ਨਵੇਂ ਸਾਲ ਤੇ ਪੰਜਾਬੀਆਂ ਨੂੰ ਮਿਲੇਗਾ ਤੋਹਫ਼ਾ CM ਭਗਵੰਤ ਮਾਨ ਨੇ ਕੀਤਾ ਵੱਡਾ ਐਲਾਨ

Tags

ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਮਾਰਕਫੈੱਡ ਵਿੱਚ ਨਵੇਂ ਭਰਤੀ ਨੌਜਵਾਨ ਲੜਕੇ ਲੜਕੀਆਂ ਨੂੰ ਨਿਯੁਕਤੀ ਪੱਤਰ ਵੰਡੇ ਹਨ। ਇਸ ਦੌਰਾਨ ਸੀਐਮ ਭਗਵੰਤ ਮਾਨ ਨੇ ਮਾਰਕਫੈੱਡ ਦੇ ਉਤਪਾਦਾਂ ਦੀ ਸਿਫਤ ਕਰਦੇ ਹੋਏ ਕਿਹਾ ਕਿ ਇਹ ਪ੍ਰੋਡਕਟ ਪੂਰੀ ਦੁਨੀਆ ਵਿੱਚ ਜਾ ਸਕਦੇ ਹਨ। ਇਸ ਦੌਰਾਨ ਉਨ੍ਹਾਂ ਕਿਹਾ ਕਿ ਲੀਚੀ, ਕਿਨੂੰ ਤੇ ਗੁੜ, ਟਮਾਟਰ, ਅੰਬ ਨੂੰ ਪ੍ਰੋਸੈੱਸ ਕਰਕੇ ਦੁਨੀਆ ਦੇ ਕੋਨੇ-ਕੋਨੇ ਵਿੱਚ ਪਹੁੰਚਾਇਆ ਜਾ ਸਕਦਾ ਹੈ।

ਦੱਸਣਯੋਗ ਹੈ ਕਿ ਬੀਤੇ ਦਿਨ ਪੰਜਾਬ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਦੀ ਆਪਣੀ ਵਚਨਬੱਧਤਾ ਤਹਿਤ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਨੇ ਇੱਕ ਹੋਰ ਮਾਅਰਕਾ ਮਾਰਦਿਆਂ ਪਿਛਲੀ ਸਰਕਾਰ ਵੱਲੋਂ ਪਸ਼ੂ ਪਾਲਣ ਵਿਭਾਗ ਵਿੱਚ ਵੈਟਰਨਰੀ ਅਫ਼ਸਰਾਂ ਦੀਆਂ ਘਟਾਈਆਂ ਆਸਾਮੀਆਂ ਨੂੰ ਦੁੱਗਣਾ ਕਰਕੇ 418 ਕਰ ਦਿੱਤਾ ਹੈ। ਇਨ੍ਹਾਂ ਆਸਾਮੀਆਂ 'ਤੇ ਭਰਤੀ ਪ੍ਰਕਿਰਿਆ ਮੁਕੰਮਲ ਕਰ ਲਈ ਗਈ ਹੈ ਅਤੇ ਛੇਤੀ ਹੀ ਯੋਗ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦੇ ਦਿੱਤੇ ਜਾਣ ਦਾ ਭਰੋਸਾ ਦਿੱਤਾ ਸੀ।