ਹੁਣ ਇਸ ਆਪ ਵਧਾਇਕ ਨੇ ਕਰਵਾਇਆ ਦੂਜਾ ਵਿਆਹ, ਦੇਖੋ ਤਸਵੀਰਾਂ

Tags

ਫਿਰੋਜ਼ਪੁਰ ਜ਼ਿਲ੍ਹੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਰਣਵੀਰ ਸਿੰਘ ਭੁੱਲਰ ਨੇ ਐਤਵਾਰ ਨੂੰ ਦੂਜਾ ਵਿਆਹ ਕਰਵਾ ਲਿਆ ਹੈ। ਉਨ੍ਹਾਂ ਨੇ ਸੰਗਰੂਰ ਦੀ ਰਹਿਣ ਵਾਲੀ ਅਮਨਦੀਪ ਕੌਰ ਗੌਂਸਲ ਨਾਲ ਗੁਰਦੁਆਰਾ ਸਾਹਿਬ ਵਿਖੇ ਆਨੰਦ ਕਾਰਜ ਕਰਵਾਏ ਹਨ।

ਦੱਸ ਦੇਈਏ ਕਿ ਵਿਧਾਇਕ ਭੁੱਲਰ ਦੀ ਪਹਿਲੀ ਪਤਨੀ ਕੁਲਰਾਜ ਕੌਰ ਦੀ ਕਈ ਸਾਲ ਪਹਿਲਾਂ ਕੈਂਸਰ ਕਾਰਨ ਮੌਤ ਹੋ ਗਈ ਸੀ। ਇਸ ਤੋਂ ਬਾਅਦ ਉਨ੍ਹਾਂ ਦੀ ਮਾਂ ਦਾ ਵੀ ਦੇਹਾਂਤ ਹੋ ਗਿਆ ਸੀ। 62 ਸਾਲਾ ਰਣਬੀਰ ਸਿੰਘ ਗ੍ਰੈਜੂਏਟ ਹਨ। ਉਨ੍ਹਾਂ ਦੇ ਦੋ ਬੱਚੇ ਹਨ। ਵਿਧਾਇਕ ਭੁੱਲਰ ਦੀ ਬੇਟੀ ਵਿਦੇਸ਼ ਵਿੱਚ ਪੜ੍ਹਾਈ ਕਰ ਰਹੀ ਹੈ ,ਜਦਕਿ ਪੁੱਤਰ ਉੱਚ ਸਿੱਖਿਆ ਹਾਸਿਲ ਕਰ ਰਿਹਾ ਹੈ।
ਜਾਣਕਾਰੀ ਅਨੁਸਾਰ ਰਣਬੀਰ ਸਿੰਘ ਭੁੱਲਰ ਦੀ ਹਮਸਫਰ ਅਮਨਦੀਪ ਕੌਰ ਸੰਗਰੂਰ ਦੀ ਰਹਿਣ ਵਾਲੀ ਹੈ। ਵਿਧਾਇਕ ਰਣਵੀਰ ਭੁੱਲਰ ਅਤੇ ਅਮਨਦੀਪ ਕੌਰ ਗੌਂਸਲ ਦੇ ਗੁਰਦੁਆਰਾ ਸਾਹਿਬ ਵਿਖੇ ਹੋਏ ਵਿਆਹ ਦੀਆਂ ਤਸਵੀਰਾਂ ਵਾਇਰਲ ਹੋ ਰਹੀਆਂ ਹਨ। ਜਿਸ ‘ਤੇ ਲੋਕ ਉਨ੍ਹਾਂ ਨੂੰ ਜੀਵਨ ਦੀ ਨਵੀਂ ਸ਼ੁਰੂਆਤ ਲਈ ਸ਼ੁੱਭਕਾਮਨਾਵਾਂ ਦੇ ਰਹੇ ਹਨ।