ਲੋਕੀਂ ਜੋ ਮਰਜੀ ਕਹਿਣ ਮੈਂ ਆਪਣੇ ਮਾਪਿਆਂ ਨੂੰ ਛੱਡ ਕੇ ਵਿਦੇਸ਼ ਨਹੀਂ ਜਾਣਾ!

Tags

ਪੰਜਾਬ ਦਾ ਨੌਜਵਾਨ ਵਿਦੇਸ਼ਾਂ ਨੂੰ ਉਡਾਰੀ ਮਾਰ ਰਿਹਾ ਹੈ। ਪੰਜਾਬ ਵਿੱਚ ਹਰ ਸਾਲ ਵਿਦੇਸ਼ਾਂ ਲਈ ਪੜ੍ਹਾਈ ਕਰਨ ਲਈ ਨੌਜਵਾਨ 27 ਹਜ਼ਾਰ ਕਰੋੜ ਰੁਪਏ ਖਰਚ ਕਰ ਰਹੇ ਹਨ। ਇਹ ਬਹੁਤ ਹੀ ਚਿੰਤਾ ਵਾਲੀ ਗੱਲ ਹੈ। ਪਾਸਪੋਰਟ ਦਫ਼ਤਰਾਂ ਦੇ ਬਾਹਰ ਨੌਜਵਾਨਾਂ ਦੀਆਂ ਲੰਮੀਆਂ-ਲੰਮੀਆਂ ਕਤਾਰਾਂ ਆਮ ਦੇਖਣ ਨੂੰ ਮਿਲਦੀਆਂ ਹਨ। ਮਾਂ-ਬਾਪ ਕਰਜ਼ਾਈ ਹੋ ਕੇ ਆਪਣੀ ਨੌਜਵਾਨ ਪੀੜ੍ਹੀ ਨੂੰ ਵਿਦੇਸ਼ਾਂ ਵਿੱਚ ਭੇਜ ਰਹੇ ਹਨ । ਕੋਈ ਸਮਾਂ ਹੁੰਦਾ ਸੀ ਜਦੋਂ ਸਰਕਾਰੀ ਮੁਲਾਜ਼ਮ ਹੀ ਆਪਣੇ ਬੱਚਿਆਂ ਨੂੰ ਵਿਦੇਸ਼ਾਂ ਵਿੱਚ ਪੜ੍ਹਾਈ ਲਈ ਭੇਜਦੇ ਸਨ। ਵਿਦੇਸ਼ੀ ਪੜ੍ਹਾਈ ਕਰਕੇ ਫਿਰ ਉਹ ਵਾਪਸ ਪੰਜਾਬ ਆ ਕੇ ਆਪਣੀ ਧਰਤੀ ’ਤੇ ਹੀ ਨੌਕਰੀ ਕਰਦੇ ਸਨ।

ਇੱਥੋਂ ਦੇ ਨੌਜਵਾਨ ਵਿਦੇਸ਼ਾਂ ਨੂੰ ਉਡਾਰੀ ਮਾਰ ਰਹੇ ਹਨ। ਉਹ ਸਮਾਂ ਦੂਰ ਨਹੀਂ ਜਦੋਂ ਹੋਰ ਸੂਬਿਆਂ ਦੇ ਨੌਜਵਾਨ ਪਰਵਾਸੀ ਇੱਥੇ ਆ ਕੇ ਪੜ੍ਹਾਈ ਕਰਨਗੇ ਤੇ ਸਾਡੇ ਉੱਪਰ ਰੋਹਬ ਪਾਉਣਗੇ। ਉਹਨਾਂ ਦੇ ਹੱਥਾਂ ਵਿੱਚ ਪੂਰੀ ਮਾਲਕੀ ਆ ਜਾਵੇਗੀ। ਅਸੀਂ ਉਨ੍ਹਾਂ ਦੇ ਗੁਲਾਮ ਬਣ ਕੇ ਰਹਿ ਜਾਵਾਂਗੇ। ਪੰਜਾਬ ਸਰਕਾਰ ਨੂੰ ਕੇਂਦਰ ਸਰਕਾਰ ਨਾਲ ਮਿਲ ਕੇ ਪੰਜਾਬ ’ਚ ਹੀ ਵਧੀਆ ਸਨਅਤੀ ਨੀਤੀ ਬਣਾਉਣੀ ਚਾਹੀਦੀ ਹੈ, ਤਾਂ ਕਿ ਵੱਧ ਤੋਂ ਵੱਧ ਨੌਜਵਾਨਾਂ ਨੂੰ ਆਪਣੀ ਯੋਗਤਾ ਦੇ ਮੁਤਾਬਿਕ ਰੁਜ਼ਗਾਰ ਮਿਲ ਸਕੇ। ਫਿਰ ਵਿਦੇਸ਼ ਜਾਣ ਦੀ ਬਜਾਏ ਨੌਜਵਾਨ ਇੱਥੇ ਆਪਣਾ ਵਧੀਆ ਭਵਿੱਖ ਬਣਾ ਸਕਣਗੇ।