੱਸਿਆ ਕਿ ਮਹਾਨਦੀ ਕੋਲਖਾਨਾ ਤੋਂ ਕੋਲਾ ਲੰਬੇ ਰਸਤੇ ਰਾਹੀਂ ਆ ਰਿਹਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਜੁਮਲੇਬਾਜ਼ੀ ਨਹੀਂ ਕਰਦੀ। ਉਨ੍ਹਾਂ ਕਿਹਾ ਕਿ ਔਰਤਾਂ ਨੂੰ 1000-1000 ਰੁਪਏ ਦੀ ਗਰੰਟੀ ਦੇਣ ਦਾ ਕੰਮ ਵੀ ਪੂਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਦੇ ਨੌਜਵਾਨਾਂ ਨੂੰ ਰੁਜ਼ਗਾਰ ਮਿਲ ਜਾਂਦਾ ਹੈ ਤਾਂ ਉਹ ਡਰੱਗਜ਼ ਛੱਡ ਦੇਣਗੇ ਅਤੇ ਕਿਸੇ ਹੋਰ ਮਾੜੇ ਕੰਮ ’ਚ ਸ਼ਾਮਲ ਨਹੀਂ ਹੋਣਗੇ।

ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਕੌਮੀ ਪਾਰਟੀ ਬਣਨ ਦਾ ਮਾਣ ਹਾਸਲ ਹੈ। ਆਮ ਆਦਮੀ ਪਾਰਟੀ ਸਭ ਤੋਂ ਤੇਜ਼ੀ ਨਾਲ ਅੱਗੇ ਵਧੀ ਹੈ। 2 ਸੂਬਿਆਂ ’ਚ ਸਾਡੀ ਸਰਕਾਰ ਬਣ ਚੁੱਕੀ ਹੈ। ਐੱਮ. ਸੀ. ਡੀ. ’ਚ ਆਮ ਆਦਮੀ ਪਾਰਟੀ ਬਹੁਮਤ ਹਾਸਲ ਕਰ ਚੁੱਕੀ ਹੈ। ਸਾਡੀ ਸੰਸਦ ’ਚ 10 ਸੰਸਦ ਮੈਂਬਰ ਹੋ ਚੁੱਕੇ ਹਨ। ਉਨ੍ਹਾਂ ਕਿਹਾ ਕਿ ਭਾਜਪਾ ਜਾਂ ਕਿਸੇ ਹੋਰ ਪਾਰਟੀ ਨੇ ਇੰਨੀ ਤੇਜ਼ੀ ਨਾਲ ਵਿਕਾਸ ਨਹੀਂ ਹੋਇਆ। ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਭ੍ਰਿਸ਼ਟਾਚਾਰ ਵਿਰੋਧੀ ਲਹਿਰ ’ਚੋਂ ਨਿਕਲੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ’ਚ ‘ਆਪ’ ਦੇ 92 ਵਿਧਾਇਕ ਹਨ, ਜਿਨ੍ਹਾਂ ’ਚੋਂ 82 ਪਹਿਲੀ ਵਾਰ ਚੁਣੇ ਗਏ ਹਨ।